Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ

ਪਟਿਆਲਾ, 11 ਅਕਤੂਬਰ : ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਕੰਪਲੈਕਸ ਦਾ ਇੱਕ ਵਿਦਿਅਕ ਦੌਰਾ ਕੀਤਾ। ਇਹ ਦੌਰਾ ਅੰਮ੍ਰਿਤ ਉਦਯਾਨ ਸਮਰ ਐਨੂਅਲਸ ਐਡੀਸ਼ਨ-2025 ਦੇ ਤਹਿਤ ਆਯੋਜਿਤ ਕੀਤਾ ਗਿਆ ਸੀ ਅਤੇ

ਇਸ ਨੂੰ ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਦੀ ਰਹਿਨੁਮਾਈ ਵਿੱਚ ਪੂਰਾ ਕੀਤਾ ਗਿਆ। ਵਿਦਿਆਰਥੀਆਂ ਨੂੰ ਭਾਰਤ ਦੀ ਅਮੀਰ ਵਿਰਾਸਤ, ਭਵਨ ਨਿਰਮਾਣ ਕਲਾ, ਬਾਗਬਾਨੀ ਅਤੇ ਲੋਕਤੰਤਰ ਦੀ ਕਾਰਜਪ੍ਰਣਾਲੀ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ।

ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਮਿਊਜ਼ੀਅਮ ਦਾ ਵਿਸਥਾਰ ਨਾਲ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੂੰ ਭਾਰਤ ਦੇ ਅਜ਼ਾਦੀ ਸੰਗਰਾਮ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਮਿਲੀ। ਮਿਊਜ਼ੀਅਮ ਵਿੱਚ ਪ੍ਰਦਰਸ਼ਿਤ ਵਸਤੂਆਂ ਅਤੇ ਤਸਵੀਰਾਂ ਨੇ ਵਿਦਿਆਰਥੀਆਂ ਨੂੰ ਭਾਰਤੀ ਇਤਿਹਾਸ ਦੇ ਗੌਰਵਮਈ ਪਲਾਂ ਨਾਲ ਜਾਣੂ ਕਰਵਾਇਆ।

ਇਸ ਤੋਂ ਇਲਾਵਾ, ਉਨ੍ਹਾਂ ਨੇ ਬਾਲ ਵਾਟਿਕਾ, ਥੀਮ ਗਾਰਡਨ ਅਤੇ ਬੋਨਸਾਈ ਗਾਰਡਨ ਵਰਗੇ ਖੂਬਸੂਰਤ ਬਾਗਾਂ ਦਾ ਦੌਰਾ ਕੀਤਾ, ਜਿੱਥੇ ਬਾਗਬਾਨੀ ਕਲਾ ਦੇ ਨਮੂਨੇ ਵੇਖ ਕੇ ਉਹ ਪ੍ਰਭਾਵਿਤ ਹੋਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਈਸਟ ਲਾਨ ਅਤੇ ਸੈਂਟਰਲ ਲਾਨ, ਲੌਂਗ ਗਾਰਡਨ, ਸਰਕੂਲਰ ਗਾਰਡਨ, ਵਰਟੀਕਲ ਗਾਰਡਨ ਅਤੇ ਓਪਨ ਏਅਰ ਥੀਏਟਰ ਵਰਗੇ ਖੇਤਰਾਂ ਵਿੱਚ ਵੀ ਘੁੰਮਿਆ। ਵਿਦਿਆਰਥੀਆਂ ਨੂੰ ਡਾ. ਰਾਜਿੰਦਰ ਪ੍ਰਸਾਦ, ਡਾ. ਏ. ਪੀ. ਜੇ. ਅਬਦੁਲ ਕਲਾਮ ਅਤੇ ਹੋਰਨਾਂ ਰਾਸ਼ਟਰਪਤੀਆਂ ਦੇ ਜੀਵਨ ਅਤੇ ਕੰਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਮਿਲੀ।

ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਇਸ ਮੌਕੇ ਕਿਹਾ ਕਿ ÷ਇਹ ਵਿਦਿਅਕ ਦੌਰਾ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ ਦੀ ਵਿਵਸਥਾ ਅਤੇ ਰਾਸ਼ਟਰੀ ਵਿਰਾਸਤ ਨਾਲ ਨੇੜਿਓਂ ਜਾਣੂ ਕਰਵਾਉਣ ਲਈ ਵੀ ਮਹੱਤਵਪੂਰਨ ਹੈ। ਅਜਿਹੇ ਯਾਤਰਾਵਾਂ ਰਾਹੀਂ ਵਿਦਿਆਰਥੀ ਕਿਤਾਬੀ ਗਿਆਨ ਤੋਂ ਬਾਹਰ ਨਿਕਲ ਕੇ ਵਿਹਾਰਕ ਅਨੁਭਵ ਪ੍ਰਾਪਤ ਕਰਦੇ ਹਨ, ਜੋ ਉਨ੍ਹਾਂ ਦੇ ਰਾਜਨੀਤਿਕ ਅਤੇ ਸਮਾਜਿਕ ਵਿਕਾਸ ਲਈ ਜ਼ਰੂਰੀ ਹੈ।

ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ÷ਖ਼ਾਲਸਾ ਕਾਲਜ ਪਟਿਆਲਾ ਵੱਲੋਂ ਅਜਿਹੀਆਂ ਵਿਦਿਅਕ ਯਾਤਰਾਵਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਨਾ ਸਿਰਫ਼ ਸੰਸਕ੍ਰਿਤਿਕ ਅਤੇ ਪ੍ਰਾਕ੍ਰਿਤਕ ਵਿਰਾਸਤ ਨਾਲ ਜੋੜਦੇ ਹਨ, ਸਗੋਂ ਉਨ੍ਹਾਂ ਵਿੱਚ ਰਾਸ਼ਟਰੀ ਏਕਤਾ ਅਤੇ ਲੀਡਰਸ਼ਿਪ ਦੀ ਭਾਵਨਾ ਵੀ ਪੈਦਾ ਕਰਦੇ ਹਨ।

ਇਸ ਦੌਰੇ ਪ੍ਰੋ. ਤ੍ਰਿਪਤ ਕੌਰ, ਪ੍ਰੋ. ਰਾਜਬਿੰਦਰ ਸਿੰਘ, ਪ੍ਰੋ. ਹਰਸੰਦੀਪ ਕੌਰ ਅਤੇ ਪ੍ਰੋ. ਅਰਵਿੰਦ ਗੁਪਤਾ ਤੋਂ ਇਲਾਵਾ ਰਾਜਨੀਤਿਕ ਵਿਗਿਆਨ ਵਿਭਾਗ, ਕੰਪਿਊਟਰ ਸਾਇੰਸ ਵਿਭਾਗ ਅਤੇ ਕਾਮਰਸ ਐਂਡ ਮਨੇਜਮੈਂਟ ਵਿਭਾਗ ਦੇ ਵਿਦਿਆਰਥੀ ਵੀ ਸ਼ਾਮਿਲ ਸਨ।

Advertisement
Advertisement
Advertisement
Advertisement
Scroll to Top