Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 6:16 am

+91 90915 01313 , +91 90916 01313

punjabbanni@gmail.com
punjabbani@yahoo.com

ਸਵਰਗੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਪ੍ਰਸ਼ੰਸਕਾਂ ਦਾ ਤਾਂਤਾ

ਸਵਰਗੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਪ੍ਰਸ਼ੰਸਕਾਂ ਦਾ ਤਾਂਤਾ

ਲੁਧਿਆਣਾ : ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਸਵਰਗੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਤਾਂਤਾ ਜਾਰੀ ਹੈ। ਜਗਰਾਉਂ ਨੇੜਲੇ ਕੋਠੇ ਪੋਨਾ ਪਿੰਡ ਵਿੱਚ ਗਾਇਕ ਦੇ ਚਾਹੁਣ ਵਾਲੇ, ਸੰਗੀਤ ਉਦਯੋਗ ਦੀਆਂ ਮਸ਼ਹੂਰ ਹਸਤੀਆਂ ਅਤੇ ਕਲਾ ਪ੍ਰੇਮੀ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।

ਭੀੜ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਨਾਲ ਨਾਲ ਹਰਿਆਣਾ ਤੇ ਰਾਜਸਥਾਨ ਤੋਂ ਵੀ ਪ੍ਰਸ਼ੰਸਕ ਲਗਾਤਾਰ ਇਥੇ ਪਹੁੰਚ ਰਹੇ ਹਨ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਗਾਇਕ ਦੇ ਘਰ ਪਹੁੰਚੇ ਅਤੇ ਰਾਜਵੀਰ ਜਵੰਦਾ ਦੀ ਮਾਤਾ ਪਰਮਜੀਤ ਕੌਰ ਤੇ ਪਤਨੀ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਆਪਣੇ ਕਾਫਲੇ ਸਮੇਤ ਕੋਠੇ ਪੋਨਾ ਪਿੰਡ ਆਏ।
ਉਨ੍ਹਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ, ਪ੍ਰਸ਼ਾਸਨ ਨੇ ਸਿੱਧਵਾਂ ਬੇਟ ਬਲਾਕ ਅਧੀਨ ਆਉਂਦੇ ਖੇਤਰ ਵਿੱਚ ਮੁੱਖ ਮੰਤਰੀ ਦੇ ਹੈਲੀਕਾਪਟਰ ਲਈ ਵਿਸ਼ੇਸ਼ ਹੈਲੀਪੈਡ ਤਿਆਰ ਕੀਤਾ ਸੀ।

 

Scroll to Top