Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:31 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ

ਪਟਿਆਲਾ 27 ਸਤੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਮੱਥਾ ਟੇਕਿਆ। ਗੁਰੂ ਦਰਬਾਰ ਵਿਚ ਨਤਮਸਤਕ ਹੋਣ ਪੁੱਜੀ ਸੰਗਤ ਨੇ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਸਰਵਣ ਦਾ ਆਨੰਦ ਮਾਣਿਆ, ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ।

ਤੜਕਸਵੇਰੇ ਕਵਾੜ੍ਹ ਖੁੱਲਣ ਮਗਰੋਂ ਉਪਰੰਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜਥਿਆਂ ਵਿੱਚ ਗੁਰਪਿਆਰ ਸਿੰਘ ਜੌਹਰ, ਲਖਵਿੰਦਰ ਸਿੰਘ ਬੀਏ, ਲੱਖਵਿੰਦਰ ਸਿੰਘ ਪਾਰਸ, ਮੁਖਤਿਆਰ ਕੌਰ, ਗੁਰ ਹੰਸ ਸਿੰਘ ਢੀਡਸਾ ਆਦਿ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਆਪਣੇ ਸੰਬੋਧਨ ਵਿਚ ਨੌਵੇਂ ਪਾਤਸਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਜੋਸ਼ੋ ਖਰੋਸ਼ ਨਾਲ ਮਨਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਅੱਜ ਨੌਵੇਂ ਪਾਤਸਾਹ ਦੀ ਰਚਿਤ ਗੁਰਬਾਣੀ ਤੇ ਜੀਵਨ ਉਦੇਸ਼ ਤੇ ਵਿਚਾਰਧਾਰਾ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਵੱਡੀ ਲੋੜ ਹੈ ਗੁਰੂ ਸਹਿਬ ਦਾ ਸਮੁੱਚਾ  ਜੀਵਨ ਸਾਰਿਆ ਨੂੰ ਆਪਣੇ ਧਰਮ ਵਿੱਚ ਦ੍ਰਿੜ ਰਹਿਣ ਦਾ ਮਾਰਗ ਵਿਖਾਉਂਦਾ।

ਇਸ ਮੌਕੇ ਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਹਾਦਰਗੜ੍ਹ ਸਾਹਿਬ ਤੋਂ ਆਰੰਭਿਆ ਜਾਣ ਵਾਲਾ ਨਗਰ ਕੀਰਤਨ ਇੱਕ ਅਕਤੂਬਰ ਨੂੰ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਕੀਤਾ ਜਾਏਗਾ, ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਮਾਪਤ ਹੋਵੇਗਾ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਸੰਗਤਾਂ ਖੁਸ਼ੀਆਂ ਹਾਸਿਲ ਕਰਨ।

ਇਸ ਮੌਕੇ ਅੰਤਿਰੰਗ ਕਮੇਟੀ ਮੈਂਬਰ ਜਥੇਦਾਰ ਸਰਜੀਤ ਸਿੰਘ ਗੜੀ ਨੇ ਵੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੱਖ ਇਤਿਹਾਸ ਦੀ ਰੌਸ਼ਨੀ ’ਚ ਜਾਣੂੰ ਕਰਵਾਇਆ ਕਿ ਗੁਰਬਾਣੀ ਦਾ ਕੇਂਦਰ ਬਿੰਦੂ ਮਨੁੱਖ ਨੂੰ ਸਚਿਆਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੀ ਹਰ ਸਮੱਸਿਆ ਦਾ ਹੱਲ ਧਾਰਮਕ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਮੌਜੂਦ ਹੈ ਇਸ ਕਰਕੇ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਦਾ ਮਾਰਗ ਦਰਸ਼ਨ ਕੀਤਾ।

ਜਥੇਦਾਰ ਗੜੀ ਨੇ ਅਜੌਕੀ ਪੀੜ੍ਹੀ ਪ੍ਰਤੀ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਸਮਾਜ ਵਿਚ ਨਸ਼ਾ ਜਵਾਨੀ ਨੂੰ ਖੋਖਲਾ ਕਰ ਰਿਹਾ, ਜਿਸ ਦਾ ਅਹਿਮ ਕਾਰਨ ਬੇਰੁਜ਼ਗਾਰੀ ਹੈ। ਅਜੌਕੀ ਪੀੜੀ ਅਜਿਹੀਆਂ ਅਨੇਕਾਂ ਹੀ ਸਮੱਸਿਆਵਾਂ ਤੋਂ ਅਜ਼ਾਦ ਹੋ ਸਕਦੀ ਜੇ ਗੁਰਮਤਿ ਅਨੁਸਾਰ ਜੀਵਨ ਜਾਂਚ ਨੂੰ ਧਾਰਨ ਕਰ ਲਿਆ ਜਾਵੇ। ਉਨ੍ਹਾਂ ਕਿਹਾ ਅੱਜ ਲੋੜ ਹੈ ਕਿ ਗੁਰਮਤਿ ਸੱਭਿਆਚਾਰ ਅਨੁਸਾਰ ਆਪਣਾ ਜੀਵਨ ਬਤੀਤ ਕੀਤਾ ਜਾਵੇ। ਦੀਵਾਨਾਂ ’ਚ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਅਤੇ ਢਾਡੀ ਕਵੀਸ਼ਰੀ ਜਥਿਆਂ ਨੂੰ ਸਿਰੋਪਾਓ ਵੀ ਭੇਂਟ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਚਾਰਕ ਪਰਵਿੰਦਰ ਸਿੰਘ ਰਿਓਦ, ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਜਸਵਿੰਦਰ ਸਿੰਘ, ਕੌਮੀ ਘੱਟ ਗਿਣਤੀ ਦਲਿਤ ਫਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top