Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:16 am

+91 90915 01313 , +91 90916 01313

punjabbanni@gmail.com
punjabbani@yahoo.com

ਬਿਜ਼ਨਸ ਬਲਾਟਸਰਜ਼ ਬਲਾਕ ਨੋਡਲ ਤੇ ਮਾਸਟਰ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ

ਬਿਜ਼ਨਸ ਬਲਾਟਸਰਜ਼ ਬਲਾਕ ਨੋਡਲ ਤੇ ਮਾਸਟਰ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ

ਪਟਿਆਲਾ , ਅਕਤੂਬਰ 8 – ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਿਖੇ ਜ਼ਿਲਾ ਸਿੱਖਿਆ ਅਫ਼ਸਰ (ਸ)ਸੰਜੀਵ ਸ਼ਰਮਾ ਤੇ ਉਪ ਜ਼ਿਲਾ ਸਿੱਖਿਆ ਅਫ਼ਸਰ (ਸ) ਰਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਿਜ਼ਨੈੱਸ ਬਲਾਸਟਰਜ਼ ਟੀਮ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਦਾ ਸੰਚਾਲਨ ਪਰਮਜੀਤ ਸਿੰਘ ਜ਼ਿਲਾ ਨੋਡਲ ਅਫ਼ਸਰ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ ਸਟੇਟ ਉਦਯਮ ਟੀਮ ਤੋਂ ਮਨਿੰਦਰ ਕੌਰ ਨੇ ਹਿੱਸਾ ਲਿਆ ਅਤੇ ਸਟੇਟ ਬਿਜ਼ਨਸ ਬਲਾਸਟਰਜ਼ ਅਤੇ ਇੰਟਰਪਨਿਓਰਸ਼ਿਪ ਵਿਸ਼ੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਜ਼ਿਲਾ ਸਿੱਖਿਆ ਅਫਸਰ ਸ੍ਰੀ ਸੰਜੀਵ ਸ਼ਰਮਾ ਵੱਲੋਂ ਵੱਖ-ਵੱਖ ਬਲਾਕਾਂ ਦੇ ਮਾਸਟਰ ਟਰੇਨਰਾਂ ਕੋਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਜਿਸਟਰੇਸ਼ਨ ਅਤੇ ਟੀਮ ਫੋਰਮੇਸ਼ਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤੇ ਇੰਟਰਪਨਿਓਰਸ਼ਿਪ ਵਿਸ਼ੇ ਨੂੰ ਸਕੂਲਾਂ ਵਿੱਚ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਜਿਲਾ ਸਿੱਖਿਆ ਅਫਸਰ ਅਤੇ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਵੱਖ-ਵੱਖ ਬਲਾਕ ਨੋਡਲ ਅਤੇ ਮਾਸਟਰ ਟ੍ਰੇਨਰਾਂ ਨੂੰ ਉਹਨਾਂ ਦੀ ਸਰਾਹਣਯੋਗ ਕਾਰਗੁਜ਼ਾਰੀ ਲਈ ਜ਼ਿਲਾ ਪੱਧਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯਾਦਵਿੰਦਰ ਕੁਮਾਰ,ਸੰਜੀਵ ਕੁਮਾਰ,ਰਕੇਸ਼ ਕੁਮਾਰ, ਨਤਾਲਿਆ ਸੂਦ,ਅਰਪਣਜੋਤ ਕੌਰ,ਬਹਾਦਰ ਸ਼ਾਹ, ਗੁਰਪ੍ਰੀਤ ਕੌਰ,ਸਿਮਰਪ੍ਰੀਤ ਕੌਰ, ਸੋਨੀਆ ਰਾਣੀ ਗੋਇਲ, ਸ੍ਰੀ ਗੁਰਲਾਲ ਸਿੰਘ, ਗੁਰਪਿਆਰ ਸਿੰਘ,ਸੰਜੀਵ ਕੁਮਾਰ,ਗੁਰਪ੍ਰੀਤ ਸਿੰਘ,ਸੰਦੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ l

Advertisement
Advertisement
Advertisement
Advertisement
Scroll to Top