Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:58 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਨੇ ਦੇਹਰਾਦੂਨ ਵਿਖੇ ਕਰਵਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਰਾਸ਼ਟਰੀ ਸੈਮੀਨਾਰ

ਯੂਨੀਵਰਸਿਟੀ ਨੇ ਦੇਹਰਾਦੂਨ ਵਿਖੇ ਕਰਵਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਰਾਸ਼ਟਰੀ ਸੈਮੀਨਾਰ

ਪਟਿਆਲਾ, 6 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ,ਦੇਹਰਾਦੂਨ ਅਤੇ ਸਿੱਖ ਵਿਸ਼ਵ ਕੋਸ਼ ਵਿਭਾਗ ਵੱਲੋਂ ਦੇਹਰਾਦੂਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।

ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਦੇ ਕੋਆਰਡੀਨੇਟਰ ਡਾ. ਪਰਮਵੀਰ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ  ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ ਅਸੀਂ ਆਪਣੇ ਪੁਰਖਿਆਂ ‘ਤੇ ਮਾਣ ਕਰਕੇ ਹੀ ਵੱਡੇ ਹੋ ਸਕਦੇ ਹਾਂ। ਉਹਨਾਂ ਕਿਹਾ ਕਿ ਔਰੰਗਜ਼ੇਬ ਨੇ ਜ਼ੁਲਮ ਦੀ ਪਰਿਭਾਸ਼ਾ ਦਿੱਤੀ ਹੈ ਅਤੇ ਗੁਰੂ ਜੀ ਦੀ ਸ਼ਹਾਦਤ ਰਾਹੀਂ ਧਰਮ ਦੀ ਅਸਲੀ ਪਰਿਭਾਸ਼ਾ ਸਾਹਮਣੇ ਆਉਂਦੀ ਹੈ।

ਉਪ-ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਸਿਰਜਣਾਤਮਿਕ ਸੰਦੇਸ਼ ਦੱਸਦੇ ਹੋਏ ਕਿਹਾ ਕਿ ਇਹ ਸ਼ਹਾਦਤ ਖਾਲਸਾ ਪੰਥ ਦੀ ਸਿਰਜਣਾ ਦਾ ਮੁੱਢ ਬੰਨਦੀ ਹੈ।

ਸੈਮੀਨਾਰ ਦੀ ਆਰੰਭਤਾ ਨਿਰਮਲ ਗਿਆਨਦਾਨ ਅਕੈਡਮੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਧੁਨੀ ਅਤੇ ਸਬਦ ਗਾਇਨ ਨਾਲ ਕੀਤੀ। ਇਸ ਸੈਮੀਨਾਰ ਵਿਚ ਸੰਤ ਬਾਬਾ ਜੋਧ ਸਿੰਘ, ਨਿਰਮਲ ਆਸ਼ਰਮ, ਰਿਸ਼ੀਕੇਸ਼ ਅਤੇ ਸ. ਨਰਿੰਦਰਜੀਤ ਸਿੰਘ ਬਿੰਦਰਾ ਚੇਅਰਮੈਨ, ਗੁਰਦਵਾਰਾ ਸ੍ਰੀ ਹੇਮਕੁੰਟ ਟਰਸਟ, ਰਿਸ਼ੀਕੇਸ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਡਾ. ਪਰਮਵੀਰ ਸਿੰਘ ਨੇ ਹਾਜ਼ਰ ਮਹਿਮਾਨਾਂ ਦਾ ਸਵਾਗਤ ਕੀਤਾ। ਡਾ. ਰਵੇਲ ਸਿੰਘ, ਦਿੱਲੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਸੰਦੇਸ਼ ਅਤੇ ਸਿੱਖਿਆਵਾਂ ਸੰਬੰਧੀ ਆਪਣਾ ਕੁੰਜੀਵਤ ਭਾਸ਼ਣ ਪੇਸ਼ ਕੀਤਾ। ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋ. ਡਾ. ਧਰਮ ਸਿੰਘ ਨੇ ਗੁਰੂ ਸਾਹਿਬ ਦੀ ਬਾਣੀ ਅਤੇ ਸ਼ਹਾਦਤ ਸੰਬੰਧੀ ਆਪਣੀਆਂ ਵਿਚਾਰਾਂ ਸਾਂਝੀਆਂ ਕੀਤੀਆਂ।

ਸ. ਨਰਿੰਦਰਜੀਤ ਸਿੰਘ ਬਿੰਦਰਾ ਨੇ ਦੇਹਰਾਦੂਨ ਦੇ ਆਸ-ਪਾਸ ਦੇ ਇਲਾਕਿਆਂ ਦੇ ਸਕੂਲਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼ ਤੇ ਸ਼ਹਾਦਤ ਨੂੰ ਘਰ-ਘਰ ਪਹੁੰਚਾਉਣ ਲਈ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।

ਸੈਮੀਨਾਰ ਦੇ ਆਕਾਦਮਿਕ ਸੈਸ਼ਨ ਦੌਰਾਨ ਵਿਭਿੰਨ ਅਧਿਆਪਕਾਂ ਅਤੇ ਖੋਜਾਰਥੀਆਂ ਨੇ ਆਪਣੇ ਖੋਜ ਪਰਚੇ ਪੇਸ਼ ਕੀਤੇ ਜਿਨ੍ਹਾਂ ਵਿਚ ਡਾ. ਸੁਰਜੀਤ ਸਿੰਘ ਰੁੜਕੀ, ਪ੍ਰੋ. ਪੁਰਸ਼ੋਤਮ ਸਿੰਘ ਦੇਹਰਾਦੂਨ, ਸ. ਰਾਜਿੰਦਰ ਸਿੰਘ (ਵਿਰਾਸਤ) ਦਿੱਲੀ, ਡਾ. ਸੁਖਜਿੰਦਰ ਕੌਰ, ਚੰਡੀਗੜ੍ਹ, ਡਾ. ਗੁਰਜਿੰਦਰ ਸਿੰਘ ਰਾਜਪੁਰਾ, ਪ੍ਰਿੰਸੀਪਲ ਡਾ. ਗੁਰਤੇਜ ਸਿੰਘ, ਪਟਿਆਲਾ ਤੋਂ ਇਲਾਵਾ ਰਵਿੰਦਰਪਾਲ ਸਿੰਘ, ਕਿਰਨਦੀਪ ਕੌਰ, ਮਨਪ੍ਰੀਤ ਸਿੰਘ ਆਦਿ ਸ਼ਾਮਲ ਸਨ। ਡਾ. ਸਵਿੰਦਰਪਾਲ ਕੌਰ, ਪ੍ਰਿੰਸੀਪਲ ਕਮਲਾ ਨਹਿਰੂ ਕਾਲਜ ਫਾਰ ਵੂਮੈਨ, ਫਗਵਾੜਾ ਨੇ ਇਸ ਸ਼ੈਸਨ ਦੀ ਪ੍ਰਧਾਨਗੀ ਕੀਤੀ ਅਤੇ ਸ. ਸ਼ਿਵ ਸ਼ੰਕਰ ਸਿੰਘ ਪਾਹਵਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਡਾ. ਸੁਖਵਿੰਦਰ ਸਿੰਘ ਸਰਾਂ ਨੇ ਇਸ ਅਕਾਦਮਿਕ ਸ਼ੈਸਨ ਦਾ ਸੰਚਾਲਨ ਕੀਤਾ।

ਸ਼ਾਮ ਦੇ ਸਮੇਂ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਗੁਰਮਤਿ ਬਾਲ ਵਿਦਿਆਲਿਆ, ਰਿਸੀਕੇਸ਼ ਦੇ ਵਿਦਿਆਰਥੀਆਂ ਅਤੇ ਭਾਈ ਕੰਵਰਪਾਲ ਸਿੰਘ ਦੇਹਰਾਦੂਨ ਦੇ ਰਾਗੀ ਜਥੇ ਵੱਲੋਂ ਨਿਰਧਾਰਿਤ ਰਾਗਾਂ ਵਿਚ ਕੀਰਤਨ ਕੀਤਾ ਗਿਆ।

ਡਾ. ਹਰਬੀਰ ਸਿੰਘ ਰੰਧਾਵਾ, ਸ. ਬਲਬੀਰ ਸਿੰਘ ਸਾਹਨੀ, ਅਮਰਜੀਤ ਸਿੰਘ ਭਾਟੀਆ, ਜੇ. ਐਸ. ਉਬਰਾਏ, ਪ੍ਰਿੰ. ਪਿਆਰਾ ਸਿੰਘ, ਡਾ. ਦਿਲਜੀਤ ਕੌਰ, ਅਮਰਜੀਤ ਸਿੰਘ ਭਾਟੀਆ, ਸ. ਗੁਰਜਿੰਦਰ ਸਿੰਘ, ਯਾਦਵਿੰਦਰ ਸਿੰਘ ਯਾਦੂ, ਸ. ਕਰਨੈਲ ਸਿੰਘ, ਅੰਬਰ ਖਰਬੰਦਾ, ਨਿਰਮਲ ਆਸ਼ਰਮ ਰਿਸ਼ੀਕੇਸ ਦੇ ਵਿਦਿਆਰੀਆਂ ਆਦਿ ਨੇ ਸੈਮੀਨਾਰ ਦੇ ਸਮੂਹ ਸ਼ੈਸਨਾਂ ਵਿਚ ਸ਼ਮੂਲੀਅਤ ਕੀਤੀ।

ਅੰਤ ਵਿਚ ਕੇਂਦਰ ਦੇ ਇੰਚਾਰਜ ਡਾ. ਕੁਲਵਿੰਦਰ ਸਿੰਘ ਨੇ ਮਾਣਯੋਗ ਸ਼ਖਸ਼ੀਅਤਾਂ, ਰਾਗੀ ਜਥਿਆਂ ਅਤੇ ਸੰਗਤ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top