Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 5:20 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਿਚ 245 ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਦਾ ਡਾ. ਬਲਬੀਰ ਸਿੰਘ ਵਲੋਂ ਸ਼ੁਭ ਆਰੰਭ

ਪਟਿਆਲਾ ਵਿਚ 245 ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਦਾ ਡਾ. ਬਲਬੀਰ ਸਿੰਘ ਵਲੋਂ ਸ਼ੁਭ ਆਰੰਭ

ਪਟਿਆਲਾ , 8 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ  ਅਤੇ ਬਿਜਲੀ ਮੰਤਰੀ ਸ਼੍ਰੀ  ਸੰਜੀਵ ਅਰੋੜਾ ਦੀ ਅਗਵਾਈ ਵਿੱਚ ਜਿਲਾ ਪਟਿਆਲਾ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ 245 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਉਹਨਾਂ  ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਸੈਕਟਰ ਵਿੱਚ ਵੱਡੇ ਬਦਲਾਅ ਲਿਆਂਦੇ ਜਾ ਰਹੇ ਹਨ, ਤਾਂ ਜੋ ਹਰ ਘਰ, ਹਰ ਖੇਤ ਅਤੇ ਹਰ ਉਦਯੋਗ ਨੂੰ ਨਿਰੰਤਰ ਤੇ ਉੱਚ-ਗੁਣਵੱਤਾ ਵਾਲੀ ਬਿਜਲੀ ਉਪਲਬਧ ਹੋ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ, ਹੁਣ ਉਸੇ ਤਰ੍ਹਾਂ ਬਿਜਲੀ ਖੇਤਰ ਵਿੱਚ “ਬਿਜਲੀ ਕ੍ਰਾਂਤੀ” ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਬਿਜਲੀ ਤੋਂ ਬਿਨਾਂ ਨਾ ਘਰ ਚਲਦਾ ਹੈ, ਨਾ ਖੇਤੀ, ਅਤੇ ਨਾ ਹੀ ਉਦਯੋਗ । ਸਮਾਜ ਅਤੇ ਅਰਥਵਿਵਸਥਾ ਦੇ ਹਰੇਕ ਪੱਖ ਨੂੰ ਚਲਾਉਣ ਲਈ ਬਿਜਲੀ ਸਭ ਤੋਂ ਮਹੱਤਵਪੂਰਨ ਸਰੋਤ ਹੈ।ਉਹਨਾਂ ਕਿਹਾ ਕਿ 245 ਕਰੋੜ ਰੁਪਏ ਦੇ ਇਹਨਾਂ ਪ੍ਰੋਜੈਕਟਾਂ ਦੇ ਤਹਿਤ ਜਿਲਾ ਪਟਿਆਲਾ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਅੱਪਗ੍ਰੇਡ ਕੀਤਾ ਜਾਵੇਗਾ। ਇਸ ਵਿੱਚ ਪੁਰਾਣੀਆਂ ਤੇ ਜ਼ਰਜਰ ਬਿਜਲੀ ਲਾਈਨਾਂ ਦੀ ਮੁਰੰਮਤ, ਨਵੀਆਂ ਲਾਈਨਾਂ ਦੀ ਉਸਾਰੀ, ਉੱਚ ਸਮਰੱਥਾ ਵਾਲੇ ਨਵੇਂ ਟਰਾਂਸਫਾਰਮਰ ਲਗਾਉਣਾ  ਸ਼ਾਮਲ ਹੈ। ਇਸ ਨਾਲ ਨਾ ਸਿਰਫ ਪਾਵਰ ਕੱਟ ਖ਼ਤਮ ਹੋਣਗੇ, ਸਗੋਂ ਵੋਲਟੇਜ ਫਲਕਚੂਏਸ਼ਨ ਤੋਂ ਵੀ ਮੁਕਤੀ ਮਿਲੇਗੀ।

ਓਹਨਾ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਨੂੰ ਆਮ ਜਨਤਾ ਦੀ ਮੁੱਢਲੀ ਲੋੜ ਸਮਝਦੀ ਹੈ ਅਤੇ ਇਸਨੂੰ ਸਧਾਰਨ ਤੇ ਸਸਤੀ ਦਰਾਂ ‘ਤੇ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਜੋੜਿਆ ਕਿ ਉਦਯੋਗਿਕ ਵਿਕਾਸ ਤੋਂ ਲੈ ਕੇ ਆਧੁਨਿਕ ਖੇਤੀ ਤੱਕ, ਹਰ ਖੇਤਰ ਵਿੱਚ ਭਰੋਸੇਯੋਗ ਬਿਜਲੀ ਸਪਲਾਈ ਲਾਜ਼ਮੀ ਹੈ, ਅਤੇ ਸਰਕਾਰ ਇਹ ਯਕੀਨੀ ਬਣਾਉਂਦੀ ਹੈ ਕਿ ਪੰਜਾਬ ਦੇ ਕਿਸੇ ਵੀ ਵਸਨੀਕ ਨੂੰ ਬਿਜਲੀ ਦੀ ਘਾਟ ਕਾਰਨ ਕੋਈ ਮੁਸ਼ਕਲ ਨਾ ਆਵੇ।

ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਸਿਰਫ ਵਰਤਮਾਨ ਦੀਆਂ ਲੋੜਾਂ ਹੀ ਪੂਰੀਆਂ ਨਹੀਂ ਹੋਣਗੀਆਂ, ਸਗੋਂ ਆਗਾਮੀ ਦਹਾਕਿਆਂ ਲਈ ਵੀ ਇੱਕ ਮਜ਼ਬੂਤ ਢਾਂਚਾ ਖੜ੍ਹਾ ਹੋਵੇਗਾ। ਇਹ ਪੰਜਾਬ ਦੇ ਵਿਕਾਸ ਵਿੱਚ ਨਿਵੇਸ਼ ਹੈ ਜੋ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ ਅਤੇ ਲੋਕਾਂ ਦੀ ਜੀਵਨ ਗੁਣਵੱਤਾ ਨੂੰ ਬਿਹਤਰ ਬਣਾਏਗਾ। ਇਸ ਮੌਕੇ ਮੌਜੂਦ ਬਿਜਲੀ ਅਧਿਕਾਰੀਆਂ ਨੇ ਦੱਸਿਆ ਕਿ ਕੰਮਾਂ ਦੀ ਗਤੀ ਤੇਜ਼ ਰੱਖੀ ਜਾਵੇਗੀ ਤਾਂ ਜੋ ਨਤੀਜੇ ਜਲਦੀ ਸਾਹਮਣੇ ਆ ਸਕਣ।

ਇਸ ਮੌਕੇ ਉਹਨਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ , ਜਸਬੀਰ ਗਾਂਧੀ ਤੋਂ ਇਲਾਵਾ ਬਿਜਲੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Scroll to Top