Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:36 am

+91 90915 01313 , +91 90916 01313

punjabbanni@gmail.com
punjabbani@yahoo.com

ਯਾਦਗਾਰੀ ਹੋ ਨਿੱਬੜੀਆਂ ਬਲਾਕ ਪਟਿਆਲਾ-2 ਦੀਆਂ ਖੇਡਾਂ

ਯਾਦਗਾਰੀ ਹੋ ਨਿੱਬੜੀਆਂ ਬਲਾਕ ਪਟਿਆਲਾ-2 ਦੀਆਂ ਖੇਡਾਂ

ਪਟਿਆਲਾ 17 ਅਕਤੂਬਰ – ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੇ ਗਏ ਬਲਾਕ ਪੱਧਰੀ ਖੇਡ ਮੁਕਾਬਲੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ ਹੋਏ। ਇਹਨਾਂ ਖੇਡਾਂ ਦੌਰਾਨ ਓਵਰਆਲ ਟਰਾਫੀ ਵਿਕਟੋਰੀਆ ਕਲੱਸਟਰ ਨੇ ਜਿੱਤੀ।
            ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਭਾਸ਼ਾਵਾਂ ਪ੍ਰੋ. ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕਰਦੇ ਹੋਏ ਖੇਡਾਂ ਵਿੱਚ ਭਾਗ ਲੈਣ ਵਾਲੇ ਸਮੂਹ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਉਹਨਾਂ ਕਿਹਾ ਕਿ ਅੱਜ ਦੀ ਕੀਤੀ ਹੋਈ ਮਿਹਨਤ ਕੱਲ ਦਾ ਭਵਿੱਖ ਸੁਧਾਰੇਗੀ। ਇਸ ਲਈ ਵਿਦਿਆਰਥੀਆਂ ਨੂੰ ਡਟ ਕੇ ਮਿਹਨਤ ਕਰਨੀ ਚਾਹੀਦੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
              ਇਹਨਾਂ ਖੇਡਾਂ ਦੀ ਸ਼ਾਨਦਾਰ ਸਫਲਤਾ ‘ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਇਹ ਸਭ ਅਧਿਆਪਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ।
               ਵੱਖ-ਵੱਖ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ 100 ਮੀਟਰ ਦੌੜ (ਲੜਕੇ) ਵਿੱਚ ਕਲਸਟਰ ਘਾਸ ਮੰਡੀ ਨੇ ਪਹਿਲਾ ਸਥਾਨ, ਕਲੱਸਟਰ ਖੇੜੀ ਗੁੱਜਰਾਂ ਨੇ ਦੂਜਾ ਸਥਾਨ, 100 ਮੀਟਰ ਦੌੜ (ਲੜਕੀਆਂ) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਸਥਾਨ, ਕਲਸਟਰ ਮਲਟੀਪਰਪਜ਼ ਨੇ ਦੂਜਾ ਸਥਾਨ, ਸ਼ਾਟ ਪੁੱਟ (ਲੜਕੇ) ਵਿੱਚ ਕਲਸਟਰ ਤ੍ਰਿਪੜੀ ਨੇ ਪਹਿਲਾ ਅਤੇ ਕਲੱਸਟਰ ਮੈਣ ਨੇ ਦੂਜਾ ਸਥਾਨ, ਸ਼ਾਟਪੁੱਟ (ਲੜਕੀਆਂ) ਵਿੱਚ ਕਲਸਟਰ ਮੈਣ ਨੇ ਪਹਿਲਾ ਅਤੇ ਕਲੱਸਟਰ ਘਾਸ ਮੰਡੀ ਨੇ ਦੂਜਾ ਸਥਾਨ ਹਾਸਲ ਕੀਤਾ।
ਇਸ ਦੇ ਨਾਲ ਹੀ ਲੰਬੀ ਛਾਲ (ਲੜਕੇ) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਤੇ ਦੂਜਾ ਸਥਾਨ, ਲੰਬੀ ਛਾਲ (ਲੜਕੀਆਂ) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਅਤੇ ਕਲੱਸਟਰ ਵਿਕਟੋਰੀਆ ਨੇ ਦੂਜਾ ਸਥਾਨ, 400 ਮੀਟਰ ਰਿਲੇਅ (ਲੜਕੀਆਂ) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਅਤੇ ਕਲੱਸਟਰ ਖੇਡੀ ਗੁੱਜਰਾਂ ਨੇ ਦੂਜਾ ਸਥਾਨ, 400 ਮੀਟਰ ਰਿਲੇਅ (ਲੜਕੀਆਂ) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਅਤੇ ਕਲਸਟਰ ਝੰਡੀ ਨੇ ਦੂਜਾ ਸਥਾਨ ਹਾਸਿਲ ਕੀਤਾ।
           ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਸੀਐਚਟੀ ਪੂਰਨ ਸਿੰਘ ਮੈਣ, ਸੀਐਚਟੀ ਭੁਪਿੰਦਰ ਸਿੰਘ, ਸੀਐਚਟੀ ਬਿੰਦੂ ਬਾਲਾ, ਸੀਐਚਟੀ ਸੰਦੀਪ ਕੌਰ, ਸੀਐਚਟੀ ਸਤਵੰਤ ਕੌਰ ਤੇ ਸੀਐਚਟੀ ਅਮਨਦੀਪ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
Advertisement
Advertisement
Advertisement
Advertisement
Scroll to Top