Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:34 am

+91 90915 01313 , +91 90916 01313

punjabbanni@gmail.com
punjabbani@yahoo.com

ਡੀਆਈਜੀ ਹਰਚਰਨ ਭੁੱਲਰ ਨੂੰ ਸੀਬੀਆਈ ਨੇ ਅਦਾਲਤ ਵਿਚ ਕੀਤਾ ਪੇਸ਼

ਡੀਆਈਜੀ ਹਰਚਰਨ ਭੁੱਲਰ ਨੂੰ ਸੀਬੀਆਈ ਨੇ ਅਦਾਲਤ ਵਿਚ ਕੀਤਾ ਪੇਸ਼

ਚੰਡੀਗੜ, 17 ਅਕਤੂਬਰ : ਸੀਬੀਆਈ ਵਲੋ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਬੀਤੇ ਦਿਨੀ ਉਨਾਦੀ ਕੋਠੀ ਵਿਚ ਛਾਪਾ ਮਾਰਕੇ 5 ਕਰੋੜ ਰੁਪਏਦੀ ਨਕਦੀ ਅਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਪੰਜਾਬ ਪੁਲੀਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮੈਡੀਕਲ ਜਾਂਚ ਮਗਰੋਂ ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਵਿਚ ਪੇਸ਼ ਕੀਤਾ ਗਿਆ।

ਦਸ ਦਈਏ ਕਿ ਸੀਬੀਆਈ ਨੇ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40 ਵਿਚਲੀ ਕੋਠੀ ’ਤੇ ਵੀਰਵਾਰ ਨੂੰ ਛਾਪਾ ਮਾਰਿਆ ਤੇ ਉਥੋਂ ਕਰੀਬ 5 ਕਰੋੜ ਰੁਪਏ ਦੀ ਨਕਦੀ ਅਤੇ ਡੇਢ ਕਿਲੋ ਸੋਨਾ ਜ਼ਬਤ ਕੀਤਾ। ਟੀਮ ਨੂੰ ਬੀਐਮਡਬਲਿਊ ਅਤੇ ਔਡੀ ਕਾਰਾਂ ਦੀਆਂ ਚਾਬੀਆਂ, ਪੰਜਾਬ ਵਿੱਚ ਕਈ ਜਾਇਦਾਦਾਂ ਦੇ ਦਸਤਾਵੇਜ਼, ਸਮਰਾਲਾ ਵਿੱਚ ਇੱਕ ਫਾਰਮ ਹਾਊਸ, 22 ਲਗਜ਼ਰੀ ਘੜੀਆਂ, 40 ਲਿਟਰ ਵਿਦੇਸ਼ੀ ਸ਼ਰਾਬ, ਇੱਕ ਡਬਲ-ਬੈਰਲ ਬੰਦੂਕ, ਪਿਸਤੌਲ, ਰਿਵਾਲਵਰ, ਏਅਰਗੰਨ ਅਤੇ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਵੀ ਮਿਲਿਆ ਹੈ।

ਸੀਬੀਆਈ ਨੇ ਡੀਆਈਜੀ ਭੁੱਲਰ ਨੂੰ ਮੁਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਡੀਲਰ ਨਰੇਸ਼ ਬੱਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਭੁੱਲਰ ਨੇ ਐਫਆਈਆਰ ਦਾ ਨਿਪਟਾਰਾ ਕਰਨ ਦੇ ਬਦਲੇ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਉਸਤੋ ਬਾਅਦ ਸੀਬੀਆਈ ਨੇ ਐਕਸ਼ਨ ਲੈਦਿਆਂ ਇਹ ਰੇਡ ਕੀਤੀ ਸੀ।

Advertisement
Advertisement
Advertisement
Advertisement
Scroll to Top