Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:06 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਵਲੋਂ ਖਾਲੀ ਪਲਾਟਾਂ ਪ੍ਰਤੀ ਅਣਗਹਿਲੀ ਰੱਖਣ ਵਾਲਿਆਂ ਲਈ ਸਖ਼ਤ ਨਿਰਦੇਸ਼

ਨਗਰ ਨਿਗਮ ਵਲੋਂ ਖਾਲੀ ਪਲਾਟਾਂ ਪ੍ਰਤੀ ਅਣਗਹਿਲੀ ਰੱਖਣ ਵਾਲਿਆਂ ਲਈ ਸਖ਼ਤ ਨਿਰਦੇਸ਼

ਪਟਿਆਲਾ, 15 ਅਕਤੂਬਰ  — ਪਟਿਆਲਾ ਸ਼ਹਿਰ ਵਿੱਚ ਵੱਧ ਰਹੀ ਗੰਦਗੀ ਅਤੇ ਮੱਛਰਾਂ ਦੇ ਪ੍ਰਕੋਪ ਨੂੰ ਦੇਖਦੇ ਹੋਏ ਨਗਰ ਨਿਗਮ ਨੇ ਖਾਲੀ ਪਲਾਟ ਰੱਖਣ ਵਾਲਿਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਖਾਲੀ ਪਲਾਟਾਂ ਵਿੱਚ ਕੂੜਾ ਅਤੇ ਪਾਣੀ ਇਕੱਠਾ ਹੋਣ ਕਰਕੇ ਸ਼ਹਿਰ ਵਿੱਚ ਬਿਮਾਰੀਆਂ ਦੇ ਮਾਮਲੇ ਵੱਧ ਰਹੇ ਹਨ, ਜਿਸਨੂੰ ਲੈ ਕੇ ਪ੍ਰਸ਼ਾਸਨ ਗੰਭੀਰ ਹੋ ਗਿਆ ਹੈ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਬਹੁਤ ਸਾਰੇ ਖਾਲੀ ਪਲਾਟਾਂ ਵਿੱਚ ਇਲਾਕੇ ਦੇ ਲੋਕ ਕੂੜਾ ਸੁੱਟ ਦਿੰਦੇ ਹਨ, ਜਿਸ ਨਾਲ ਨਾ ਸਿਰਫ ਬਦਬੂ ਪੈਦਾ ਹੁੰਦੀ ਹੈ ਸਗੋਂ ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧਦਾ ਹੈ। ਨਿਗਮ ਨੇ ਪਲਾਟ ਮਾਲਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਆਪਣਾ ਪਲਾਟ ਸਾਫ਼ ਨਹੀਂ ਕੀਤਾ ਤਾਂ ਉਨ੍ਹਾਂ ਉੱਤੇ ਜੁਰਮਾਨਾ ਲਗਾਇਆ ਜਾਵੇਗਾ ਅਤੇ ਸਫ਼ਾਈ ਦਾ ਖ਼ਰਚਾ ਵੀ ਉਨ੍ਹਾਂ ਤੋਂ ਹੀ ਵਸੂਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਖਾਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੀਆਂ ਹਨ। ਜਿੱਥੇ ਵੀ ਗੰਦਗੀ ਮਿਲੇਗੀ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top