Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 1:58 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ

ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ

ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਹਸਪਤਾਲਾਂ ‘ਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ
-ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦੇ ਨਵੀਨੀਕਰਨ ਦੀ ਯੋਜਨਾ ਤਿਆਰ, ਨਵੀਂ ਅਤਿਆਧੁਨਿਕ ਐਮਰਜੈਂਸੀ 1 ਸਤੰਬਰ ਤੋਂ ਲੋਕਾਂ ਨੂੰ ਹੋਵੇਗੀ ਸਮਰਪਿਤ
ਪਟਿਆਲਾ, 18 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ‘ਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਇੱਥੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਇੱਕ ਅਹਿਮ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਨੂੰ ਦਿੱਤੀ ਜਾ ਰਹੀ ਤਰਜੀਹ ਤਹਿਤ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਥੇ 1 ਸਤੰਬਰ ਤੋਂ ਨਵੀਂ ਤੇ ਅਤਿਆਧੁਨਿਕ ਐਮਰਜੈਂਸੀ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਹੰਗਾਮੀ ਹਾਲਤ ਸਮੇਂ ਤੁਰੰਤ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਹੋਣ, ਜਿਸ ਕਰਕੇ ਰਾਜਿੰਦਰਾ ਹਸਪਤਾਲ ਵਰਗੇ ਵੱਡੇ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਸਮੇਤ ਕਮਿਉਨਿਟੀ ਹੈਲਥ ਸੈਂਟਰਾਂ ਵਿਖੇ ਵੀ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸਿਹਤ ਸੇਵਾਵਾ ਨੂੰ ਮਜ਼ਬੂਤ ਕਰਦੇ ਹੋਏ ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵਾਂ ਆਈ.ਸੀ.ਯੂ., ਟਰੌਮਾ ਥੀਏਟਰ ਸ਼ੁਰੂ ਕਰਨ ਸਮੇਤ ਨਵਜਨਮੇ ਬੱਚਿਆਂ ਲਈ ਨਿੱਕੂ ਤੇ ਪਿੱਕੂ ਸੈਂਟਰ ਵੀ ਮਰੀਜਾਂ ਦੀ ਸੇਵਾ ਕਰਨਗੇ।
ਸਿਹਤ ਮੰਤਰੀ ਨੇ ਬਾਦਸ਼ਾਹਪੁਰ ਹਸਪਤਾਲ ਲਈ ਨਵੀਂ ਇਮਾਰਤ ਤੇ ਨਾਭਾ ਹਸਪਤਾਲ ਦੀ ਪੁਰਾਣੀ ਇਮਾਰਤ ਦੀ ਇਕਸਾਰ ਬ੍ਰਾਂਡਿੰਗ, ਪੇਟਿੰਗ, ਸਾਇਨੇਜ਼, ਓਟ ਸੈਂਟਰ ਤੇ ਲੈਬ ਦੀ ਮੁਰੰਮਤ ਕਰਕੇ ਅਲਟਰਾਮਾਡਰਨ ਤੇ ਨਵੀਂ ਦਿੱਖ ਪ੍ਰਦਾਨ ਕਰਨ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਮਾਤਾ ਕੌਸ਼ੱਲਿਆ ਹਸਪਤਾਲ ਸਮੇਤ ਪਾਰਕਿੰਗ ਅਤੇ ਸਿਵਲ ਸਰਜਨ ਪਟਿਆਲਾ ਲਈ ਨਵੇਂ ਦਫ਼ਤਰ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਡਾ. ਬਲਬੀਰ ਸਿੰਘ ਨੇ ਸਬੰਧਤ ਐਸ.ਐਮ.ਓਜ਼, ਚੀਫ਼ ਆਰਕੀਟੈਕਟ, ਲੋਕ ਨਿਰਮਾਣ ਵਿਭਾਗ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਪੰਜਾਬ ਮੰਡੀ ਬੋਰਡ ਤੇ ਜਨ ਸਿਹਤ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮ ‘ਚ ਤੇਜੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ, ਡਾ. ਸੁਧੀਰ ਵਰਮਾ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲ ਇੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਾ: ਬਲਬੀਰ ਸਿੰਘ ਨੇ ਖੇਤਰ ਵਿੱਚ ਸਿਹਤ ਸੰਭਾਲ ਢਾਂਚੇ ਦੀ ਕਾਇਆ ਕਲਪ ਕਰਨ ਲਈ ਠੋਸ ਯਤਨ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਸਪਤਾਲ ਦੀਆਂ ਮਰੀਜ਼ਾਂ ਦੀ ਦੇਖਭਾਲ ਦੀਆਂ ਸਹੂਲਤਾਂ ਦੇ ਆਧੁਨਿਕੀਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਓਪੀਡੀ ਤੇ ਐਮਰਜੈਂਸੀ ਸੈਕਸ਼ਨਾਂ ਦੇ ਨਾਲ-ਨਾਲ ਹਸਪਤਾਲ ਦੇ ਸੁੰਦਰੀਕਰਨ, ਵੇਟਿੰਗ ਏਰੀਆ, ਹੈਲਪ ਡੈਸਕ, ਪਾਰਕਿੰਗ ਸੁਵਿਧਾਵਾਂ ਅਤੇ ਸੋਲਰ ਪੈਨਲ ਆਦਿ ਦੇ ਕੰਮਾਂ ‘ਚੇ ਤੇਜੀ ਲਿਆਂਦੀ ਜਾਵੇ।
ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਵਧੀਆ ਸਿਹਤ ਸੰਭਾਲ ਅਨੁਭਵ ਪ੍ਰਦਾਨ ਕਰਨ ਲਈ ਹਸਪਤਾਲਾਂ ‘ਚ ਮਰੀਜਾਂ ਪੱਖੀ ਸਿਹਤ ਸਹੂਲਤਾਂ ਜਿਵੇਂ ਕਿ ਮਾਡਿਊਲਰ ਅਪਰੇਸ਼ਨ ਥੀਏਟਰ, ਸੀਵਰੇਜ ਸਿਸਟਮ ਅਤੇ ਸੈਨੀਟੇਸ਼ਨ ਨੂੰ ਅਪਗ੍ਰੇਡ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਤੋਟ ਨਹੀਂ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਪੜਾਅ ਤਹਿਤ ਚਾਰ ਸਰਕਾਰੀ ਹਸਪਤਾਲਾਂ: ਪਟਿਆਲਾ, ਫਰੀਦਕੋਟ, ਸੰਗਰੂਰ ਅਤੇ ਧੂਰੀ ਹਸਪਤਾਲਾਂ ਵਿਖੇ ਮਰੀਜ਼-ਅਨੁਕੂਲ ਮਾਹੌਲ ਸਿਰਜਣ ਲਈ ਸੁਹਜਾਤਮਕ ਸੁਧਾਰਾਂ ਅਤੇ ਬ੍ਰਾਂਡਿੰਗ ਸਮੇਤ ਇੱਕ ਵਿਆਪਕ ਰੂਪ-ਰੇਖਾ ਤਿਆਰ ਕੀਤੀ ਗਈ ਹੈ।
ਇਸ ਮੌਕੇ ਕਰਨਲ ਜੇਵੀ ਸਿੰਘ, ਬਲਵਿੰਦਰ ਸੈਣੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਡਾ: ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ.ਰਮਿੰਦਰ ਕੌਰ, ਡਾ. ਜਤਿੰਦਰ ਕਾਂਸਲ, ਡੀ.ਐਮ.ਸੀ. ਡਾ. ਜਸਵਿੰਦਰ ਸਿੰਘ, ਡਾ. ਸੁਮੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Scroll to Top