Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 3:51 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਕਾਲੀ ਦੇਵੀ ਮੰਦਿਰ 'ਚ ਦਰਸ਼ਨ ਕਰਨ ਲਈ ਲੱਗੀਆਂ ਲੰਮੀਆਂ ਕਤਾਰਾਂ

ਸ੍ਰੀ ਕਾਲੀ ਦੇਵੀ ਮੰਦਿਰ 'ਚ ਦਰਸ਼ਨ ਕਰਨ ਲਈ ਲੱਗੀਆਂ ਲੰਮੀਆਂ ਕਤਾਰਾਂ

ਪਟਿਆਲਾ, 27 ਸਤੰਬਰ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e

ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ।

ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ ‘ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top