Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:33 am

+91 90915 01313 , +91 90916 01313

punjabbanni@gmail.com
punjabbani@yahoo.com

3.94 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ- ਜੌੜਾਮਾਜਰਾ

3.94 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ- ਜੌੜਾਮਾਜਰਾ

ਸਮਾਣਾ, 11 ਅਕਤੂਬਰ: ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਲਕੇ ਦੀਆਂ 16 ਕਿਲੋਮੀਟਰ ਲੰਬਾਈ ਵਾਲੀਆਂ ਤਿੰਨ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। 3.94 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਹਲਕੇ ਦੇ ਦਰਜਨਾਂ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਗੱਲ ਤੋਂ ਪੂਰੀ ਗੰਭੀਰ ਹੈ ਕਿ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕਾਂ ਪ੍ਰਦਾਨ ਕੀਤੀਆਂ ਜਾਣ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ 274.57 ਲੱਖ ਰੁਪਏ ਦੀ ਲਾਗਤ ਨਾਲ ਤਰੈਂ ਤੋਂ ਮੱਦੋ ਮਾਜਰਾ, ਖੇੜੀ ਬਰਨਾ, ਗਾਜੇਵਾਸ, ਮਵੀ ਸਪਾਂ ਤੋਂ ਸਮਾਣਾ ਰੋਡ ਤੱਕ 11.50 ਕਿੱਲੋਮੀਟਰ, 66.20 ਰੁਪਏ ਦੀ ਲਾਗਤ ਨਾਲ ਬਠੋਈ ਕਲਾਂ ਤੋਂ ਮੱਦੋਮਾਜਰਾ 2.95 ਕਿੱਲੋਮੀਟਰ ਅਤੇ 53.50 ਲੱਖ ਰੁਪਏ ਦੀ ਲਾਗਤ ਨਾਲ 2 ਕਿੱਲੋਮੀਟਰ ਡਕਾਲਾ ਕਰਹਾਲੀ ਰੋੜ ਤੋਂ ਬਠੋਈ ਕਲਾਂ ਤੱਕ ਬਨਣ ਵਾਲੀਆਂ ਸੜਕਾਂ ਦੀ ਸ਼ੁਰੂਆਤ ਕਰਵਾਈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਨੇ ਪੰਜਾਬ ਦੇ 8000 ਕਰੋੜ ਰੁਪਏ ਦੇ ਦਿਹਾਤੀ ਵਿਕਾਸ ਫੰਡ ਰੋਕੇ ਹੋਏ ਹਨ ਪਰ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਬਣਾਉਣ ਲਈ ਵਿਸ਼ੇਸ਼ ਫੰਡ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਦੀ ਪਿਛਲੀਆਂ ਸਰਕਾਰਾਂ ਨੇ ਵੀ ਕਦੇ ਸਾਰ ਨਹੀਂ ਲਈ ਪਰੰਤੂ ਹੁਣ ਸਾਰੀਆਂ ਸੜਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਵਿਭਾਗੀ ਅਧਿਕਾਰੀ ਤੇ ਪਿੰਡਾਂ ਦੇ ਪੰਚ, ਸਰਪੰਚ ਤੇ ਹੋਰ ਪਤਵੰਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top