Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਘਨੌਰ ਕਾਲਜ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ

ਘਨੌਰ ਕਾਲਜ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ

ਪਟਿਆਲਾ, 9 ਅਕਤੂਬਰ –  ਯੂਨੀਵਰਸਿਟੀ ਕਾਲਜ ਘਨੌਰ ਵਿਖੇ ਇਤਿਹਾਸ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ ਗਿਆ। ਇਸ ਲੈਕਚਰ ਵਿੱਚ ਪ੍ਰੋਫੈਸਰ ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸਰਕਾਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।
ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਦੁਆਰਾ ਆਏ ਹੋਏ ਮਹਿਮਾਨਾਂ ਦਾ ਰਸਮੀ ਸੁਆਗਤ ਕੀਤਾ ਗਿਆ।
ਭਾਸ਼ਣ ਦੌਰਾਨ ਡਾ. ਦਿਲਵਰ ਸਿੰਘ ਨੇ ਵਿਸ਼ਵ ਪੱਧਰ ਉੱਤੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਹਨਨ ਨੂੰ ਲੈ ਕੇ ਗੁਰੂ ਤੇਗ ਬਹਾਦਰ ਜੀ ਦੁਆਰਾ  ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਤੋਂ ਸੇਧ ਲੈਣ ਦੀ ਗੱਲ ਆਖੀ।ਉਹਨਾਂ ਕਿਹਾ ਕਿ ਸਿੱਖ ਧਰਮ ਦਾ ਫਲਸਫਾ ਮਨੁੱਖੀ ਅਧਿਕਾਰਾਂ ਅਤੇ ਸਾਰੀ ਸ੍ਰਿਸ਼ਟੀ ਨੂੰ ਸੰਭਾਲਣ ਦੀ ਗੱਲ ਕਰਦਾ ਹੈ।
 ਪ੍ਰੋਫੈਸਰ ਪਰਮਵੀਰ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ ਦੇ ਵਿਸ਼ੇਸ਼ ਹਵਾਲੇ ਦੇ ਕੇ ਪੁਆਧ ਅਤੇ ਮਾਲਵਾ ਦੇ ਇਲਾਕੇ ਦੀ ਬੇਹਤਰੀ ਲਈ  ਗੁਰੂ ਸਾਹਿਬ ਦੁਆਰਾ ਪਾਏ ਗਏ ਯੋਗਦਾਨ ਸਬੰਧੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।
ਸਟੇਜ ਸੰਚਾਲਨ ਦੀ ਜਿੰਮੇਵਾਰੀ ਡਾ ਜਤਿੰਦਰ ਸਿੰਘ ਅਤੇ ਰਸਮੀ ਧੰਨਵਾਦ ਦੀ ਜਿੰਮੇਵਾਰੀ ਡਾ ਅਨੂਜੋਤ ਸਿੰਘ ਸੋਨੀ ਦੁਆਰਾ ਨਿਭਾਈ ਗਈ। ਇਸ ਮੌਕੇ ਤੇ ਡਾ. ਇੰਦਰਜੀਤ ਕੌਰ, ਡਾ. ਜਸਵਿੰਦਰ ਕੌਰ, ਡਾ. ਪਦਮਨੀ ਤੋਂਮਰ, ਡਾ. ਦੀਪਤੀ ਬੰਸਲ ਡਾ . ਗੌਰਵ ਡਾ. ਰਵਿੰਦਰ ਰਵੀ ਅਤੇ ਕਵਰਜੀਤ ਸਿੰਘ ਹਾਜਰ ਸਨ।
Advertisement
Advertisement
Advertisement
Advertisement
Scroll to Top