Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:38 am

+91 90915 01313 , +91 90916 01313

punjabbanni@gmail.com
punjabbani@yahoo.com

ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ:- 13 ਅਕਤੂਬਰ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦੀ ਹੋਈ ਮੌਤ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਿੱਖੀ ਜਜਬੇ ਨਾਲ ਲਬਰੇਜ਼, ਉੱਘੇ ਵਿਦਵਾਨ, ਰੱਬੀ ਰੂਹ ਭਾਈ ਰਾਮ ਸਿੰਘ ਕੁੱਝ ਦਿਨ ਸਰੀਰਕ ਤੌਰ ਤੇ ਬੀਮਾਰ ਰਹਿਣ ਕਾਰਨ ਅਕਾਲ ਚਲਾਣਾ ਕਰ ਗਏ ਹਨ ਜਿਸ ਕਰਕੇ ਸਿੱਖ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦੇ ਭਾਣੇ ਨੂੰ ਕੋਈ ਟਾਲ ਨਹੀਂ ਸਕਦਾ।

ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਭਾਈ ਰਾਮ ਸਿੰਘ ਦੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਉਹ ਨਿਮਰ ਅਤੇ ਨੇਕ ਦਿਲ ਇਨਸਾਨ ਹਨ ਉਨ੍ਹਾਂ ਨੂੰ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ। ਭਾਈ ਰਾਮ ਸਿੰਘ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾ ਕੀਤੀ ਅਤੇ ਧਰਮ ਤੇ ਪ੍ਰਚਾਰ ਲਈ ਵੱਡੇ ਯੋਗਦਾਨ ਪਾਏ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਿਸ਼ ਕਰਨ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

Advertisement
Advertisement
Advertisement
Advertisement
Scroll to Top