Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਖ਼ਸ਼ੀਵਾਲਾ ਵਿਖੇ ਲੱਗੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਖ਼ਸ਼ੀਵਾਲਾ ਵਿਖੇ ਲੱਗੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ

ਪਟਿਆਲਾ, 9 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਬਖ਼ਸ਼ੀਵਾਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।

ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਸਮਾਜਿਕ ਸੁਰੱਖਿਆ, ਵਣ ਵਿਭਾਗ, ਸਹਿਕਾਰਤਾ ਸਮੇਤ ਹੋਰ ਕਈ ਵਿਭਾਗਾਂ ਦੀਆਂ ਸਟਾਲਾਂ ਦਾ ਦੌਰਾ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਇਸ ਲਈ ਲੋੜਵੰਦ ਲੋਕ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਜਾਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ. ਹਰਜੋਤ ਕੌਰ ਮਾਵੀ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਬੀ.ਡੀ.ਪੀ.ਓ. ਪਟਿਆਲਾ ਦਿਹਾਤੀ ਮਨਦੀਪ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top