Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 8:24 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ '11ਵਾਂ ਸਲਾਨਾ ਦੋ ਰੋਜ਼ਾ  ਸੰਗੀਤ ਸੰਮੇਲਨ' 14 ਤੋਂ ਹੋਵੇਗਾ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ '11ਵਾਂ ਸਲਾਨਾ ਦੋ ਰੋਜ਼ਾ  ਸੰਗੀਤ ਸੰਮੇਲਨ' 14 ਤੋਂ ਹੋਵੇਗਾ ਸ਼ੁਰੂ

ਪਟਿਆਲਾ, 13 ਅਕਤੂਬਰ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ’11ਵਾਂ ਸਲਾਨਾ ਦੋ ਰੋਜ਼ਾ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ’ ਮਿਤੀ 14 ਅਕਤੂਬਰ, 2025 ਤੋਂ ਆਰੰਭ ਹੋ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ  ਹੋਏ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਅਤੇ ਇਸ ਸੰਮੇਲਨ ਦੇ ਕੋਆਰਡੀਨੇਟਰ ਪ੍ਰੋ. ਨਿਵੇਦਿਤਾ ਸਿੰਘ ਨੇ ਦੱਸਿਆ ਕਿ ਪ੍ਰੋ. ਤਾਰਾ ਸਿੰਘ ਉੱਘੇ ਸੰਗੀਤ ਸ਼ਾਸਤਰੀ, ਖੋਜੀ, ਲੇਖਕ, ਸੁਰ ਰਚਨਾਕਾਰ, ਅਧਿਆਪਕ ਅਤੇ ਗੁਰੂ ਸਨ ਜਿਨ੍ਹਾਂ ਨੇ ਆਪਣੇ ਸੰਗੀਤ ਚਿੰਤਨ ਅਤੇ ਰਚਨਾਵਾਂ ਰਾਹੀਂ ਪੰਜਾਬ ਦੀ ਸੰਗੀਤ ਪਰੰਪਰਾ ਵਿਚ ਨਿੱਗਰ ਯੋਗਦਾਨ ਦਿੱਤਾ।

ਉਨ੍ਹਾਂ ਦੱਸਿਆ ਕਿ ਇਹ ਸੰਮੇਲਨ ਉਨ੍ਹਾਂ ਦੇ ਪਰਿਵਾਰ ਵੱਲੋਂ ਯੂਨੀਵਰਸਿਟੀ ਨੂੰ ਪ੍ਰਦਾਨ ਕੀਤੇ ਗਏ ਦਸ ਲੱਖ ਰੁਪਏ ਦੇ ਐਂਡੋਮੈਂਟ ਫੰਡ ਦੀ ਵਿਆਜ਼ ਰਾਸ਼ੀ ਨਾਲ਼ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਵਿਸ਼ਵ ਪ੍ਰਸਿੱਧ ਕਲਾਕਾਰ ਪੰਡਤ ਰਾਜਨ ਸਾਜਨ ਮਿਸਰ, ਪੰਡਤ ਵਿਸ਼ਵ ਮੋਹਨ ਭੱਟ, ਐਲ. ਕੇ ਪੰਡਿਤ ਜਿਹੇ ਕਲਾਕਾਰਾਂ ਤੋਂ ਇਲਾਵਾ ਰਾਸ਼ਟਰੀ ਪੱਧਰ ਦੇ ਅਨੇਕ ਕਲਾਕਾਰ ਆਪਣੀ ਪੇਸ਼ਕਾਰੀ ਦੇ ਚੁੱਕੇ ਹਨ। ਹਰ ਸੰਮੇਲਨ ਵਿਚ ਪੰਜਾਬ ਦੇ ਇੱਕ ਕਲਾਕਾਰ ਦੀ ਪ੍ਰਤਿਨਿਧਤਾ ਜ਼ਰੂਰੀ ਹੁੰਦੀ ਹੈ ਅਤੇ ਨਾਲ ਹੀ ਪਟਿਆਲਾ ਘਰਾਣਾ ਦੇ ਕਲਾਕਾਰਾਂ ਨੂੰ ਸੱਦਾ ਦੇਣ ਦਾ ਜਤਨ ਵੀ ਕੀਤਾ ਜਾਂਦਾ ਹੈ।

ਇਸ ਵਾਰ ਦੇ ਸੰਮੇਲਨ ਵਿਚ ਵਿਸ਼ਵ ਭਾਰਤੀ ਸ਼ਾਂਤੀ ਨਿਕਤੇਨ ਤੋਂ ਪ੍ਰੋ. ਸਬਿਯਾਸਾਚੀ ਸਰਖੇਲ ਸਿਤਾਰ ਵਾਦਨ ਪ੍ਰਸਤੁਤ ਕਰਨਗੇ ਅਤੇ ਦਿੱਲੀ ਤੋਂ ਪੰਡਿਤ ਦੁਰਜੈ ਭੌਮਿਕ ਏਕਲ ਤਬਲਾ ਵਾਦਨ ਦੀ ਪੇਸ਼ਕਾਰੀ ਲਈ ਤਸ਼ਰੀਫ ਲਿਆ ਰਹੇ ਹਨ। ਪੁਣੇ ਤੋਂ ਡਾ ਸਮੀਰ ਦੁਬਲੇ ਅਤੇ ਪੁਰੂਲਿਆ, ਪੱਛਮੀ ਬੰਗਾਲ ਤੋਂ ਡਾ ਅੰਮ੍ਰਿਤਾ ਸਰਖੇਲ ਗਾਇਨ ਪੇਸ਼ਕਾਰੀ ਲਈ ਆ ਰਹੇ ਹਨ। ਸੰਮੇਲਨ ਵਿਚ ਪੰਜਾਬ ਦੀ ਪ੍ਰਤੀਨਿਧਤਾ ਅੰਮ੍ਰਿਤਸਰ ਤੋਂ ਸ੍ਰੀ ਦੀਪਿਨ ਰਾਜ ਕਰਨਗੇ ਜੋ ਆਪਣੇ ਸ਼ਾਸਤਰੀ ਗਾਇਨ ਦੀ ਪੇਸ਼ਕਾਰੀ ਦੇਣਗੇ।

ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਪ੍ਰੋ ਤਾਰਾ ਸਿੰਘ ਦੀਆਂ ਬੰਦਿਸ਼ਾਂ ਦਾ ਗਾਇਨ ਵਿਸ਼ੇਸ਼ ਰੂਪ ਵਿਚ ਕੀਤਾ ਜਾਵੇਗਾ। ਸੰਮੇਲਨ ਦਾ ਇੱਕ ਸ਼ੈਸਨ ਵਿਖਿਆਤ ਸੰਗੀਤ ਚਿੰਤਕ ਅਤੇ ਆਲੋਚਕ ਸੰਗੀਤ ਸੰਕਲਪ ਨਾਮਕ ਰਾਸ਼ਟਰੀ ਸੰਸਥਾ ਦੇ ਸੰਸਥਾਪਕ ਡਾ. ਮੁਕੇਸ਼ ਗਰਗ ਨੂੰ ਸਮਰਪਿਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਆਯੋਜਿਤ ਹੋ ਰਹੇ ਸ਼ਾਸਤਰੀ ਸੰਗੀਤ ਦੇ ਸੰਮੇਲਨਾਂ ਵਿਚ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ ਉੱਘਾ ਸਥਾਨ ਬਣਾ ਚੁੱਕਾ ਹੈ ਜੋ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ।

Scroll to Top