Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ

ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 11 ਅਕਤੂਬਰ : ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਰ.ਕੇ.ਵੀ. ਵਾਈ ਸਕੀਮ ਅਧੀਨ ਹੜ੍ਹ ਪ੍ਰਭਾਵਿਤ ਰਕਬੇ ਵਿੱਚ ਕਿਸਾਨਾਂ ਨੂੰ 7034 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ ਵੱਧ ਤੋਂ ਵੱਧ 2 ਹੈਕਟੇਅਰ ਰਕਬੇ ਲਈ ਵਿਭਾਗ ਵੱਲੋ ਮੁਫਤ ਦਿੱਤਾ ਜਾਵੇਗਾ। ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ www.agrimachinerypb.com ‘ਤੇ ਅਪਲਾਈ ਕਰਨਾ ਹੋਵੇਗਾ।

ਇਸ ਸਬੰਧੀ ਕਿਸਾਨ ਖੇਤੀਬਾੜੀ ਵਿਭਾਗ ਦੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਤਾਲਮੇਲ ਕਰਕੇ ਲੋੜੀਦੇਂ ਦਸਤਾਵੇਜ ਪੋਰਟਲ ਅਤੇ ਵਿਭਾਗ ਨੂੰ ਜਮਾ ਕਰਵਾਉਣਗੇ ਅਤੇ ਬਲਾਕ ਅਧਿਕਾਰੀਆਂ ਵੱਲੋਂ ਕਿਸਾਨਾਂ ਦੀਆਂ ਅਰਜੀਆਂ ਨੂੰ ਵੈਰੀਫਾਈ ਕਰਨ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਤਸਦੀਕ ਕੀਤਾ ਜਾਵੇਗਾ।

ਡਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਬੰਧਤ ਬਲਾਕ ਦੇ ਖੇਤੀਬਾੜੀ ਅਫ਼ਸਰ ਕੈਂਪਾਂ ਰਾਹੀ ਕਿਸਾਨਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਕਿਸਾਨ ਦਾ ਨਾਮ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸੂਚੀ ਵਿੱਚ ਦਰਜ ਹੋਣਾ ਜਰੂਰੀ ਹੈ।

Advertisement
Advertisement
Advertisement
Advertisement
Scroll to Top