Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

ਸ.ਮਿ.ਸ. ਖੇੜੀ ਗੁੱਜਰਾਂ ਨੇ ਅਥਲੈਟਿਕਸ ਵਿੱਚ 9 ਗੋਲਡ, 11 ਸਿਲਵਰ ਮੈਡਲ ਜਿੱਤੇ

ਸ.ਮਿ.ਸ. ਖੇੜੀ ਗੁੱਜਰਾਂ ਨੇ ਅਥਲੈਟਿਕਸ ਵਿੱਚ 9 ਗੋਲਡ, 11 ਸਿਲਵਰ ਮੈਡਲ ਜਿੱਤੇ

ਪਟਿਆਲਾ –  ਪੰਜਾਬ ਸਕੂਲ ਖੇਡਾਂ 2025-2026 ਦਾ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ  ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2)  ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਈਵੈਂਟਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ।

ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੁੜੀਆਂ ਦੇ ਅੰਡਰ-14 ਅਥਲੈਟਿਕਸ ਟੂਰਨਾਮੈਂਟ ਵਿੱਚ ਆਰੂਸ਼ੀ ਨੇ 600 ਮੀਟਰ ਦੌੜ ਵਿੱਚ ਗੋਲਡ ਅਤੇ ਡਿਸਕਸ ਥ੍ਰੋ ਵਿੱਚ ਸਿਲਵਰ, ਰੋਸ਼ਨੀ ਕੁਮਾਰੀ ਨੇ ਡਿਸਕਸ ਥ੍ਰੋ ਵਿੱਚ ਬਰਾਊਂਜ਼, ਮਮਤਾ ਕੁਮਾਰੀ ਅਵਸਥੀ ਨੇ ਉੱਚੀ ਛਾਲ ਵਿੱਚ ਗੋਲਡ ਅਤੇ ਜਸਮੀਨ ਕੌਰ ਨੇ 600 ਮੀਟਰ ਦੌੜ ਵਿੱਚ ਸਿਲਵਰ ਮੈਡਲ ਹਾਸਲ ਕੀਤਾ।

ਮੁੰਡਿਆਂ ਦੇ ਅੰਡਰ-14 ਅਥਲੈਟਿਕਸ ਟੂਰਨਾਮੈਂਟ ਵਿੱਚ ਮਨਜੋਤ ਸਿੰਘ ਨੇ ਡਿਸਕਸ ਥ੍ਰੋ ਵਿੱਚ ਬਰਾਊਂਜ਼ ਅਤੇ ਆਦਿਤਿਆ ਯਾਦਵ ਨੇ ਸ਼ਾਟਪੁੱਟ ਵਿੱਚ ਬਰਾਊਂਜ਼ ਮੈਡਲ ਹਾਸਲ ਕੀਤਾ। ਕੁੜੀਆਂ ਦੇ ਅੰਡਰ-17 ਅਥਲੈਟਿਕਸ ਟੂਰਨਾਮੈਂਟ ਵਿੱਚ ਸਰੀਤਾ ਨੇ ਹੈਮਰ ਥ੍ਰੋ ਵਿੱਚ ਗੋਲਡ ਅਤੇ ਸ਼ਾਟਪੁੱਟ ਵਿੱਚ ਬਰਾਊਂਜ਼, ਰਾਗਿਨੀ ਨੇ ਜੈਵਲਿਨ ਥ੍ਰੋ ਵਿੱਚ ਬਰਾਊਂਜ਼, ਨੇਹਾ ਨੇ ਤਿਹਰੀ ਛਾਲ ਵਿੱਚ ਗੋਲਡ ਅਤੇ 3000 ਮੀਟਰ ਦੌੜ ਵਿੱਚ ਸਿਲਵਰ, ਮੁਸਕਾਨ ਨੇ 3000 ਮੀਟਰ ਵਾਕ ਵਿੱਚ ਗੋਲਡ ਅਤੇ ਜੈਵਲਿਨ ਥ੍ਰੋ ਵਿੱਚ ਸਿਲਵਰ, ਤਾਨੀਆ ਨੇ ਲੰਬੀ ਛਾਲ ਵਿੱਚ ਗੋਲਡ ਅਤੇ ਉੱਚੀ ਛਾਲ ਵਿੱਚ ਸਿਲਵਰ, ਖੁਸ਼ਪ੍ਰੀਤ ਕੌਰ ਨੇ ਸ਼ਾਟਪੁੱਟ ਵਿੱਚ ਸਿਲਵਰ ਅਤੇ ਹੈਮਰ ਥ੍ਰੋ ਵਿੱਚ ਸਿਲਵਰ, ਰੀਤਿਕਾ ਨੇ ਡਿਸਕਸ ਥ੍ਰੋ ਵਿੱਚ ਸਿਲਵਰ, ਆਸਥਾ ਯਾਦਵ ਨੇ ਡਿਸਕਸ ਥ੍ਰੋ ਵਿੱਚ ਗੋਲਡ ਅਤੇ ਤਿਹਰੀ ਛਾਲ ਵਿੱਚ ਸਿਲਵਰ ਮੈਡਲ ਹਾਸਲ ਕੀਤਾ।

ਇਸ ਮੌਕੇ ਤੇ ਸ੍ਰੀਮਤੀ ਅਨੀਤਾ ਸ਼ਰਮਾ (ਹਿੰਦੀ ਮਿਸਟ੍ਰੈਸ), ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ), ਸ੍ਰੀਮਤੀ ਲੀਨਾ (ਸ.ਸ. ਮਿਸਟ੍ਰੈਸ) ਅਤੇ ਸ੍ਰੀਮਤੀ ਮੀਨੂੰ ਯਾਦਵ (ਸਾਇੰਸ ਮਿਸਟ੍ਰੈਸ) ਮੋਜੂਦ ਸਨ।

Advertisement
Advertisement
Advertisement
Advertisement
Scroll to Top