Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 9:15 am

+91 90915 01313 , +91 90916 01313

punjabbanni@gmail.com
punjabbani@yahoo.com

 ਨਿਆਂ ਦਿਵਾਉਣ 'ਚ ਕੋਈ ਢਿੱਲ ਨਾ ਵਰਤੀ ਜਾਵੇ-ਦਮਨਜੀਤ ਸਿੰਘ ਮਾਨ

 ਨਿਆਂ ਦਿਵਾਉਣ 'ਚ ਕੋਈ ਢਿੱਲ ਨਾ ਵਰਤੀ ਜਾਵੇ-ਦਮਨਜੀਤ ਸਿੰਘ ਮਾਨ

ਪਟਿਆਲਾ, 14 ਅਕਤੂਬਰ : ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਐਕਟ 1989 ਸੋਧ ਐਕਟ 2015 ਅਧੀਨ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਅੰਦਰ ਅਦਾਲਤਾਂ ‘ਚ ਚੱਲਦੇ ਕੇਸਾਂ ਤੇ ਉਨ੍ਹਾਂ ਦੇ ਫ਼ੈਸਲਿਆਂ ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਕੇਸਾਂ ਦਾ ਜਾਇਜ਼ਾ ਲਿਆ।

ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਕਮੇਟੀ ਮੈਂਬਰਾਂ ਨੂੰ ਦੱਸਿਆ ਕਿ 2016 ਤੋਂ ਲੈ ਕੇ ਹੁਣ ਤੱਕ 45 ਕੇਸ ਪਾਏ ਗਏ ਹਨ, ਇਨ੍ਹਾਂ ਵਿੱਚ 27 ਮਾਮਲਿਆਂ ਵਿੱਚ ਪੀੜਤਾਂ ਨੂੰ ਬਣਦਾ ਮੁਆਵਜਾ ਦਿਵਾਉਣ ਦੀ ਕਾਰਵਾਈ ਕੀਤੀ ਗਈ ਹੈ ਅਤੇ ਬਾਕੀ 18 ਕੇਸਾਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੁਲਿਸ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਵਿਰੁੱਧ ਵਧੀਕੀ ਦਾ ਕੋਈ ਕੇਸ ਸਾਹਮਣੇ ਆਉਣ ‘ਤੇ ਪੀੜਤਾਂ ਨੂੰ ਨਿਆਂ ਦਿਵਾਉਣ ਵਿੱਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।

ਬੈਠਕ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਪਟਿਆਲਾ ਕੁਲਵਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀੜਤਾਂ ਨੂੰ ਨਿਆਂ ਦਿਵਾਉਣ ਅਤੇ ਅਦਾਲਤ ਵੱਲੋਂ ਦਿੱਤੇ ਫੈਸਲੇ ਤਹਿਤ ਮੁਆਵਜਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਬੈਠਕ ਦੌਰਾਨ ਡਿਪਟੀ ਜ਼ਿਲ੍ਹਾ ਅਟਾਰਨੀ ਵਿਕਾਸ ਗਰਗ ਨੇ ਵੱਖ-ਵੱਖ ਅਦਾਲਤਾਂ ‘ਚ ਚੱਲਦੇ ਕੇਸਾਂ ਦੀ ਪੈਰਵਾਈ ਬਾਬਤ ਜਾਣਕਾਰੀ ਦਿੱਤੀ ਜਦੋਂ ਕਿ ਐਸ.ਪੀ. ਪੀ.ਬੀ.ਆਈ. ਸਵਰਨਜੀਤ ਕੌਰ ਨੇ ਪੁਲਿਸ ਵੱਲੋਂ ਐਸ.ਸੀ. ਤੇ ਐਸ.ਟੀ ਵਿਰੁੱਧ ਅੱਤਿਆਚਾਰਾਂ ਸਬੰਧੀ ਦਰਜ ਪੁਲਿਸ ਕੇਸਾਂ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੇ ਮਾਮਲਿਆਂ ਵਿੱਚ ਪੀੜਤਾਂ ਨੂੰ ਤੁਰੰਤ ਨਿਆਂ ਦਿਵਾਉਣ ਲਈ ਪੁਲਿਸ ਵਚਨਬੱਧ ਹੈ।

ਇਸ ਮੌਕੇ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੇ ਸਰਕਾਰੀ ਤੇ ਗੈਰ ਸਰਕਾਰੀ ਮੈਂਬਰਾਂ ਵਿੱਚ ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ ਤੇ ਵਿਧਾਇਕਾਂ ਦੇ ਨੁਮਾਇੰਦਿਆਂ ਸਮੇਤ ਹਰੀ ਚੰਦ ਬਾਂਸਲ, ਲਾਲ ਸਿੰਘ, ਗੌਰਵ, ਸਾਬਕਾ ਪ੍ਰਿੰਸੀਪਲ ਪ੍ਰਿਤਪਾਲ ਸਿੰਘ ਭੰਡਾਰੀ, ਧਰਮਵੀਰ ਸ਼ਰਮਾ, ਗੁਰਮੁਖ ਸਿੰਘ, ਸਬ ਇੰਸਪੈਕਟਰ ਕੁਲਬੀਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Scroll to Top