Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:26 am

+91 90915 01313 , +91 90916 01313

punjabbanni@gmail.com
punjabbani@yahoo.com

ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਘਨੌਰ, 23 ਅਕਤੂਬਰ : ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਜ਼ਿਲ੍ਹੇ ਅੰਦਰ ਪਿੰਡ-ਪਿੰਡ ਲੱਗ ਰਹੇ ਜਨ ਸੁਵਿਧਾ ਕੈਂਪਾਂ ਦਾ ਜ਼ਿਲ੍ਹਾ ਨਿਵਾਸੀ ਲਾਜਮੀ ਲਾਭ ਲੈਣ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ। ਉਹ ਘਨੌਰ ਦੇ ਪਿੰਡ ਕਾਮੀ ਕਲਾਂ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ।

ਇਸ ਕੈਂਪ ‘ਚ ਕਾਮੀ ਕਲਾਂ, ਸੋਗਲਪੁਰ, ਸੋਨੇਮਾਜਰਾ ਤੇ ਉਲਾਣਾ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਦਰਪੇਸ਼ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਸਮੇਤ ਕਈ ਸੇਵਾਵਾਂ ਦੇ ਲਾਭ ਦੇਣ ਦੇ ਮੌਕੇ ‘ਤੇ ਹੀ ਕਰੀਬ 63 ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ।

ਇਸ ਮੌਕੇ ਪਿੰਡਾਂ ਦੀਆਂ ਵਸਨੀਕਾਂ ਔਰਤਾਂ ਨੇ ਡਿਪਟੀ ਕਮਿਸ਼ਨਰ ਨੂੰ ਮਿਲਕੇ ਵਿਸ਼ੇਸ਼ ਤਰ੍ਹਾਂ ਦੀ ਸੰਤੁਸ਼ਟੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਮਸਲੇ ਖ਼ੁਦ ਸੁਣੇ ਹਨ ਅਤੇ ਇਨ੍ਹਾਂ ਨੂੰ ਹੱਲ ਕਰਨ ਦੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਡਾ. ਪ੍ਰੀਤੀ ਯਾਦਵ ਨੇ ਅੱਜ ਦੇ ਇਸ ਕੈਂਪ ‘ਚ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨਾਲ ਗੱਲਬਾਤ ਕਰਕੇ ਕੈਂਪ ਦੀ ਕਾਰਗੁਜ਼ਾਰੀ ‘ਤੇ ਸੰਤੁਸ਼ਟੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਬਹੁਤ ਵੱਡਾ ਲਾਭ ਪਹੁੰਚ ਰਿਹਾ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਹੀ ਦੂਰ ਕਰਨ ਲਈ ਜ਼ਿਲ੍ਹੇ ਅੰਦਰ ਲਗਾਤਾਰ ਲਗਾਏ ਜਾ ਰਹੇ ਅਜਿਹੇ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਸਲ ਅਰਥਾਂ ਵਿੱਚ ਲੋਕਾਂ ਦੇ ਦੁਆਰ ‘ਤੇ ਪੁੱਜਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕਰ ਰਹੀ ਹੈ।

ਇਸ ਦੌਰਾਨ ਬੀ.ਡੀ.ਪੀ.ਓ ਜਤਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਮਾਲ, ਖੁਰਾਕ ਤੇ ਸਿਵਲ ਸਪਲਾਈਜ਼, ਰੋਜ਼ਗਾਰ ਵਿਭਾਗ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ, ਕਿਰਤ, ਖੇਤੀਬਾੜੀ ਵਿਭਾਗਾਂ ਤੇ ਸੇਵਾ ਕੇਂਦਰ ਦੇ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top