Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 19 Oct 2026 | 3:38 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੌਂਗਲਾ ਵਿਖੇ ਬਜ਼ੁਰਗਾਂ ਨਾਲ ਮਨਾਈ ਗ੍ਰੀਨ ਦੀਵਾਲੀ 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੌਂਗਲਾ ਵਿਖੇ ਬਜ਼ੁਰਗਾਂ ਨਾਲ ਮਨਾਈ ਗ੍ਰੀਨ ਦੀਵਾਲੀ 

ਪਟਿਆਲਾ, 18 ਅਕਤੂਬਰ :  ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੋਸਾਇਟੀ ਪਟਿਆਲਾ ਡਾ ਪ੍ਰੀਤੀ ਯਾਦਵ ਦੀਵਾਲੀ ਦੀ ਖੁਸ਼ੀ ਮਨਾਉਣ ਪਿੰਡ ਰੌਂਗਲਾ ਵਿਖੇ ਸਥਿਤ ਏਜ਼ਡ ਡੇਅ ਕੇਅਰ ਅਤੇ ਵੈਲਨੈਸ ਸੈਂਟਰ ‘ਚ ਪਹੁੰਚੇ। ਇਹ ਗਰੀਨ ਦੀਵਾਲੀ ਦਾ ਤਿਉਹਾਰ ਰੈੱਡ ਕਰਾਸ ਸੋਸਾਇਟੀ ਅਤੇ ਏਜ਼ਡ ਡੇਅ ਕੇਅਰ ਦੀ ਸਾਂਝੇ ਉਪਰਾਲੇ ਨਾਲ ਮਨਾਇਆ ਗਿਆ।
        ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਆਪਣੇ ਹੱਥੀਂ ਬਜ਼ੁਰਗਾਂ ਨੂੰ ਤੋਹਫੇ ਵੰਡੇ, ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਓਹਨਾ ਬਜ਼ੁਰਗਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ  ਬਜ਼ੁਰਗਾਂ ਦੀ ਸੇਵਾ ਕਰਨਾ ਸਾਡਾ ਸਾਂਝਾ ਫਰਜ ਹੈ।
         ਡੀ.ਸੀ. ਨੇ ਸੈਂਟਰ ਵਿੱਚ ਰਹਿ ਰਹੇ ਬਜ਼ੁਰਗਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬਜ਼ੁਰਗਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ।ਸਮਾਗਮ ਦੌਰਾਨ ਮਿਠਾਈਆਂ, ਤਿਉਹਾਰੀ ਤੋਹਫੇ ਅਤੇ ਹੋਰ ਜਰੂਰੀ ਸਮਾਨ ਦੀ ਵੰਡ ਕੀਤੀ ਗਈ, ਜਿਸ ਨਾਲ ਸੈਂਟਰ ਦੇ ਬਜ਼ੁਰਗਾਂ ਦੇ ਚਿਹਰੇ ਖੁਸ਼ੀ ਨਾਲ ਚਮਕ ਗਏ।
      ਡਾ ਪ੍ਰੀਤੀ ਯਾਦਵ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਕਿ ਭਵਿੱਖ ਵਿੱਚ ਜ਼ਿਲਾ ਪ੍ਰਸ਼ਾਸਨ ਵੱਲੋਂ ਅਜਿਹੇ ਉਪਰਾਲਿਆਂ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।ਬਜ਼ੁਰਗਾਂ ਨੇ ਡਿਪਟੀ ਕਮਿਸ਼ਨਰ ਨੂੰ ਅਸ਼ੀਰਵਾਦ ਦਿੱਤਾ ਅਤੇ ਓਹਨਾ ਦੀ ਖੁਸ਼ੀ ਤੇ ਤਰੱਕੀ ਦੀ ਕਾਮਨਾ ਕੀਤੀ।
         ਇਸ ਮੌਕੇ ਸੰਸਥਾ ਦੇ ਸੰਚਾਲਕ ਸ਼੍ਰੀ ਲਖਵਿੰਦਰ ਸਰੀਨ, ਜਿਲਾ ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ, ਸੈਂਟਰ ਦਾ ਸਟਾਫ, ਹਾਜ਼ਰ ਸਨ।
Advertisement
Advertisement
Advertisement
Advertisement
Scroll to Top