Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 1:20 am

+91 90915 01313 , +91 90916 01313

punjabbanni@gmail.com
punjabbani@yahoo.com

ਥਾਪਰ ਕਾਲਜ ਦੇ ਨਾਲ ਲੱਗਦੀ ਸੜਕ ਦਾ ਮੇਅਰ ਨੇ ਕੀਤਾ ਉਦਘਾਟਨ

ਥਾਪਰ ਕਾਲਜ ਦੇ ਨਾਲ ਲੱਗਦੀ ਸੜਕ ਦਾ ਮੇਅਰ ਨੇ ਕੀਤਾ ਉਦਘਾਟਨ

ਪਟਿਆਲਾ, 26 ਸਤੰਬਰ – ਪਟਿਆਲਾ ਨਿਗਮ ਹੱਦਾਂ ਵਿੱਚ ਸੜਕਾਂ ਦੀ ਵਿਕਾਸ ਯਾਤਰਾ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਮੇਅਰ ਕੁੰਦਨ ਗੋਗੀਆ ਵਲੋਂ ਥਾਪਰ ਕਾਲਜ ਦੇ ਨਾਲ ਲੱਗਦੀ ਸੜਕ, ਜੋ ਆਦਰਸ਼ ਕਲੋਨੀ ਵੱਲ ਜਾਂਦੀ ਹੈ, ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ, ਐਡਵੋਕੇਟ ਰਾਹੁਲ ਸੈਣੀ, ਜਸਬੀਰ ਸਿੰਘ ਗਾਂਧੀ ਐਮ.ਸੀ. ਵਾਰਡ ਨੰਬਰ 6, ਕੇਵਲ ਬਾਵਾ, ਦਰਸ਼ਨ ਕੌਰ, ਮਨਦੀਪ ਸਿੰਘ ਐਮ.ਸੀ., ਚਰਨਜੀਤ ਸਿੰਘ, ਨਿਸ਼ਾਂਤ ਅਤੇ ਹੋਰ ਇਲਾਕਾ ਨਿਵਾਸੀ ਮੌਜੂਦ ਸਨ.

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਿਗਮ ਖੇਤਰ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਸੁਵਿਧਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਹਨਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਨਾ ਸਿਰਫ਼ ਥਾਪਰ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਲਾਭ ਮਿਲੇਗਾ, ਸਗੋਂ ਆਦਰਸ਼ ਕਲੋਨੀ, ਨੇੜਲੇ ਪਿੰਡਾਂ ਅਤੇ ਹੋਰ ਇਲਾਕਿਆਂ ਦੇ ਲੋਕਾਂ ਨੂੰ ਵੀ ਸਫ਼ਰ ਕਰਨ ਵਿੱਚ ਸੁਵਿਧਾ ਮਿਲੇਗੀ।

ਮੇਅਰ ਸਾਹਿਬ ਨੇ ਕਿਹਾ ਕਿ ਆਦਰਸ਼ ਕਲੋਨੀ ਅਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਇਹ ਮੰਗ ਸੀ ਕਿ ਸੜਕ ਨੂੰ ਪੱਕਾ ਕਰਕੇ ਆਵਾਜਾਈ ਲਈ ਸੌਖਾ ਬਣਾਇਆ ਜਾਵੇ। ਸੜਕ ਦੇ ਬਣਨ ਨਾਲ ਨਾ ਸਿਰਫ਼ ਟ੍ਰੈਫ਼ਿਕ ਜਾਮ ਦੀ ਸਮੱਸਿਆ ਘੱਟ ਹੋਵੇਗੀ, ਸਗੋਂ ਲੋਕਾਂ ਨੂੰ ਸਾਫ਼-ਸੁਥਰੀ ਤੇ ਸੁਗਮ ਸੜਕ ਮਿਲੇਗੀ। ਉਨ੍ਹਾਂ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਗੁਣਵੱਤਾ ਉੱਚ ਪੱਧਰ ਦੀ ਹੋਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੜਕ ਦੇ ਉਦਘਾਟਨ ਸਮੇਂ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਮੌਜੂਦ ਸਨ, ਜਿਨ੍ਹਾਂ ਨੇ ਮੇਅਰ ਗੋਗੀਆ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੜਕ ਬਣਨ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੁਸ਼ਕਲ ਦਾ ਹੱਲ ਹੋ ਗਿਆ ਹੈ।

Scroll to Top