Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:25 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਵਿਸ਼ਵਕਰਮਾ ਦਿਵਸ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

ਮੇਅਰ ਕੁੰਦਨ ਗੋਗੀਆ ਵਿਸ਼ਵਕਰਮਾ ਦਿਵਸ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

ਪਟਿਆਲਾ, 23 ਅਕਤੂਬਰ  — ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ‘ਤੇ ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਵਿਸ਼ਵਕਰਮਾ ਮੰਦਰਾਂ ਵਿੱਚ ਨਤਸਤਮਕ ਹੋ ਕੇ ਸ਼ਹਿਰ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਮੇਅਰ ਗੋਗੀਆ ਨੇ ਰਾਜਪੁਰਾ ਰੋਡ, ਲਾਹੌਰੀ ਗੇਟ ਅਤੇ ਸਰਹੰਦੀ ਗੇਟ ਵਿਖੇ ਸਥਿਤ ਵਿਸ਼ਵਕਰਮਾ ਮੰਦਰਾਂ ਵਿੱਚ ਦਰਸ਼ਨ ਕਰਨ ਮਗਰੋਂ ਮੰਦਰ ਕਮੇਟੀਆਂ ਨਾਲ ਵੀ ਵਿਸ਼ੇਸ਼ ਟੂਰ ਤੇ

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਵਿਸ਼ਵਕਰਮਾ ਜੀ ਸਿਰਜਣਹਾਰ ਤੇ ਮਿਹਨਤ ਦੇ ਪ੍ਰਤੀਕ ਹਨ। ਉਨ੍ਹਾਂ ਦੇ ਆਦਰਸ਼ ਸਾਨੂੰ ਸਮਾਜ ਅਤੇ ਸ਼ਹਿਰ ਦੀ ਭਲਾਈ ਲਈ ਨਿਰੰਤਰ ਕੰਮ ਕਰਨ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਅਤੇ ਸਫਾਈ ਪ੍ਰਣਾਲੀ ਨੂੰ ਹੋਰ ਸੁਧਾਰਨ ਲਈ ਨਗਰ ਨਿਗਮ ਵੱਲੋਂ ਕਈ ਨਵੇਂ ਕਦਮ ਚੁੱਕੇ ਜਾ ਰਹੇ ਹਨ।

ਮੇਅਰ ਨੇ ਸ਼ਹਿਰਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿੱਚ ਸਮਾਨ ਵਿਕਾਸ ਉਨ੍ਹਾਂ ਦੀ ਪਹਿਲ ਹੈ ਅਤੇ ਉਹ ਇਸ ਦਿਸ਼ਾ ਵਿੱਚ ਪੂਰੇ ਦਿਲ ਨਾਲ ਜੁਟੇ ਹੋਏ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਐਮ.ਸੀ. ਮਨਦੀਪ ਵਿਰਦੀ, ਬਲਾਕ ਪ੍ਰਧਾਨ ਕ੍ਰਿਸ਼ਨ ਕੁਮਾਰ, ਬਲਾਕ ਪ੍ਰਧਾਨ ਸੁਸ਼ੀਲ ਮਿਡਾ, ਮੇਅਰ ਸੈਕਟਰੀ ਰਜਿੰਦਰ ਮੋਹਨ, ਲੱਕੀ ਲਹਿਲ ਅਤੇ ਸਰਬਦੀਪ ਸਿੰਘ ਵੀ ਮੌਜੂਦ ਸਨ।  ਉਪਰੋਕਤ ਸਾਰਿਆਂ ਨੇ ਵੀ ਮੰਦਰਾਂ ਵਿੱਚ ਅਰਦਾਸ ਕਰਕੇ ਸ਼ਹਿਰ ਦੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।

Advertisement
Advertisement
Advertisement
Advertisement
Scroll to Top