Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲਿਆਉਣ, ਤੁਰੰਤ ਫ਼ਸਲ ਵੇਚਣੀ ਹੋਵੇਗੀ ਸੁਖਾਲੀ -ਡੀਸੀ

ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲਿਆਉਣ, ਤੁਰੰਤ ਫ਼ਸਲ ਵੇਚਣੀ ਹੋਵੇਗੀ ਸੁਖਾਲੀ -ਡੀਸੀ

ਪਟਿਆਲਾ, 10 ਅਕਤੂਬਰ : ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਖਰੀਦੀ ਫ਼ਸਲ ਦੀ ਨਾਲੋ-ਨਾਲ ਅਦਾਇਗੀ ਤੇ ਲਿਫ਼ਟਿੰਗ ਕਰਵਾਈ ਜਾਵੇ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਨਿਰਵਿਘਨ ਢੰਗ ਨਾਲ ਖਰੀਦੇ ਜਾਣ ਸਮੇਤ ਕਿਸਾਨਾਂ ਨੂੰ ਮੰਡੀਆਂ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।

ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਇਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਕੰਬਾਇਨਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਅਤੇ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਨਹੀਂ ਹੋ ਸਕੇਗੀ ਅਤੇ ਕੰਬਾਇਨਾਂ ਉਤੇ ਸੁਪਰ ਐਸ.ਐਮ.ਐਸ ਲੱਗੇ ਹੋਣੇ ਚਾਹੀਦੇ ਹਨ ਪਰੰਤੂ ਜੇਕਰ ਕੋਈ ਕੰਬਾਇਨ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਕੰਬਾਇਨ ਜ਼ਬਤ ਕਰ ਲਈ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਅਲਾਟ ਹੋਈਆਂ ਮੰਡੀਆਂ ‘ਚ ਤਾਇਨਾਤ ਇੰਸਪੈਕਟਰਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ 48 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਯਕੀਨੀ ਤੌਰ ‘ਤੇ ਕਰਵਾਉਣ ਲਈ ਸੰਵੇਦਨਸ਼ੀਲ ਬਨਾਉਣ।

ਉਨ੍ਹਾਂ ਨੇ ਖਰੀਦ ਕੇਂਦਰਾਂ ‘ਚ ਝੋਨੇ ਦੀ ਖਰੀਦ ਅਤੇ ਇਸਦੀ ਲਿਫਟਿੰਗ ਦੇ ਪ੍ਰਬੰਧਾਂ ਦਾ ਇਕੱਲੇ-ਇਕੱਲੇ ਕਰਕੇ ਜਾਇਜਾ ਲਿਆ ਅਤੇ ਖਰੀਦ ਏਜੰਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨਾ ਵਰਤਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 74 ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ ਅਤੇ ਅੱਜ ਤੱਕ 2 ਲੱਖ 514 ਮੀਟ੍ਰਿਕ ਟਨ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 9 ਲੱਖ 9 ਹਜਾਰ 582 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 89674 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 38552 ਮੀਟ੍ਰਿਕ ਟਨ, ਪਨਸਪ ਵੱਲੋਂ 36013 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 26343 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀ.ਐਫ.ਐਸ.ਸੀ ਡਾ. ਰਵਿੰਦਰ ਕੌਰ ਸਮੇਤ ਜ਼ਿਲ੍ਹਾ ਮੰਡੀ ਅਫ਼ਸਰ, ਖਰੀਦ ਏਜੰਸੀਆਂ ਤੇ ਆਰ.ਟੀ.ਓ. ਦਫ਼ਤਰ ਦੇ ਨੁਮਾਇੰਦੇ ਮੌਜੂਦ ਸਨ।

Advertisement
Advertisement
Advertisement
Advertisement
Scroll to Top