Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:31 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਆਯੋਜਿਤ

ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਆਯੋਜਿਤ

ਪਟਿਆਲਾ, 8 ਅਕਤੂਬਰ 2025 – ਖ਼ਾਲਸਾ ਕਾਲਜ ਪਟਿਆਲਾ ਦੇ ਕਿਰਤ ਕਲੱਬ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖ ਧਰਮ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਸਮਾਗਮ ਦੀ ਸ਼ੁਰੂਆਤ ਵਿੱਚ ਡਾ. ਗੁਰਵੀਰ ਸਿੰਘ, ਮੁਖੀ ਧਰਮ ਅਧਿਐਨ ਵਿਭਾਗ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਦੱਸਿਆ ਕਿ ਗੁਰੂ ਰਾਮਦਾਸ ਜੀ ਨੇ ਨਾ ਸਿਰਫ਼ ਅੰਮ੍ਰਿਤਸਰ ਸ਼ਹਿਰ ਦੀ ਨੀਂਹ ਰੱਖੀ ਸੀ ਬਲਕਿ ਸਿੱਖ ਧਰਮ ਵਿੱਚ ਸੇਵਾ, ਸਮਾਨਤਾ ਅਤੇ ਭਗਤੀ ਦੇ ਸਿਧਾਂਤਾਂ ਨੂੰ ਵੀ ਮਜ਼ਬੂਤ ਕੀਤਾ।

ਇਸ ਮੌਕੇ ਡਾ. ਅਜੀਤ ਸਿੰਘ, ਵਾਈਸ ਪ੍ਰਿੰਸੀਪਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿੱਚ ਸਮਾਜਿਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਦੱਸੇ ਰਾਹ ਤੇ ਚੱਲ ਕੇ ਆਪਣੇ ਜੀਵਨ ਨੂੰ ਸਾਰਥਕ ਬਣਾਉਣ।

ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਜਾਗਰੂਕਤਾ ਵਧਾਉਂਦੇ ਹਨ। ਉਨ੍ਹਾਂ ਨੇ ਖ਼ਾਲਸਾ ਕਾਲਜ ਦੀ ਪਰੰਪਰਾ ਨੂੰ ਯਾਦ ਕੀਤਾ ਅਤੇ ਕਿਹਾ ਕਿ ਕਾਲਜ ਹਮੇਸ਼ਾ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਫੈਲਾਉਣ ਵਿੱਚ ਅਗਵਾਈ ਕਰਦਾ ਰਿਹਾ ਹੈ।

ਡਾ. ਉੱਭਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਾਮਦਾਸ ਜੀ ਵਾਂਗ ਸੇਵਾ ਅਤੇ ਨਿਆਂ ਦੇ ਮਾਰਗ ਤੇ ਚੱਲਣ। ਕਿਰਤ ਕਲੱਬ ਦੇ ਕਨਵੀਨਰ ਡਾ. ਦਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ ਅਤੇ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨਾਂ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਅੰਮ੍ਰਿਤਸਰ ਦੀ ਸਥਾਪਨਾ ਮੌਕੇ 52 ਵੱਖ-ਵੱਖ ਕਿੱਤਿਆਂ ਨਾਲ ਜੁੜੇ ਵਿਅਕਤੀਆਂ ਨੂੰ ਉੱਥੇ ਲਿਆ ਕੇ ਵਸਾਉਣਾ ਵਿਸ਼ੇਸ਼ ਮਹੱਤਤਾ ਦਾ ਧਾਰਨੀ ਹੈ। ਇਸ ਸਮਾਗਮ ਵਿੱਚ ਕਿਰਤ ਕਲੱਬ ਦੇ ਸਮੂਹ ਇੰਚਾਰਜ ਅਤੇ ਵਿਦਿਆਰਥੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top