Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਗੁਰੂ ਘਰ ਨਤਸਤਕ

ਦੁਆਰਾ: Punjab Bani ਪ੍ਰਕਾਸ਼ਿਤ :Monday, 21 August, 2023, 05:43 PM

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਗੁਰੂ ਘਰ ਨਤਸਤਕ
ਗੁਰਦੁਆਰਾ ਸੁਧਾਰ ਲਹਿਰ ਦੌਰਾਨ ਤੇਜਾ ਸਿੰਘ ਸਮੁੰਦਰੀ ਵੱਲੋਂ ਪਾਏ ਯੋਗਦਾਨ ਨੂੰ ਕੌਮ ਕਦੇ ਭੁਲਾ ਨਹੀਂ ਸਕਦੀ : ਪ੍ਰੋ. ਬਡੂੰਗਰ
ਦੀਵਾਨ ਹਾਲ ’ਚ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ
ਪਟਿਆਲਾ 21 ਅਗਸਤ ()
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ’ਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਆਸਾ ਦੀ ਵਾਰ ਪਾਠ ਅਤੇ ਮੁੱਖਵਾਕ ਉਪਰੰਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਪੰਗਤ-ਸੰਗਤ ਕਰਦਿਆਂ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜਥਿਆਂ ’ਚ ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਗੁਰਦੀਪ ਸਿੰਘ ਬੂਹ, ਭਾਈ ਬਲਬੀਰ ਸਿੰਘ ਸਾਗਰ, ਭਾਈ ਗੁਰਹੰਸ ਸਿੰਘ ਧਾਂਦਰਾ, ਭਾਈ ਗੁਰਚਰਨ ਸਿੰਘ, ਭਾਈ ਸੁਖਦੇਵ ਸਿੰਘ ਹਡਾਣਾ, ਭਾਈ ਅਰਜਨ ਸਿੰਘ ਸਿਆਲਕੋਟੀ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਸਬੰਧਤ ਵਾਰਾਂ ਸੁਣਾ ਕੇ ਖਾਲਸਾਈ ਜੋਸ਼ ਭਰਿਆ।
ਦੀਵਾਨ ਹਾਲ ਵਿਖੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਤੇਜਾ ਸਿੰਘ ਸਮੁੰਦਰੀ ਵੱਲੋਂ ਗੁਰਦੁਆਰਾ ਸੁਧਾਰ ਲਹਿਰ ਵਿਚ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਿਸ ਦਿ੍ਰੜਤਾ, ਸਾਦਗੀ, ਸਿਦਕਦਿਲੀ ਅਤੇ ਨਿਸ਼ਕਾਮ ਸੇਵਕ ਵਜੋਂ ਉਨ੍ਹਾਂ ਨੇ ਲਹਿਰ ਵਿਚ ਆਪਣਾ ਮਹਾਨ ਯੌਗਦਾਨ ਪਾਇਆ ਉਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਗੁਰੂ ਕਾ ਬਾਗ ਅਤੇ ਜੈਤੋ ਦੇ ਮੋਰਚੇ ਸਮੇਂ ਜਿਸ ਤਰੀਕੇ ਨਾਲ ਸ਼ਾਂਤਮਈ ਢੰਗ ਨਾਲ ਲਾਸਾਨੀ ਮਿਸਾਲ ਕਾਇਮ ਕੀਤੀ, ਜੋ ਅਜ਼ਾਦੀ ਲਹਿਰ ਦੌਰਾਨ ਸੰਘਰਸ਼ ਕਰਨ ਵਾਲਿਆਂ ਲਈ ਵੀ ਮਾਰਗ ਦਰਸ਼ਕ ਬਣੀ। ਉਨ੍ਹਾਂ ਕਿਹਾ ਕਿ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀਓਂ ਉਤਾਰ ਦੇਣ ਤੋਂ ਬਾਅਦ ਸਿੱਖਾਂ ਵਿਚ ਗੁੱਸੇ ਦੀ ਲਹਿਰ ਉਠ ਖੜ੍ਹੀ ਹੋਈ ਅਤੇ ਇਸ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਨੇ ਅੰਗਰੇਜ਼ ਹਕੂਮਤ ਵਿਰੁੱਧ ਮੋਰਚੇ ਲਾਏ ਅਤੇ ਅੰਗਰੇਜੀ ਸਰਕਾਰ ਵਿਰੁੱਧ ਬਗਾਵਤੀ ਸੁਰ ਵਿਚ ਆਵਾਜ਼ ਬੁਲੰਦ ਕਰਨ ਬਦਲੇ ਸ. ਤੇਜਾ ਸਿੰਘ ਸਮੁੰਦਰੀ ਨੂੰ ਲਾਹੌਰ ਦੇ ਇਤਿਹਾਸਕ ਕਿਲੇ੍ਹ ਵਿਚ ਡੱਕ ਦਿੱਤਾ ਗਿਆ, ਜਿਥੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋਈ। ਪੋ. ਬਡੂੰਗਰ ਨੇ ਕਿਹਾ ਕਿ ਸਿੱਖ ਇਤਹਾਸ ਅੰਦਰ ਉਨ੍ਹਾਂ ਵੱਲੋਂ ਵਿਖਾਇਆ ਸੰਘਰਸ਼ ਦਾ ਰਾਹ ਜਬਰ ਅਤੇ ਜੁਲਮ ਦੇ ਖਿਲਾਫ਼ ਦਿ੍ਰੜ ਇਰਾਦੇ ਤੇ ਸੰਕਲਪ ਨਾਲ ਲੜਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗਿਆਨੀ ਪਿ੍ਰਤਪਾਲ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸਾਬਕਾ ਹੈਡ ਗੰਥੀ ਸੁਖਦੇਵ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਗੁਰਤੇਜ ਸਿੰਘ, ਮਨਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।



Scroll to Top