Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ

ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ

ਪਟਿਆਲਾ, 5 ਅਕਤੂਬਰ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਨੂੰ ਚੱਲ ਰਹੇ ਅੰਤਰ ਕਾਲਜ ਯੋਗਾ ਮੁਕਾਬਲੇ ਬੜੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ। ਜਿੱਥੇ ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਯੂਨੀਵਰਸਿਟੀ ਤੋਂ ਆਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਉੱਥੇ, ਉਹਨਾਂ ਨੇ ਭਾਗ ਲੈਣ ਆਏ ਖਿਡਾਰੀਆਂ ਦੀ ਤਾਰੀਫ਼ ਵੀ ਕੀਤੀ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਵੀ ਕੀਤਾ। ਇਹਨਾਂ ਅੰਤਰ ਕਾਲਜ ਯੋਗਾ ਮੁਕਾਬਲਿਆਂ ਦੇ ਅਖੀਰ ਵਿੱਚ ਇਨਾਮ ਤਕਸੀਮ ਕਰਨ ਦੀ ਭੂਮਿਕਾ ਡਾ. ਗੁਰਦੀਪ ਕੌਰ ਰੰਧਾਵਾ, ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕੀਤੀ।

ਡਾ. ਰੰਧਾਵਾ ਨੇ ਆਪਣੇ ਭਾਸ਼ਣ ਦੌਰਾਨ ਅੱਜ ਦੇ ਸਮੇਂ ਵਿੱਚ ਯੋਗਾ ਦੇ ਮਹੱਤਵ ਬਾਰੇ, ਆਪਣੀ ਦਿਨ ਚਰਿਆ ਬਾਰੇ ਅਤੇ ਆਪਣੀ ਖਾਣ ਪੀਣ ਦੀਆਂ ਆਦਤਾਂ ਨੂੰ ਸੁਧਾਰਨ ਲਈ ਬੜੇ ਵਧੀਆ ਢੰਗ ਨਾਲ ਬੱਚਿਆਂ ਨੂੰ ਜਾਗਰੂਕ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਬੱਚਿਆਂ ਨੂੰ ਖੇਡਾਂ ਦੇ ਨਾਲ ਨਾਲ ਆਪਣੀ ਸਿਹਤ ਉਪਰ ਵੀ ਧਿਆਨ ਦੇਣ ਲਈ ਪ੍ਰੋਤਸ਼ਾਹਿਤ ਕੀਤਾ।

ਲੜਕੀਆਂ ਦੇ ਦੂਜੇ ਦਿਨ ਦੇ ਮੁਕਾਬਲਿਆਂ ਵਿੱਚ ਕੁੜੀਆਂ ਟੀਮ ਵਿੱਚੋਂ ਪਹਿਲਾ ਸਥਾਨ  ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਹਾਸਲ ਕੀਤਾ। ਜਦਕਿ ਦੂਜਾ ਸਥਾਨ   ਐਸ.ਜੀ.ਟੀ.ਬੀ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਤੇ ਤੀਜਾ ਸਥਾਨ ਅਕਾਲ ਡਿਗਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਨੇ ਪ੍ਰਾਪਤ ਕੀਤਾ।

ਇਸ ਤੋਂ ਇਲਾਵਾ ਬੈਸਟ ਯੋਗਿਨੀ ਦਾ ਇਨਾਮ ਕਾਲਜ ਦੀ ਪੀ.ਜੀ. ਯੋਗਾ ਵਿਭਾਗ ਦੀ ਵਿਦਿਆਰਥਣ ਬੁਲਬੁਲ ਨੇ ਪ੍ਰਾਪਤ ਕੀਤਾ। ਇਸ ਮੌਕੇ ਯੋਗਾ ਵਿਭਾਗ ਦੇ ਮੁਖੀ ਪ੍ਰੋ. ਪਰਮਵੀਰ ਸਿੰਘ ਨੇ ਆਏ ਮੁੱਖ ਮਹਿਮਾਨ, ਪ੍ਰਿੰਸੀਪਲ, ਪ੍ਰੋਫੈਸਰ ਸਾਹਿਬਾਨਾਂ ਅਤੇ ਬਾਹਰੋਂ ਆਏ ਟੀਮ ਇੰਚਾਰਜਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਕਾਲਜ ਦੇ ਮੈਂਬਰਾਂ ਵਿੱਚੋਂ ਡਾ. ਅੰਮ੍ਰਿਤ ਸਮਰਾ, ਪ੍ਰੋ. ਲਵਲੀਨ ਪਰਮਾਰ, ਪ੍ਰੋ. ਗੁਰਪ੍ਰੀਤ ਕੌਰ, ਡਾ. ਹਰਮਨਪ੍ਰੀਤ ਸਿੰਘ, ਡਾ. ਲਖਵਿੰਦਰ ਸ਼ਰਮਾ, ਪ੍ਰੋ. ਹਰਜਿੰਦਰ ਸਿੰਘ ਅਤੇ ਯੋਗਾ ਇੰਸਟਰਕਟਰ ਸ਼੍ਰੀ ਮੱਖਣ ਆਦਿ ਹਾਜ਼ਰ ਰਹੇ । ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਮੁਹੰਮਦ ਸੁਹੇਲ ਨੇ ਨਿਭਾਈ।

Advertisement
Advertisement
Advertisement
Advertisement
Scroll to Top