Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:48 am

+91 90915 01313 , +91 90916 01313

punjabbanni@gmail.com
punjabbani@yahoo.com

ਮਿਲਾਵਟੀ ਖੰਘ ਦੀ ਦਵਾਈ ਮਾਮਲਾ : ਸ੍ਰੀਸਨ ਫਾਰਮਾ ਦਾ ਮਾਲਕ ਗ੍ਰਿਫ਼ਤਾਰ

ਮਿਲਾਵਟੀ ਖੰਘ ਦੀ ਦਵਾਈ ਮਾਮਲਾ : ਸ੍ਰੀਸਨ ਫਾਰਮਾ ਦਾ ਮਾਲਕ ਗ੍ਰਿਫ਼ਤਾਰ

ਚੇਨਈ : ਮੱਧ ਪ੍ਰਦੇਸ਼ ਪੁਲੀਸ ਨੇ ਤਾਮਿਲਨਾਡੂ ਅਧਾਰਤ ਦਵਾਈ ਕੰਪਨੀ ਸ੍ਰੀਸਨ ਫਾਰਮਾ ਦੇ ਮਾਲਕ ਰੰਗਨਾਥਨ ਗੋਵਿੰਦਨ ਨੂੰ ਚੇਨਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ ਮਿਲਾਵਟੀ ਖੰਘ ਦੀ ਦਵਾਈ ਕੋਲਡਰਿਫ ਤਿਆਰ ਕਰਨ ਦਾ ਦੋਸ਼ ਹੈ, ਜਿਸ ਕਾਰਨ ਘੱਟੋ-ਘੱਟ 20 ਬੱਚਿਆਂ ਦੀ ਜਾਨ ਗਈ ਸੀ।

ਜਾਣਕਾਰੀ ਅਨੁਸਾਰ, ਗੋਵਿੰਦਨ ਦੀ ਗਤੀਵਿਧੀਆਂ ‘ਤੇ ਪੁਲੀਸ ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ 5 ਅਕਤੂਬਰ ਤੋਂ ਨਿਗਰਾਨੀ ਕੀਤੀ ਜਾ ਰਹੀ ਸੀ। ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਕਿੰਗ ਤੋਂ ਬਾਅਦ, ਪੁਲੀਸ ਨੇ ਉਸਨੂੰ ਰਾਤ ਦੇ ਕਰੀਬ ਡੇਢ ਵਜੇ ਹਿਰਾਸਤ ਵਿੱਚ ਲਿਆ।

ਗ੍ਰਿਫ਼ਤਾਰੀ ਮਗਰੋਂ, ਅਧਿਕਾਰੀਆਂ ਨੇ ਉਸਨੂੰ ਕਾਂਚੀਪੁਰਮ ਸਥਿਤ ਫੈਕਟਰੀ ਵਿੱਚ ਲੈ ਜਾ ਕੇ ਤਲਾਸ਼ੀ ਲਗਾਈ, ਜਿੱਥੋਂ ਕਈ ਮਹੱਤਵਪੂਰਨ ਦਸਤਾਵੇਜ਼ ਤੇ ਸਬੂਤ ਕਬਜ਼ੇ ਵਿਚ ਲਏ ਗਏ ਹਨ। ਹੁਣ ਪੁਲੀਸ ਵੱਲੋਂ ਗੋਵਿੰਦਨ ਨੂੰ ਛਿੰਦਵਾੜਾ ਲਿਜਾਣ ਲਈ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਹੈ।
ਯਾਦ ਰਹੇ ਕਿ ਕੋਲਡਰਿਫ ਖੰਘ ਦੀ ਇਸ ਜ਼ਹਿਰੀਲੀ ਦਵਾਈ ਕਾਰਨ ਸਭ ਤੋਂ ਵੱਧ ਮੌਤਾਂ ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ਵਿੱਚ ਦਰਜ ਕੀਤੀਆਂ ਗਈਆਂ ਸਨ।

Advertisement
Advertisement
Advertisement
Advertisement
Scroll to Top