Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:26 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜਣ ’ਤੇ ਨਿੱਘਾ ਸਵਾਗਤ

ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜਣ ’ਤੇ ਨਿੱਘਾ ਸਵਾਗਤ

ਪਟਿਆਲਾ 22 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਤਖਤ ਸ੍ਰੀ ਹਰਮਿੰਦਰ ਜੀ, ਪਟਨਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦਾ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਦੌਰਾਨ ਉੋਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਾਹਿਬਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਵੱਲੋਂ ਹਰਿੰਦਰਪਾਲ ਸਿੰਘ ਟੌਹੜਾ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।

ਨਗਰ ਕੀਰਤਨ ਦੇ ਸਵਾਗਤ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਨੇ ਗੁਰੂ ਸਾਹਿਬ ਦੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਅਤੇ ਗੁਰੂ ਸਾਹਿਬ ਲਈ ਰੁਮਾਲਾ ਸਾਹਿਬ ਵੀ ਭੇਂਟ ਕੀਤਾ ਗਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਗੁਰਬਚਨ ਸਿੰਘ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਚੜ੍ਹਦੀਗਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ, ਜਗਜੀਤ ਸਿੰਘ ਕੋਹਲੀ, ਭੁਪਿੰਦਰ ਸਿੰਘ ਸ਼ੇਖਪੁਰ, ਹਰਮਿੰਦਰਪਾਲ ਸਿੰਘ ਵਿੰਟੀ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top