Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

ਕਬੱਡੀ ਮੁਕਾਬਲੇ 'ਚ ਕਲਸਟਰ ਮੈਣ ਦੀ ਟੀਮ ਜੇਤੂ

ਕਬੱਡੀ ਮੁਕਾਬਲੇ 'ਚ ਕਲਸਟਰ ਮੈਣ ਦੀ ਟੀਮ ਜੇਤੂ

ਪਟਿਆਲਾ, 15 ਅਕਤੂਬਰ 2025 : ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਖੇਡ ਮੁਕਾਬਲੇ ਆਯੋਜਿਤ ਕੀਤਾ ਗਏ।
          ਇਸ ਮੌਕੇ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਐਡਵੋਕੇਟ ਕੀਰਤ ਮਿੱਤਲ ਨੇ ਸ਼ਮੂਲੀਅਤ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਦੀ ਹਰ ਪੱਖੋਂ ਮਦਦ ਕਰਨ ਦਾ ਐਲਾਨ ਵੀ ਕੀਤਾ।
           ਇਹਨਾਂ ਖੇਡਾਂ ਦੌਰਾਨ ਬਲਾਕ ਅਧੀਨ ਪੈਂਦੇ ਅੱਠ ਕਲਸਟਰਾਂ ਦੀਆਂ ਵੱਖ-ਵੱਖ ਟੀਮਾਂ ਨੇ ਸ਼ਮੂਲੀਅਤ ਕੀਤੀ। ਇਨਾ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ ਸਰਕਲ ਸਟਾਈਲ ਕਬੱਡੀ (ਲੜਕੇ) ਮੁਕਾਬਲੇ ਵਿੱਚ ਕਲਸਟਰ ਮੈਣ ਨੇ ਪਹਿਲਾ ਸਥਾਨ ਅਤੇ ਕਲਸਟਰ ਝੰਡੀ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸ ਦੇ ਨਾਲ ਹੀ ਕਬੱਡੀ ਨੈਸ਼ਨਲ ਸਟਾਈਲ (ਲੜਕੇ) ਵਿੱਚ ਕਲਸਟਰ ਖੇੜੀ ਗੁੱਜਰਾਂ ਨੇ ਪਹਿਲਾ ਅਤੇ ਕਲਸਟਰ ਘਾਸ ਮੰਡੀ ਨੇ ਦੂਜਾ ਸਥਾਨ ਹਾਸਿਲ ਕੀਤਾ ਜਦਕਿ ਲੜਕੀਆਂ ਦੀ ਨੈਸ਼ਨਲ ਸਟਾਇਲ ਕਬੱਡੀ ਟੀਮ ਵਿਚ ਕਲਸਟਰ ਘਾਸ ਮੰਡੀ ਨੇ ਪਹਿਲਾ ਅਤੇ ਕਲਸਟਰ ਖੇੜੀ ਗੁੱਜਰਾਂ ਨੇ ਦੂਜਾ ਸਥਾਨ ਹਾਸਿਲ ਕੀਤਾ।
             ਉਹਨਾਂ ਨੇ ਅੱਗੇ ਦੱਸਿਆ ਕਿ ਖੋ-ਖੋ (ਲੜਕੇ) ਦੇ ਮੁਕਾਬਲੇ ਵਿਚ ਕਲਸਟਰ ਮਲਟੀਪਰਪਜ ਨੇ ਪਹਿਲਾ ਤੇ ਕਲਸਟਰ ਵਿਕਟੋਰੀਆ ਨੇ ਦੂਜਾ ਸਥਾਨ ਹਾਸਿਲ ਕੀਤਾ ਜਦਕਿ ਖੋ-ਖੋ (ਲੜਕੀਆਂ) ਵਿੱਚ ਕਲਸਟਰ ਤ੍ਰਿਪੜੀ ਨੇ ਪਹਿਲਾ ਤੇ ਕਲਸਟਰ ਮਲਟੀਪਰਪਜ ਨੇ ਦੂਜਾ ਸਥਾਨ ਹਾਸਿਲ ਕੀਤਾ। ਰੱਸਾ ਕੱਸੀ ਦੇ ਮੁਕਾਬਲੇ ਵਿੱਚ ਕਲਸਟਰ ਖੇੜੀ ਗੁੱਜਰਾਂ ਨੇ ਪਹਿਲਾ ਅਤੇ ਕਲਸਟਰ ਮਲਟੀਪਰਪਜ ਨੇ ਦੂਜਾ ਸਥਾਨ ਹਾਸਿਲ ਕੀਤਾ। ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਉਪ ਜਿਲਾ ਸਿੱਖਿਆ ਅਫਸਰ ਪਟਿਆਲਾ ਮਨਵਿੰਦਰ ਕੌਰ ਭੁੱਲਰ ਅਤੇ ਬੀਪੀਈਓ ਪ੍ਰਿਥੀ ਸਿੰਘ ਵੱਲੋਂ ਨਿਭਾਈ ਗਈ।
         ਇਸ ਮੌਕੇ ਸੀਐਚਟੀ ਪੂਰਨ ਸਿੰਘ ਮੈਣ, ਸੀਐਚਟੀ ਭੁਪਿੰਦਰ ਸਿੰਘ, ਸੀਐਚਟੀ ਬਿੰਦੂ ਬਾਲਾ, ਸੀਐਚਟੀ ਸੰਦੀਪ ਕੌਰ, ਸੀਐਚਟੀ ਸਤਵੰਤ ਕੌਰ ਤੇ ਸੀਐਚਟੀ ਅਮਨਦੀਪ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
Advertisement
Advertisement
Advertisement
Advertisement
Scroll to Top