Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:19 am

+91 90915 01313 , +91 90916 01313

punjabbanni@gmail.com
punjabbani@yahoo.com

ਸੁਰਖਿਆ ਫੋਰਸਾਂ ਨੇ ਸਰਹੱਦ ਤੋ ਡਰੋਨ ਅਤੇ ਹੈਰੋਇਨ ਕੀਤੀ ਬਰਾਮਦ

ਸੁਰਖਿਆ ਫੋਰਸਾਂ ਨੇ ਸਰਹੱਦ ਤੋ ਡਰੋਨ ਅਤੇ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ, 24 ਅਕਤੂਬਰ 2025 : ਬੀਐਸਐਫ ਦੀਆਂ ਸੁਰਖਿਆ ਫੋਰਸਾਂ ਨੇ ਅੱਜ ਅੰਮ੍ਰਿਤਸਰ ਸਰਹਦ ਨੇੜੇ ਡਰੋਨ ਅਤੇ ਹੈਰੋਇਨ ਬਰਾਮਦ ਕਰਨਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ BSF ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਪੰਜਾਬ ਸਰਹੱਦ ’ਤੇ 03 ਹੋਰ ਪਾਕਿਸਤਾਨੀ ਡਰੋਨਾਂ ਨੂੰ ਵੀ ਸਫਲਤਾਪੂਰਵਕ ਬੇਅਸਰ ਕੀਤਾ ਗਿਆ।

ਅਧਿਕਾਰੀਆਂ ਦੇ ਅਨੁਸਾਰ ਜਵਾਨਾਂ ਨੇ ਡਰੋਨਾਂ ਦੀ ਗਤੀਵਿਧੀ ਵੇਖਣ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਪਿੰਡ ਚੱਕ ਅੱਲਾਬਖਸ਼ ਨੇੜੇ 2 ਡਰੋਨ ਅਤੇ ਪਿੰਡ ਰੋੜਾਂਵਾਲਾ ਨੇੜੇ 1 ਡਰੋਨ ਨੂੰ ਬੇਅਸਰ ਕੀਤਾ।

ਜਾਣਕਾਰੀ ਅਨੁਸਾਰ ਬਾਰਡਰ ਸਿਕਿਊਰਿਟੀ ਫੋਰਸ (BSF) ਨੇ ਅੰਮ੍ਰਿਤਸਰ ਸਰਹੱਦ ’ਤੇ 3 ਪਾਕਿਸਤਾਨੀ ਡਰੋਨ ਬੇਅਸਰ ਕਰਨ ਦੇ ਨਾਲ-ਨਾਲ 4 ਡਰੋਨ ਅਤੇ 1 ਪੈਕੇਟ ਹੈਰੋਇਨ ਵੀ ਬਰਾਮਦ ਕੀਤੀ ਹੈ। ਇਨ੍ਹਾਂ ਵਿੱਚੋਂ ਦੋ ਡਰੋਨ “ਡੀਜੀਆਈ ਮੈਵਿਕ 300 ਆਰਟੀਕੇ” ਸ਼੍ਰੇਣੀ ਦੇ ਹਨ, ਜਦਕਿ ਇੱਕ ਡਰੋਨ “ਡੀਜੀਆਈ ਮੈਵਿਕ 3 ਕਲਾਸਿਕ” ਸ਼੍ਰੇਣੀ ਦਾ ਹੈ। BSF ਅਧਿਕਾਰੀ ਨੇ ਦੱਸਿਆ ਕਿ ਪਹਿਲਾਂਵੀ ਇਸ ਤਰਾਂ ਦੇ ਡਰੋਨ ਬਰਾਮਦ ਕੀਤੇ ਹਨ।

Advertisement
Advertisement
Advertisement
Advertisement
Scroll to Top