Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:35 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਬਖ਼ਸ਼ੀਵਾਲ ਮੰਡੀ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਬਖ਼ਸ਼ੀਵਾਲ ਮੰਡੀ ਦਾ ਅਚਨਚੇਤ ਦੌਰਾ

ਪਟਿਆਲਾ, 9 ਅਕਤੂਬਰ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੇਚਣ ਲਈ ਪੁੱਜ ਰਹੇ ਝੋਨੇ ਦੀ ਨਾਲੋ-ਨਾਲ ਖਰੀਦ, ਕਿਸਾਨਾਂ ਨੂੰ ਅਦਾਇਗੀ ਤੇ ਲਿਫਟਿੰਗ ਵੀ ਨਾਲੋ-ਨਾਲ ਹੋ ਰਹੀ ਹੈ। ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਖ਼ਸ਼ੀਵਾਲਾ ਦੀ ਮੰਡੀ ਦਾ ਅਚਨਚੇਤ ਦੌਰਾ ਕਰਕੇ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ ਹਰਜੋਤ ਕੌਰ ਮਾਵੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਾਡੇ ਅੰਨਦਾਤਾ ਹਨ ਇਸ ਲਈ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਪ੍ਰਸ਼ਾਸਨ ਨੇ ਪਰਾਲੀ ਦੀ ਇਨਸੀਟੂ ਤੇ ਐਕਸਸੀਟੂ ਸੰਭਾਲ ਲਈ ਪੂਰੇ ਪ੍ਰਬੰਧ ਕੀਤੇ ਹਨ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 387.44 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਹ ਅਦਾਇਗੀ ਵੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ 1 ਲੱਖ 79 ਹਜ਼ਾਰ 265 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ਵਿੱਚੋਂ 1 ਲੱਖ 68 ਹਜ਼ਾਰ 704 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਅਸ਼ਵਨੀ ਮਹਿਤਾ ਤੇ ਮੰਡੀ ਸੁਪਰਵਾਈਜ਼ਰ ਵਿਜੇ ਪਾਲ ਸਮੇਤ ਆੜਤੀਆ, ਕਿਸਾਨ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top