Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 12:04 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਪਟਿਆਲਾ 23 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਵੀ ਦਿੱਤੀ ਅਤੇ ਗੁਰਬਾਣੀ ਸਿਧਾਂਤ ਦੀ ਰੌਸ਼ਨੀ ’ਚ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਸੰਗਤਾਂ ਨੇ ਗੁਰਬਾਣੀ ਸਰਵਣ ਦਾ ਆਨੰਦ ਲਿਆ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਤਾਗੱਦੀ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਦਿਆਂ ਕਿਹਾ ਕਿ ਅਜੌਕੇ ਸਮੇਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਸ੍ਰੀ ਗੁਰੂ ਗ੍ਰੰਥ ’ਚ ਮੌਜੂਦ ਹੈ, ਜੋ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਬਾਣੀ ਸਿਧਾਂਤ ਅਤੇ ਫਲਸਫੇ ਨਾਲ ਜੁੜਕੇ ਹੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ‘ਸ਼ਬਦ ਗੁਰੂ’ ਨਾਲ ਪ੍ਰਚਾਰਿਆ ਅਤੇ ਪਸਾਰਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸਿੱਖ ਸੰਗਤਾਂ ਦੀ ਹਾਜ਼ਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲਗਾਇਆ।

ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਬਦ ਗੁਰੂ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਰਾਹ ਦਸੇਰਾ ਹਨ ਅਤੇ ਗੁਰੂ ਸਾਹਿਬ ਸਿੱਖਿਆਵਾਂ ਨੂੰ ਚੱਲਕੇ ਮਨੁੱਖ ਆਪਣੇ ਜੀਵਨ ਨੂੰ ਰੌਸ਼ਨਮਈ ਬਣਾ ਸਕਦਾ। ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ  ਗੁਰਬਚਨ ਸਿੰਘ, ਮਨਦੀਪ ਸਿੰਘ ਭਲਵਾਨ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਰਿਕਾਰਡ ਕੀਪਰ ਸਰਬਜੀਤ ਸਿੰਘ, ਸਾਬਕਾ ਐਡ ਗ੍ਰੰਥੀ ਸੁਖਦੇਵ ਸਿੰਘ ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ, ਅਕਾਊਟੈਂਟ ਗੁਰਮੀਤ ਸਿੰਘ,ਭਾਈ ਹਜੂਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਵੀ ਮੌਜੂਦ ਸਨ।

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਵੀ ਮਨਾਇਆ

ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਦੁਆਰਾ ਸਾਹਿਬ ਦੇ ਅਖੰਡ ਪਾਠੀ ਸਿੰਘਾਂ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਬਘੇਲ ਸਿੰਘ ਮੁੱਖ ਸੇਵਾਦਾਰ ਆਖੰਡ ਪਾਠੀ ਸਭਾ ਗੁਰਦੁਆਰਾ ਸ਼੍ਰੀ ਦੂਖਨਿਵਾਰਨ ਸਾਹਿਬ ਜੀ ਪਟਿਆਲਾ, ਭਾਈ ਤਰਲੋਚਨ ਸਿੰਘ, ਜਸਬੀਰ ਸਿੰਘ ਮਾੜੂ, ਹਰਚਰਨ ਸਿੰਘ, ਰਮਨਦੀਪ ਸਿੰਘ, ਪ੍ਰਭਜੋਤ ਸਿੰਘ, ਧਾਲੀਵਾਲ ਸਾਹਿਬ,ਹਰੀ ਸਿੰਘ,, ਗੁਰਚਰਨ ਸਿੰਘ ਆਦਿ ਸਮੁੱਚੇ ਆਖੰਡ ਪਾਠੀ ਸਿੰਘ ਹਾਜ਼ਰ ਸਨ।

Scroll to Top