Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 2:08 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਸਰਕਾਰ ਸਿੱਖ ਸੈਨਿਕਾਂ 'ਚ ਦਾੜੀ ਰੱਖਣ 'ਤੇ ਲਗਾਈ ਪਾਬੰਦੀ ਹਟਾਵੇ : ਪ੍ਰੋ. ਬਡੂੰਗਰ

ਅਮਰੀਕਾ ਸਰਕਾਰ ਸਿੱਖ ਸੈਨਿਕਾਂ 'ਚ ਦਾੜੀ ਰੱਖਣ 'ਤੇ ਲਗਾਈ ਪਾਬੰਦੀ ਹਟਾਵੇ : ਪ੍ਰੋ. ਬਡੂੰਗਰ

ਪਟਿਆਲਾ 6 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਟਰੰਪ ਸਰਕਾਰ ਵੱਲੋਂ ਅਮਰੀਕਾ ਦੀ ਫੌਜ ਵਿੱਚ ਸਿੱਖ ਸੈਨਿਕਾਂ ‘ਤੇ ਦਾੜੀ ਰੱਖਣ ਦੀ ਲਗਾਈ ਪਾਬੰਦੀ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ।
ਸਾਬਕਾ ਪ੍ਰਧਾਨ ਨੇ ਕਿਹਾ ਕਿ ਟਰੰਪ ਸਰਕਾਰ ਦਾ ਅਜਿਹਾ ਫੈਸਲਾ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਸਿੱਧਾ ਦਖਲ ਹੈ ਅਤੇ ਅਜਿਹਾ ਫੈਸਲਾ ਟਰੰਪ ਸਰਕਾਰ ਨੂੰ ਵਾਪਸ ਲੈਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਦੇਸ਼ ਦੁਨੀਆਂ ਵਿੱਚ ਵਸੇ ਸਿੱਖ ਆਪਣੀ ਮਿਹਨਤ ਅਤੇ ਵਿਲੱਖਣ ਪਛਾਣ ਦੇ ਧਾਰਨੀ ਹਨ ਉਹਨਾਂ ਨਾਲ ਕੀਤਾ ਜਾ ਰਿਹਾ ਅਜਿਹਾ ਨਸਲੀ ਵਿਤਕਰਾ ਨਾਸਹਿਣ ਯੋਗ ਹੈ। ਉਹਨਾਂ ਕਿਹਾ ਕਿ ਟਰੰਪ ਸਰਕਾਰ ਅਜਿਹੇ ਫੈਸਲੇ ਲੈ ਕੇ ਜਿੱਥੇ ਅਮਰੀਕੀ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਰਹੀ ਹੈ, ਉੱਥੇ ਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵੀ ਕਰ ਰਹੀ ਹੈ। ਉਹਨਾਂ ਕਿਹਾ ਕਿ ਜਾਤ ਅਧਾਰਤ ਲਏ ਜਾ ਰਹੇ ਫੈਸਲੇ ਨਹੀਂ ਲੈਣੇ ਚਾਹੀਦੇ ਅਤੇ ਅਜਿਹੇ  ਫੈਸਲਿਆਂ ਪ੍ਰਤੀ ਟਰੰਪ ਸਰਕਾਰ ਨੂੰ ਸਮੀਖਿਆ ਕਰ ਕਰ ਲੈਣੀ ਚਾਹੀਦੀ ਹੈ।

ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਮਰੀਕਾ ਦੀ ਟਰੰਪ ਸਰਕਾਰ ਜਿੱਥੇ ਟੈਰਿਫ ਵਰਗੇ ਗਲਤ ਫੈਸਲੇ ਭਾਰਤ ਦੇ ਥੋਪ ਰਹੀ ਹੈ, ਉੱਥੇ ਹੀ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਬੇਵਜਾ ਦਖਲ ਵੀ ਦੇ ਰਹੀ ਹੈ।
ਪ੍ਰੋਫੈਸਰ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪੱਧਰ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੱਕ ਪਹੁੰਚ ਕਰਕੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਹੋ ਰਹੀ ਅਜਿਹੀ ਦਖਲਅੰਦਾਜੀ ਨੂੰ ਰੋਕਣ ਅਤੇ ਟਰੰਪ ਨੂੰ ਇਸ ਗੱਲ ਦਾ ਅਹਿਸਾਸ ਕਰਵਾਉਣ ਕਿ ਦੇਸ਼ ਦੁਨੀਆ ਵਿੱਚ ਵਸਿਆ ਸਿੱਖ ਗੁਰੂ ਸਾਹਿਬ ਦੇ ਫਲਸਫੇ ਅਤੇ ਪੰਜ ਕੰਕਾਰਾਂ ਦਾ ਧਾਰਨੀ ਹੈ ਉਹਨਾਂ ਉੱਤੇ ਅਜਿਹੇ ਫੈਸਲਿਆਂ ਨੂੰ ਥੋਪਿਆ ਨਹੀਂ ਜਾ ਸਕਦਾ ਅਤੇ ਅਮਰੀਕਾ ਦੀ ਫੌਜ ਵਿੱਚ ਸਿੱਖ ਸੈਨਿਕਾਂ ‘ਤੇ ਦਾੜੀ ਰੱਖਣ ਦੀ ਲਗਾਈ ਪਾਬੰਦੀ ਨੂੰ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ।

Advertisement
Advertisement
Advertisement
Advertisement
Scroll to Top