Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 11:06 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਵਲੋਂ ਸਿਹਤ ਪੱਖੋਂ ਸਾਵਧਾਨ ਰਹਿਣ ਸਬੰਧੀ ਐਡਵਾਈਜਰੀ ਜਾਰੀ ਕੀਤੀ

ਸਿਹਤ ਵਿਭਾਗ ਵਲੋਂ ਸਿਹਤ ਪੱਖੋਂ ਸਾਵਧਾਨ ਰਹਿਣ ਸਬੰਧੀ ਐਡਵਾਈਜਰੀ ਜਾਰੀ ਕੀਤੀ

ਪਟਿਆਲਾ 18 ਅਕਤੂਬਰ – ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਧੁੰਏ ਕਾਰਣ ਅਤੇ ਦੀਵਾਲੀ ਦੇ ਮੌਕੇ ਤੇ ਪਟਾਕੇ ਆਤਿਸ਼ਬਾਜੀ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨਾਲ ਜੁੜੀਆਂ ਹੋਈਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਕੁਆਲਟੀ ਇੰਡੈਕਸ ਗਿਰਾਵਟ ਵੱਲ ਜਾਣ ਕਾਰਣ ਬੱਚਿਆਂ ਤੇ ਬਜੁਰਗਾਂ ਵਿੱਚ ਖਾਸ ਤੌਰ ਤੇ ਜੋ ਪਹਿਲਾ ਹੀ ਅਸਥਮਾਂ ਜਾਂ ਸਾਹ ਦੇ ਰੋਗੀ ਹਨ,

ਉਹਨਾਂ ਵਿੱਚ ਦੀਵਾਲੀ ਮੌਕੇ ਪ੍ਰਦੂਸ਼ਣ ਕਾਰਨ ਇਹਨਾਂ ਰੋਗਾਂ ਦੇ ਲੱਛਣਾਂ ਦੀ ਗੰਭੀਰਤਾ ਵਿੱਚ ਵਾਧਾ ਨਾ ਹੋਵੇ, ਇਸ ਲਈ ਕੁਝ ਸਾਵਧਾਨੀਆਂ ਸਮੇਤ ਐਡਵਾਈਜਰੀ ਜਾਰੀ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਅਧੀਨ ਰਾਜਿੰਦਰਾ ਹਸਪਤਾਲ ਵਿਖੇ ਸਾਹ ਦੇ ਰੋਗੀਆਂ ਦੀ ਐਮਰਜੈਂਸੀ ਸੇਵਾਵਾਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਮ ਤੌਰ ਤੇ ਹਵਾ ਵਿੱਚ ਪ੍ਰਦੂਸ਼ਣ ਕਾਰਣ ਅੱਖਾਂ ਵਿੱਚ ਜਲਨ, ਸਾਹ ਦੀ ਤਕਲੀਫ, ਥਕੇਵਾ ਅਤੇ ਚਿੜਚੜਾਪਨ ਦੇ ਲੱਛਣ ਸਾਹਮਣੇ ਆਉਂਦੇ ਹਨ।

ਇਸ ਵਾਰ ਪਰਾਲੀ ਸਾੜਨ ਦੀ ਸਥਿਤੀ ਅੱਗੇ ਨਾਲੋ ਬਿਹਤਰ ਹੈ, ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸਾਹ ਦੇ ਰੋਗੀਆਂ ਦੀ ਤਕਲੀਫ ਨੂੰ ਦੇਖਦੇ ਹੋਏ ਇਸਤੋਂ ਗੁਰੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਦੀਵਾਲੀ ਮੌਕੇ ਪਟਾਕਿਆ ਨਾਲ ਅੱਖਾਂ ਦੀ ਚੋਟ, ਅੱਗ ਲੱਗਣ ਅਤੇ ਜਲ ਜਾਣ ਉਪਰੰਤ ਇਲਾਜ ਦੀਆਂ ਸੁਵਿਧਾਵਾਂ ਸਬੰਧੀ ਸਾਰੇ ਹਸਪਤਾਲਾਂ ਨੂੰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਨਾਲ ਹੀ ਲੋਕਾਂ ਨੂੰ ਵੀ ਬੱਚਿਆਂ ਨੂੰ ਆਪਣੀ ਨਿਗਰਾਨੀ ਵਿਚ ਹੀ ਪਟਾਕੇ ਚਲਾਉਣ ਦੇਣ ਦੀ ਸਲਾਹ ਦਿੱਤੀ।

ਜਿਲ੍ਹਾ ਐਪੀਡੋਮੋਲੋਜਿਸਟ ਕਮ ਨੋਡਲ ਅਫਸਰ ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਉਮਨ ਹੈਲਥ ਡਾ. ਸੁਮੀਤ ਸਿੰਘ ਨੇ ਧੂੰਏ ਦੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਜਾਣਕਾਰੀ ਦਿੰਦੇ ਦੱਸਿਆਂ ਕਿ ਜੇਕਰ ਹਵਾ ਦੀ ਗੁਣਵੱਤਾ ਦੇ ਪੱਧਰ ਵਿੱਚ ਹੋਰ ਗਿਰਾਵਟ ਆਉਂਦੀ ਹੈ ਤਾਂ ਖੁੱਲੇ ਵਿੱਚ ਸੈਰ, ਸਾਇਕਲਿੰਗ ਅਤੇ ਦੌੜ ਤੋਂ ਗੁਰੇਜ ਕੀਤਾ ਜਾਵੇ।

ਬਾਹਰ ਨਿਕਲਣ ਸਮੇਂ ਮੂੰਹ ਤੇ ਮਾਸਕ ਲਗਾਇਆ ਜਾਵੇ, ਕੱਚੀ ਥਾਂ ਅਤੇ ਧੂੜ ਨੂੰ ਉੱਡਣ ਤੋਂ ਬਚਾਉਣ ਲਈ ਪਾਣੀ ਦਾ ਛਿੜਕਾਅ ਕੀਤਾ ਜਾਵੇ। ਸਾਹ ਅਤੇ ਦਮੇ ਦੇ ਰੋਗੀ ਆਪਣੀਆਂ ਦਵਾਈਆਂ ਅਤੇ ਇਨਹੇਲ਼ਰ ਜਰੂਰ ਨਾਲ ਰੱਖਣ। ਪਾਰਕਾਂ ਆਦਿ ਥਾਵਾਂ ਤੇ ਇਕੱਠੇ ਹੋਏ ਘਾਹ ਤੇ ਪੱਤੇ ਆਦਿ ਨੂੰ ਜਲਾਉਣ ਦੀ ਬਜਾਏ ਦਬਾਇਆ ਜਾਵੇ। ਇਸੇ ਤਰਾਂ ਕੂੜੇ ਕਰਕਟ ਨੂੰ ਸਾੜਿਆ ਨਾ ਜਾਵੇ। ਟਰੈਫਿਕ ਦੀ ਸੱਮਸਿਆ ਨੂੰ ਘਟਾਉਣ ਲਈ ਵੱਡੀਆਂ ਗੱਡੀਆਂ ਅਤੇ ਬੇਲੋੜੀ ਆਵਾਜਾਈ ਘਟਾਈ ਜਾਵੇ। ਘਰਾਂ ਵਿੱਚ ਝਾੜੂ ਦੀ ਬਜਾਏ ਗਿੱੱਲਾ ਪੋਚਾ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ। ਅਗਰਬੱਤੀ, ਪੱਤੇ ਅਤੇ ਕੱਚਰਾ ਨਾ ਜਲਇਆ ਜਾਵੇ ।

Scroll to Top