Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 11:12 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀ ਲਾਂਡਰਿੰਗ ਮਾਮਲਾ : ਈਡੀ ਨੇ ਰੌਬਰਟ ਵਾਡਰਾ ਤੋ ਕੀਤੀ ਪੁਛ ਪੜਤਾਲ

ਮਨੀ ਲਾਂਡਰਿੰਗ ਮਾਮਲਾ : ਈਡੀ ਨੇ ਰੌਬਰਟ ਵਾਡਰਾ ਤੋ ਕੀਤੀ ਪੁਛ ਪੜਤਾਲ

ਨਵੀਂ ਦਿੱਲੀ, 14 ਜੁਲਾਈ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰੌਬਰਟ ਵਾਡਰਾ (56) ਤੋਂ ਪੁੱਛ ਪੜਤਾਲ ਕੀਤੀ ਹੈ। ਦਸ ਦਈਏ ਕਿ ਯੂਕੇ ਸਥਿਤ ਭਗੌੜੇ ਹਥਿਆਰ ਡੀਲਰ ਸੰਜੈ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇਹ ਪੜਤਾਲ ਕੀਤੀ ਗਈ ਹੈ।

ਈਡੀ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵਾਡਰਾ ਸਵੇਰੇ 11 ਵਜੇ ਦੇ ਕਰੀਬ ਏਜੰਸੀ ਦੇ ਦਫ਼ਤਰ ਪਹੁੰਚੇ ਅਤੇ ਇਸ ਵੇਲੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਈਡੀ ਨੇ ਦੋ ਵਾਰ 10 ਜੂਨ ਤੇ 17 ਜੂਨ ਲਈ ਵਾਡਰਾ ਨੂੰ ਸੰਮਨ ਕੀਤਾ ਸੀ, ਪਰ ਉਹ ਪੇਸ਼ ਨਹੀਂ ਹੋਏ। ਵਾਡਰਾ ਨੇ ਸੰਮਨਾਂ ਦੀ ਤਾਮੀਲ ਨਾ ਕਰਨ ਲਈ ਪਹਿਲਾਂ ਖ਼ਰਾਬ ਸਿਹਤ ਤੇ ਮਗਰੋਂ ਆਪਣੀ ਧੀ ਦੀ ਗ੍ਰੈਜੂਏਸ਼ਨ ਲਈ ਵਿਦੇਸ਼ ਯਾਤਰਾ ਦਾ ਹਵਾਲਾ ਦਿੱਤਾ ਸੀ।

2016 ਨੂੰ ਭਜ ਗਿਆ ਸੀ ਭੰਡਾਰੀ

ਈਡੀ ਵੱਲੋਂ ਕੀਤੀ ਜਾ ਰਹੀ ਤਫ਼ਤੀਸ਼ ਭੰਡਾਰੀ ਵਿਰੁੱਧ ਵਿਆਪਕ ਜਾਂਚ ਦਾ ਹਿੱਸਾ ਹੈ, ਜੋ 2016 ਵਿੱਚ ਆਮਦਨ ਕਰ ਵਿਭਾਗ ਦੇ ਛਾਪਿਆਂ ਤੋਂ ਬਾਅਦ ਭਾਰਤ ਤੋਂ ਭੱਜ ਗਿਆ ਸੀ ਅਤੇ ਹੁਣ ਯੂਕੇ ਵਿੱਚ ਰਹਿ ਰਿਹਾ ਹੈ। ਈਡੀ ਨੇ ਕਾਲੇ ਧਨ ਵਿਰੋਧੀ ਕਾਨੂੰਨ ਤਹਿਤ ਆਈਟੀ ਚਾਰਜਸ਼ੀਟ ਤੋਂ ਬਾਅਦ ਫਰਵਰੀ 2017 ਵਿੱਚ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਤਹਿਤ ਭੰਡਾਰੀ ਖਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਪੜਤਾਲ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top