Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 4:15 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਹਿਰਾਂ ਵਿੱਚ ਨਹਾਉਣ ’ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਹਿਰਾਂ ਵਿੱਚ ਨਹਾਉਣ ’ਤੇ ਪਾਬੰਦੀ

ਪਟਿਆਲਾ ,6 ਅਕਤੂਬਰ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ-ਵੱਖ ਸਥਾਨਾ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਹਨਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ/ਛੋਟੀਆਂ ਨਹਿਰਾਂ ਵਿੱਚ ਨਹਾਉਣ/ਤੈਰਨ ਲਈ ਜਾਂਦੇ ਹਨ। ਉਹਨਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ ਵਹਾਅ ਕਾਰਨ ਇਹਨਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਵੁਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ੍ਹ/ਡੁੱਬ ਜਾਂਦੇ ਹਨ , ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 06 ਅਕਤੂਬਰ ਤੋਂ 5 ਦਸੰਬਰ 2025 ਤੱਕ ਲਾਗੂ ਰਹਿਣਗੇ ।

 

Scroll to Top