Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:11 pm

+91 90915 01313 , +91 90916 01313

punjabbanni@gmail.com
punjabbani@yahoo.com

ਹਿੱਟ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜਲਵੇ ਵਿਖਾ ਚੁੱਕੇ ਹਨ ਪਟਿਆਲਾ ਦੇ ਬੇਅੰਤ ਸ਼ਰਮਾ

ਹਿੱਟ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜਲਵੇ ਵਿਖਾ ਚੁੱਕੇ ਹਨ ਪਟਿਆਲਾ ਦੇ ਬੇਅੰਤ ਸ਼ਰਮਾ

ਪਟਿਆਲਾ, 25 ਅਕਤੂਬਰ  — ਆਉਣ ਵਾਲੀ 14 ਨਵੰਬਰ ਨੂੰ ਪੰਜਾਬੀ ਸਿਨੇਮਾ ਪ੍ਰੇਮੀਆਂ ਲਈ ਖ਼ਾਸ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬੀ ਫ਼ਿਲਮ “ਇੱਕ ਤੇਰੇ ਕਰਕੇ” ਸਾਰੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਵਿੱਚ ਮੁੱਖ ਐਕਟਰ ਪ੍ਰਭ ਗਿੱਲ ਅਤੇ ਐਕਟਰਸ ਕਮਲ ਖੰਗੂੜਾ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਫ਼ਿਲਮ ਦਾ ਨਿਰਦੇਸ਼ਨ ਬੰਟੀ ਜੰਡਵਾਲੀਆ ਵਲੋਂ ਕੀਤਾ ਗਿਆ ਹੈ, ਜਦਕਿ ਨਿਰਮਾਤਾ ਰੀਤ ਵੜੈਚ ਹਨ ਅਤੇ ਕਹਾਣੀ ਅਜਸੀਰਾ ਨੇ ਲਿਖੀ ਹੈ।

ਇਸ ਪ੍ਰੋਜੈਕਟ ਨਾਲ ਸਟੋਰੀ ਕੰਸਲਟੈਂਟ ਜਸਵਿੰਦਰ ਗਰੇਵਾਲ ਵੀ ਜੁੜੇ ਹੋਏ ਹਨ। ਖ਼ਾਸ ਗੱਲ ਇਹ ਹੈ ਕਿ ਇਸ ਫ਼ਿਲਮ ਵਿੱਚ ਪਟਿਆਲਾ ਦੇ ਰਹਿਣ ਵਾਲੇ ਬੇਅੰਤ ਸ਼ਰਮਾ ਵੀ ਇੱਕ ਮਹੱਤਵਪੂਰਨ ਕਿਰਦਾਰ ਨਿਭਾ ਰਹੇ ਹਨ। ਬੇਅੰਤ ਸ਼ਰਮਾ ਪਹਿਲਾਂ ਵੀ ਕਈ ਹਿੱਟ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜਲਵੇ ਵਿਖਾ ਚੁੱਕੇ ਹਨ ਅਤੇ ਇਸ ਫ਼ਿਲਮ ਵਿੱਚ ਵੀ ਉਹ ਦਰਸ਼ਕਾਂ ਨੂੰ ਆਪਣੇ ਸ਼ਾਨਦਾਰ ਕਿਰਦਾਰ ਨਾਲ ਪ੍ਰਭਾਵਿਤ ਕਰਨਗੇ।

ਸਾਡੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਬੇਅੰਤ ਸ਼ਰਮਾ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਸਿਨੇਮਾਘਰਾਂ ਵਿੱਚ ਜਾ ਕੇ ਇਸ ਪਰਿਵਾਰਕ ਫ਼ਿਲਮ ਦਾ ਆਨੰਦ ਮਾਣਣ, ਕਿਉਂਕਿ “ਇੱਕ ਤੇਰੇ ਕਰਕੇ” ਇੱਕ ਮਨੋਰੰਜਕ ਅਤੇ ਸੁਨੇਹਾ ਦੇਣ ਵਾਲੀ ਫ਼ਿਲਮ ਹੈ।

Advertisement
Advertisement
Advertisement
Advertisement
Scroll to Top