Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 10:10 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਕੈਪਸ ਕੈਫੇ’ ‘ਤੇ ਫਿਰ ਗੋਲੀਆਂ ਚਲੀਆਂ

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਕੈਪਸ ਕੈਫੇ’ ‘ਤੇ ਫਿਰ ਗੋਲੀਆਂ ਚਲੀਆਂ

ਦਿੱਲੀ, 17 ਅਕਤੂਬਰ : ਕੈਨੇਡਾ ਦੇ ਸਰੀ ਸ਼ਹਿਰ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਕੈਪਸ ਕੈਫੇ’ ‘ਤੇ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਹ ਜੁਲਾਈ ਵਿੱਚ ਖੁਲ੍ਹੇ ਇਸ ਕੈਫੇ ‘ਤੇ ਤੀਜਾ ਹਮਲਾ ਹੈ।

ਤਾਜ਼ਾ ਘਟਨਾ ਵੀਰਵਾਰ ਸਵੇਰੇ ਤਕਰੀਬਨ 3:45 ਵਜੇ 85 ਐਵੇਨਿਊ ਅਤੇ 120 ਸਟਰੀਟ ‘ਤੇ ਸਥਿਤ ਕੈਫੇ ਵਿੱਚ ਵਾਪਰੀ, ਜੋ ਸਰੀ ਦੇ ਨਿਊਟਨ ਇਲਾਕੇ ਵਿੱਚ ਹੈ।

ਇਸ ਘਟਨਾ ਬਾਅਦ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਇੱਕ ਵਿਅਕਤੀ ਨੇ ਆਪਣੀ ਪਹਿਚਾਣ ਕੁਲਵੀਰ ਸਿੱਧੂ ਵਜੋਂ ਕਰਵਾਈ ਅਤੇ ਦਾਅਵਾ ਕੀਤਾ ਕਿ ਇਹ ਹਮਲਾ ਉਸਨੇ ਕੀਤਾ ਹੈ। ਰਿਪੋਰਟਾਂ ਮੁਤਾਬਕ, ਸਿੱਧੂ ਦਾ ਸਬੰਧ ਕੂਖਿਆਤ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਜੋੜਿਆ ਜਾ ਰਿਹਾ ਹੈ।

ਵੀਡੀਓ ਵਿੱਚ ਸਿੱਧੂ ਨੇ ਇੱਕ ਹੋਰ ਵਿਅਕਤੀ ਗੋਲਡੀ ਢਿੱਲੋਂ ਦਾ ਨਾਮ ਵੀ ਲਿਆ ਅਤੇ ਉਸਨੂੰ ਹਮਲੇ ਦਾ ਸਾਥੀ ਦੱਸਿਆ।

Scroll to Top