Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:48 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਕਾਮੀ ਕਲਾਂ 'ਚ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

ਡਿਪਟੀ ਕਮਿਸ਼ਨਰ ਵੱਲੋਂ ਕਾਮੀ ਕਲਾਂ 'ਚ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

ਘਨੌਰ/ਪਟਿਆਲਾ, 24 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਟਿਆਲਾ ਜ਼ਿਲ੍ਹੇ ‘ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਹੱਦ ਤੱਕ ਘਟੇ ਹਨ। ਉਨ੍ਹਾਂ ਨੇ ਘਨੌਰ ਦੇ ਪਿੰਡ ਕਾਮੀ ਕਲਾਂ ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਖੇਤਾਂ ਦਾ ਦੌਰਾ ਕੀਤਾ।

ਡਾ. ਪ੍ਰੀਤੀ ਯਾਦਵ ਨੇ ਪਰਾਲੀ ਨੂੰ ਜਮੀਨ ‘ਚ ਮਿਲਾ ਕੇ ਸੰਭਾਲਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਹੁਣ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿਲਾ ਦੇਣ ਕਿਉਂਕਿ ਇਸ ਵੇਲੇ ਕਣਕ ਦੀ ਫ਼ਸਲ ਬੀਜਣ ਦਾ ਸਮਾਂ ਆ ਗਿਆ ਹੈ, ਇਸ ਲਈ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਦੁੱਗਣੀ ਹੋ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਤੇ ਕਿਸਾਨਾਂ ਦੇ ਸਹਿਯੋਗ ਸਦਕਾ ਹੁਣ ਤੱਕ ਇਸ ਵਾਰ ਕੇਵਲ 32 ਮਾਮਲੇ ਹੀ ਸਾਹਮਣੇ ਆਏ ਹਨ। ਜਦਕਿ 2023 ਵਿੱਚ 215 ਮਾਮਲੇ ਅਤੇ 2024 ਪਿਛਲੇ ਸਾਲ ਇਸ ਦਿਨ ਤੱਕ ਪਰਾਲੀ ਨੂੰ ਅੱਗ ਲਾਉਣ ਦੇ 210 ਮਾਮਲੇ ਸਾਹਮਣੇ ਆਏ ਸਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਗਈ ਹੈ ਅਤੇ ਮਸ਼ੀਨਰੀ ਲੋੜ ਮੁਤਾਬਕ ਪਿੰਡਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਾਵਾਈ ਕਰਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਕੁਲ 14 ਲੱਖ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਹੁਣ ਤੱਕ ਝੋਨੇ ਦੀ 70 ਫੀਸਦੀ ਕਟਾਈ ਹੋ ਚੁੱਕੀ ਹੈ, ਜਿਸ ਲਈ ਉਮੀਦ ਹੈ ਕਿ ਕਿਸਾਨ ਹੁਣ ਬਾਕੀ ਬਚਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਜਮੀਨ ‘ਚ ਮਿਲਾਕੇ ਕਣਕ ਦੀ ਬਿਜਾਈ ਕਰਨ ਲਈ ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿਲ ਡ੍ਰਿਲ ਮਸ਼ੀਨਾਂ ਲੋੜੀਂਦੀ ਮਾਤਰਾ ‘ਚ ਉਪਲਬਧ ਹਨ, ਜਿਨ੍ਹਾਂ ਨਾਲ ਕਣਕ ਬੀਜਣ ਸਮੇਂ ਪਰਾਲੀ ਜਮੀਨ ‘ਚ ਮਿਲ ਜਾਂਦੀ ਹੈ, ਜਿਸ ਨਾਲ ਅਗਲੀ ਫਸਲ ਦੇ ਝਾੜ ਵਿੱਚ ਚੋਖਾ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਸ਼ੀਨਰੀ ਲਈ ਫੋਨ ਨੰਬਰ 0175-2350550 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੀ.ਸੀ. ਵੱਲੋਂ ਖੇਤਾਂ ਦਾ ਦੌਰਾ ਕਰਨ ਸਮੇਂ ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਓਜ ਅਨੁਰਾਗ ਅੱਤਰੀ ਤੇ ਜਸਨੀਨ ਕੌਰ ਸਮੇਤ ਪਿੰਡ ਹਰਪਾਲਪੁਰ ਦੇ ਕਿਸਾਨ ਇਕਬਾਲ ਸਿੰਘ, ਕਾਮੀ ਕਲਾਂ ਦੇ ਕਿਸਾਨ ਕੈਪਟਨ ਸੁਰਜੀਤ ਸਿੰਘ, ਕਬੂਲਪੁਰ ਦੇ ਕਿਸਾਨ ਗੁਰਦੀਪ ਸਿੰਘ, ਗੁਰਜੰਟ ਸਿੰਘ ਤੇ ਜਤਿੰਦਰ ਸਿੰਘ ਤੇ ਹੋਰ ਕਿਸਾਨ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top