Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 3:08 am

+91 90915 01313 , +91 90916 01313

punjabbanni@gmail.com
punjabbani@yahoo.com

 ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਬਰਸੀ ਸਮਾਗਮ ਹੋਏ

 ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਬਰਸੀ ਸਮਾਗਮ ਹੋਏ

ਅੰਮ੍ਰਿਤਸਰ:- 23 ਅਕਤੂਬਰ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋੋਂ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਅਤੇ ਗੁਰੁ ਘਰ ਦੇ ਅਨਿਨ ਸੇਵਕ ਮਹਾਨ ਸੰਤਪੁਰਸ਼ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਨ ਦੇ ਗੁਰਮਤਿ ਸਮਾਗਮ ਬੀਤੇ ਦਿਨ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਪੂਰਨ ਸਰਧਾ ਸਤਿਕਾਰ ਨਾਲ ਸਜਾਏ ਗਏ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਬੁੱਢਾ ਦਲ ਦੇ ਹੈਡ ਗ੍ਰੰਥੀ ਬਾਬਾ ਮੱਘਰ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਕੁਲਦੀਪ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਸਿੱਖ ਇਤਿਹਾਸ ਦਾ ਵਿਖਿਆਨ ਕੀਤਾ।

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਬੋਧਨ ਕਰਦਿਆ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਕੌਮ ਨੂੰ ਅਦੁਤੀ ਤੇ ਫਖਰਯੋਗ ਦੇਣ ਹੈ। ਜੋ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ਼ ਹੈ। ਉਨ੍ਹਾਂ ਕਿਹਾ ਜੱਸਾ ਸਿੰਘ ਆਹਲੂਵਾਲੀਆ ਦੀ ਕੀਤੀ ਕਮਾਈ ਨੂੰ ਹੀ ਅੱਜ ਸਿੱਖ ਜਗਤ ਮਾਣ ਰਿਹਾ ਹੈ।

Advertisement
Advertisement
Advertisement
Advertisement
Scroll to Top