ਗੋਇੰਦਵਾਲ ਸਾਹਿਬ ਪੁਲ ਤੋਂ ਦੋ ਸਕੇ ਭਰਾਵਾਂ ਨੇ ਦਰਿਆ ਬਿਆਸ 'ਚ ਮਾਰੀ ਛਾਲ, ਭਾਲ ਜਾਰੀ
ਦੁਆਰਾ: Punjab Bani ਪ੍ਰਕਾਸ਼ਿਤ :Friday, 18 August, 2023, 06:14 PM

ਗੋਇੰਦਵਾਲ ਸਾਹਿਬ ਪੁਲ ਤੋਂ ਦੋ ਸਕੇ ਭਰਾਵਾਂ ਨੇ ਦਰਿਆ ਬਿਆਸ ‘ਚ ਮਾਰੀ ਛਾਲ, ਭਾਲ ਜਾਰੀ
ਸੁਲਤਾਨਪੁਰ ਲੋਧੀ 18 ਅਗਸਤ 2023 – ਜਿਲ੍ਹਾ ਕਪੂਰਥਲਾ ਦੇ ਅਧੀਨ ਆਉਂਦੇ ਥਾਣਾ ਤਲਵੰਡੀ ਚੌਧਰੀਆਂ ਦੇ ਅਧੀਨ ਪੈਂਦੇ ਗੋਇੰਦਵਾਲ ਨੇੜੇ ਬਿਆਸ ਦਰਿਆ ਤੇ ਬਣੇ ਪੁਲ ਤੋਂ ਵੱਡੇ ਕਾਰੋਬਾਰੀ ਦੋ ਸਕੇ ਭਰਾਵਾਂ ਨੇ ਜਲੰਧਰ ਦੇ ਕਥਿਤ ਤੌਰ ਤੇ ਜ਼ਲੀਲ ਕਰਨ ਤੇ ਪਾਣੀ ਵਿਚ ਛਾਲ਼ ਮਾਰਕੇ ਡੁੱਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਦੋਹਾਂ ਭਰਾਵਾਂ ਦੀ ਭਾਲ ਨਹੀਂ ਹੋ ਸਕੀ ਹੈ, ਪੁਲਿਸ ਅਤੇ ਪਰਿਵਾਰ ਵੱਲੋਂ ਦੋਹਾਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ। ਸ਼ਿਕਾਇਤ ਮਿਲੀ ਹੈ ਅਸੀਂ ਉਹ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਨਾਂ ਨੌਜਾਵਨਾਂ ਦੀ ਬਿਆਸ ਦਰਿਆ ਵਿੱਚ ਭਾਲ ਜਾਰੀ ਹੈ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਬਖਸ਼ਿਆ ਨਹੀਂ ਜਾਵੇਗਾ।
