Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:37 am

+91 90915 01313 , +91 90916 01313

punjabbanni@gmail.com
punjabbani@yahoo.com

ਮਨਕੀਰਤ ਸਿੰਘ ਮਲੱਣ ਨੇ ਕਰਾਟੇ ਵਿੱਚ ਜਿੱਤਿਆ ਸਿਲਵਰ ਮੈਡਲ

ਮਨਕੀਰਤ ਸਿੰਘ ਮਲੱਣ ਨੇ ਕਰਾਟੇ ਵਿੱਚ ਜਿੱਤਿਆ ਸਿਲਵਰ ਮੈਡਲ

ਪਟਿਆਲਾ – ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਵਿਕਟੋਰੀਆ ਕਲੱਸਟਰ ਦੀਆਂ ਕਲੱਸਟਰ ਪੱਧਰੀ ਖੇਡਾਂ ਆਤਮਾ ਰਾਮ ਕੁਮਾਰ ਸਭਾ ਸਕੂਲ ਪਟਿਆਲਾ ਵਿਖੇ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਹਨਾਂ ਖੇਡਾਂ ਵਿੱਚ ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਦੇ ਚੌਥੀ ਕਲਾਸ ਦੇ ਵਿਦਿਆਰਥੀ ਮਨਕੀਰਤ ਸਿੰਘ ਮਲੱਣ ਪੁੱਤਰ ਸ੍ਰੀ ਮਨਪ੍ਰੀਤ ਸਿੰਘ ਮਲੱਣ ਨੇ ਆਪਣੇ ਕੋਚ ਮਿਸ ਕਿਰਨਜੋਤ ਕੌਰ ਜੀ, ਮਿਸ ਸੰਦੀਪ ਕੌਰ ਜੀ, ਸ੍ਰੀ ਅਨਿਲ ਕੁਮਾਰ ਜੀ ਅਤੇ ਸ੍ਰੀ ਯਸ਼ਦੀਪ ਸਿੰਘ ਵਾਲੀਆ ਜੀ ਦੀ ਅਗਵਾਈ ਵਿੱਚ ਭਾਗ ਲਿਆ।

ਮਨਕੀਰਤ ਸਿੰਘ ਮਲੱਣ ਨੇ ਇਹਨਾਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਨਕੀਰਤ ਸਿੰਘ ਮਲੱਣ ਨੇ ਕਰਾਟੇ ਵਿੱਚ -29 ਕਿਲੋ ਭਾਰ ਵਰਗ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਮਿਸ ਕਿਰਨਜੋਤ ਕੌਰ ਜੀ ਨੇ ਦੱਸਿਆ ਕਿ ਮਨਕੀਰਤ ਸਿੰਘ ਮੱਲਣ ਪਿਛਲੇ ਕਾਫੀ ਸਮੇਂ ਤੋਂ ਕਰਾਟੇ ਦੀ ਤਿਆਰੀ ਕਰ ਰਿਹਾ ਸੀ, ਜਿਸ ਦੇ ਨਤੀਜੇ ਵਜੋਂ ਉਸ ਨੂੰ ਇਹ ਸਫਲਤਾ ਮਿਲੀ ਹੈ।

ਮਿਸ ਸੰਦੀਪ ਕੌਰ ਜੀ ਨੇ ਦੱਸਿਆ ਕਿ ਮਨਕੀਰਤ ਸਿੰਘ ਮੱਲਣ ਦੀ ਸਫਲਤਾ ਦਾ ਮੁੱਖ ਕਾਰਨ ਉਸ ਦਾ ਖੇਡ ਨਾਲ ਪਿਆਰ ਅਤੇ ਅਨੁਸ਼ਾਸ਼ਨ ਹੈ। ਯਸ਼ਦੀਪ ਸਿੰਘ ਵਾਲੀਆ ਜੀ ਨੇ ਕਿਹਾ ਕਿ ਮਨਕੀਰਤ ਸਿੰਘ ਮੱਲਣ ਦੀ ਕਰਾਟੇ ਦੀ ਖੇਡ ਵਿੱਚ ਦਿਨ ਪ੍ਰਤੀ ਦਿਨ ਸੁਧਾਰ ਆ ਰਿਹਾ ਹੈ, ਜਲਦੀ ਹੀ ਉਹ ਇਸ ਖੇਡ ਵਿੱਚ ਗੋਲਡ ਮੈਡਲ ਹਾਸਲ ਕਰੇਗਾ।

ਸ੍ਰੀ ਅਨਿਲ ਕੁਮਾਰ ਜੀ ਨੇ ਕਿਹਾ ਕਿ ਮਨਕੀਰਤ ਸਿੰਘ ਮੱਲਣ ਬਹੁਤ ਹੀ ਮਿਹਨਤੀ ਖਿਡਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗਾ। ਇਸ ਮੌਕੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀ ਆਸਾ ਸਿੰਘ, ਸ੍ਰੀ ਜਸਵਿੰਦਰ ਸਿੰਘ, ਮਿਸ ਸਿਮਰਨ ਕੌਰ ਅਤੇ ਹੋਰ ਕੋਚ ਮੌਜੂਦ ਸਨ।

Advertisement
Advertisement
Advertisement
Advertisement
Scroll to Top