Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:11 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ - ਚੇਅਰਮੈਨ

ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ - ਚੇਅਰਮੈਨ

ਪਟਿਆਲਾ, 24 ਅਕਤੂਬਰ : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ  ਗੌਰਵ ਦੀ ਅਗਵਾਈ ਹੇਠ ਪਟਿਆਲਾ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪਟਿਆਲਾ, ਨਾਭਾ ਅਤੇ ਇਸ ਨਾਲ ਲੱਗਦੇ ਪਿੰਡਾਂ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮਾਜਿਕ, ਧਾਰਮਿਕ ਅਤੇ ਪ੍ਰਸ਼ਾਸਕੀ ਸਮੱਸਿਆਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਮੀਟਿੰਗ ਵਿੱਚ ਖ਼ਾਸ ਤੌਰ ’ਤੇ ਕਬਰਸਤਾਨਾਂ ਨਾਲ ਜੁੜੀਆਂ ਸਮੱਸਿਆਵਾਂ, ਉਨ੍ਹਾਂ ਦੀ ਰਖਰਖਾਵ, ਜਗ੍ਹਾ ਦੀ ਘਾਟ ਅਤੇ ਪ੍ਰਸ਼ਾਸਨ ਵੱਲੋਂ ਮਿਲ ਰਹੀ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਈ ਪ੍ਰਤਿਨਿਧੀਆਂ ਨੇ ਇਸ ਗੱਲ ’ਤੇ ਚਿੰਤਾ ਜਤਾਈ ਕਿ ਪਿੰਡਾਂ ਅਤੇ ਸ਼ਹਿਰੀ    ਇਲਾਕਿਆਂ ਵਿੱਚ ਘਟ ਗਿਣਤੀ ਭਾਈਚਾਰੇ ਲਈ ਕਬਰਸਤਾਨਾਂ ਦੀ ਉਚਿਤ    ਸਹੂਲਤ ਨਹੀਂ ਹੈ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਇਸ ਮੌਕੇ ’ਤੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਸਹੂਲਤਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਘਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਹਰੇਕ ਸਮੱਸਿਆ ਨੂੰ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣਗੇ

ਚੇਅਰਮੈਨ  ਨੇ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਘੱਟ ਗਿਣਤੀ ਭਾਈਚਾਰੇ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਹੋ  ਸਕਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰੀ ਪੱਧਰ ’ਤੇ ਪ੍ਰਭਾਵਸ਼ਾਲੀ ਨੀਤੀਆਂ   ਬਣਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਦਾ ਮਕਸਦ ਸਿਰਫ਼ ਸੁਣਨਾ ਨਹੀਂ, ਬਲਕਿ ਕਾਰਵਾਈ ਕਰਨਾ ਹੈ ਤਾਂ ਜੋ ਹਰ ਧਾਰਮਿਕ ਭਾਈਚਾਰਾ ਆਪਣੇ ਅਧਿਕਾਰਾਂ ਨਾਲ ਗੌਰਵਮਈ ਜੀਵਨ ਬਤੀਤ ਕਰ ਸਕੇ।

ਇਸ ਮੌਕੇ ਓਹਨਾ ਦੇ ਨਾਲ ਮੈਂਬਰ ਨਦੀਮ ਅਨਵਰ, ਇਸਲਾਮ ਅਲੀ, ਦਰਸ਼ਨ ਮੈਥਿਊ , ਜੋਹਨ ਮਸੀਹ, ਰਾਜੇਸ਼ ਜੈਨ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ ਡੀ ਐਮ ਨਾਭਾ ਇਸਮਤ ਵਿਜੈ ਸਿੰਘ, ਐਸ ਡੀ ਐਮ ਪਟਿਆਲਾ ਹਰਜੋਤ ਕੌਰ, ਸੀ ਐਮ ਐੱਫ ਓ   ਸਤੀਸ਼ ਚੰਦਰ , ਐਸ ਪੀ ਵੈਭਵ ਚੌਧਰੀ ਅਤੇ ਨਗਰ ਨਿਗਮ ਤੋਂ ਦਰਪਨ ਕਪਲਿਸ਼ ਹਾਜਰ ਸਨ।

 

Advertisement
Advertisement
Advertisement
Advertisement
Scroll to Top