Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:36 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ

ਪਟਿਆਲਾ – ਜ਼ੋਨ ਪਟਿਆਲਾ-2 ਦਾ ਵਾਲੀਬਾਲ ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੰਡਰ-14 ਲੜਕੀਆ ਦੀ ਵਾਲੀਬਾਲ ਟੀਮ ਨੇ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਇਸ ਟੂਰਨਾਮੈਂਟ ਵਿੱਚ ਭਾਗ ਲਿਆ।

ਸਕੂਲ ਦੀ ਅੰਡਰ-14 ਲੜਕੀਆਂ ਦੀ ਵਾਲੀਬਾਲ ਟੀਮ ਵਿੱਚ ਜਸਮੀਨ ਕੌਰ, ਆਂਚਲ, ਆਰੂਸ਼ੀ, ਜਸਮੀਤ ਕੌਰ, ਲਵਨਪ੍ਰੀਤ ਕੌਰ, ਮੁਨਾਲੀ ਕੁਮਾਰੀ , ਨੰਦਨੀ, ਪ੍ਰੀਤੀ ਕੁਮਾਰੀ, ਸੰਧਿਆ, ਸਨੇਹਾ, ਅਨਮ ਬੀ ਅਤੇ ਜਸਮੀਨ ਕੌਰ ਸ਼ਾਮਲ ਸਨ। ਸਕੂਲ ਦੀ ਅੰਡਰ-14 ਲੜਕੀਆ ਦੀ ਵਾਲੀਬਾਲ ਟੀਮ ਨੇ ਜ਼ੋਨਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ।

ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀ ਵਾਲੀਬਾਲ ਟੀਮ ਨੇ ਪਹਿਲੀ ਵਾਰ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿੱਚ ਭਾਗ ਲਿਆ ਹੈ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੀ ਟੀਮ ਵਿੱਚ ਤਜ਼ਰਬੇ ਦੀ ਕਮੀ ਹੈ ਪਰ ਇਸ ਟੂਰਨਾਮੈਂਟ ਤੋਂ ਉਹਨਾਂ ਦੀ ਟੀਮ ਨੂੰ ਬਹੁਤ ਕੁੱਝ ਸਿਖਣ ਨੂੰ ਮਿਲਿਆ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਅਗਲੇ ਸਾਲ ਉਹਨਾਂ ਦੀ ਟੀਮ ਗੋਲਡ ਮੈਡਲ ਹਾਸਲ ਕਰੇਗੀ।

ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਸਕੂਲ ਇੰਚਾਰਜ) ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਖਿਡਾਰੀ ਸ੍ਰੀਮਤੀ ਮਮਤਾ ਰਾਣੀ ਜੀ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਵੱਖ-ਵੱਖ ਖੇਡਾਂ ਵਿੱਚ ਮੈਡਲ ਪ੍ਰਾਪਤ ਕਰ ਰਹੇ ਹਨ। ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਸਕੂਲ ਇੰਚਾਰਜ) ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਸ੍ਰੀਮਤੀ ਮਮਤਾ ਰਾਣੀ ਜੀ ਉਹਨਾਂ ਦੇ ਸਕੂਲ ਦੇ ਅਧਿਆਪਕ ਹਨ। ਇਸ ਮੌਕੇ ਤੇ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ), ਸ੍ਰੀਮਤੀ ਅਨੀਤਾ ਸ਼ਰਮਾ (ਹਿੰਦੀ ਮਿਸਟ੍ਰੈਸ), ਸ੍ਰੀਮਤੀ ਲੀਨਾ (ਸ.ਸ. ਮਿਸਟ੍ਰੈਸ) ਅਤੇ ਸ੍ਰੀਮਤੀ ਮੀਨੂੰ ਯਾਦਵ (ਸਾਇੰਸ ਮਿਸਟ੍ਰੈਸ) ਮੋਜੂਦ ਸਨ।

Advertisement
Advertisement
Advertisement
Advertisement
Scroll to Top