ਸਾਬਕਾ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਨੇ ਪ੍ਰੋ. ਬਡੂੰਗਰ ਨਾਲ ਦੁੱਖ ਪ੍ਰਗਟਾਇਆ
ਸਾਬਕਾ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਨੇ ਪ੍ਰੋ. ਬਡੂੰਗਰ ਨਾਲ ਦੁੱਖ ਪ੍ਰਗਟਾਇਆ
ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਇਕਬਾਲ ਸਿੰਘ ਝੂੰਦਾਂ ਸਮੇਤ ਕਈ ਸਖਸ਼ੀਅਤਾਂ ਵੀ ਪੁੱਜੀਆਂ
ਪਟਿਆਲਾ 14 ਅਗਸਤ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਗ੍ਰਹਿ ਵਿਖੇ ਪੁੱਜੇ ਅਤੇ ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਧਾਰਮਕ ਅਤੇ ਬਹੁਪੱਖੀ ਸਖਸ਼ੀਅਤ ਵਾਲੇ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦੌਰਾਨ ਘਾਲਣਾ ਕਰਦਿਆਂ ਆਪਣਾ ਆਪ ਪਰਿਵਾਰਕ ਮੈਂਬਰਾਂ ਨੂੰ ਸਮਰਪਿਤ ਕੀਤਾ ਤਾਂ ਹੀ ਪ੍ਰੋ. ਬਡੂੰਗਰ ਨੇ ਰਾਜਨੀਤਕ ਅਤੇ ਧਾਰਮਕ ਕਾਰਜਾਂ ਨੂੰ ਸਮਾਂ ਦੇ ਸਕੇ। ਬੀਬੀ ਨਿਰਮਲ ਕੌਰ ਦਾ ਵਿਛੋੜਾ ਅਸਹਿ ਅਤੇ ਅਕਹਿ ਹੈ ਪ੍ਰਮਾਤਮਾ ਬੀਬੀ ਨਿਰਮਲ ਕੌਰ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ, ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂਆਂ ਵਿਚ ਇਕਬਾਲ ਸਿੰਘ ਝੂੰਦਾਂ, ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਬਲਵੀਰ ਸਿਘ ਘੁੰਨਸ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਨਿਹੰਗ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਸੈਕਟਰੀ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿਮਰਜੀਤ ਸਿੰਘ ਕੰਗ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਪਬਲੀਸਿਟੀ ਦੇ ਇੰਚਾਰਜ ਹਰਭਜਨ ਸਿੰਘ ਵਕਤਾ, ਸ੍ਰੀ ਗੁਰੂ ਰਾਮਦਾਸ ਦਾਸ ਚੈਰੀਟੇਬਲ ਹਸਪਤਾਲ ਦੇ ਡੀਨ ਡਾਇਰੈਕਟਰ ਏ.ਪੀ. ਸਿੰਘ, ਸਾਬਕਾ ਆਈਏਐਸ ਅਮਰਜੀਤ ਸਿੰਘ ਸਿੱਧੂ, ਡੀਐਸਪੀ ਗੁਰਦੇਵ ਸਿੰਘ ਧਾਲੀਵਾਲ, ਇੰਚਾਰਜ ਪਾਤੜਾਂ, ਹਰਮਨ ਚੀਮਾ, ਪੀਆਰਟੀਸੀ ਦੇ ਸਾਬਕਾ ਏਐਮਡੀ ਆਰਐਸ ਔਲਖ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸਵੰਤ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਗੁਰਦੀਪ ਵਾਲੀਆ, ਸੰਦੀਪ ਸਿੰਘ ਰਾਜਾ ਤੂੜ, ਪਿ੍ਰੰਸੀਪਲ ਰਾਜਿੰਦਰ ਕੌਰ, ਸਾਬਕਾ ਪਾਰਲੀਮਾਨੀ ਸਕੱਤਰ , ਬਾਬੂ ਪ੍ਰਕਾਸ਼ ਚੰਦ ਗਰਗ, ਪਿ੍ਰੰਸੀਪਲ ਕੁਲਦੀਪ ਸਿੰਘ ਬੱਲ, ਨਿੱਜੀ ਸਹਾਇਕ ਭਾਈ ਲੌਂਗੋਵਾਲ ਦਰਸ਼ਨ ਸਿੰਘ ਆਦਿ ਸਖਸ਼ੀਅਤਾਂ ਨੇ ਦੁੱਖ ਸਾਂਝਾ ਕੀਤਾ।