Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 11:14 am

+91 90915 01313 , +91 90916 01313

punjabbanni@gmail.com
punjabbani@yahoo.com

ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ 

ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ 

ਅੰਮ੍ਰਿਤਸਰ , 14 ਜੁਲਾਈ :  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਸਿੱਖ ਪੰਥ ਵਿੱਚ ਸਿੱਖ ਤਖ਼ਤਾਂ ਦੀ ਆਪਣੀ ਵਿਸ਼ੇਸ਼ ਮਹੱਤਤਾ ਹੈ। ਇਨ੍ਹਾਂ ਨੂੰ ਹਰ ਸਿੱਖ ਬੜੇ ਸਨਮਾਨ ਦੀ ਦ੍ਰਿਸ਼ਟੀ ਨਾਲ ਵੇਖਦਾ ਹੈ।

ਸਿੱਖਾਂ ਲਈ ਗੁਰੂ ਸਾਹਿਬ ਸੱਚੇ ਪਾਤਸ਼ਾਹ ਹਨ ਅਤੇ ਉਨ੍ਹਾਂ ਦਾ ਸਥਾਨ ਬਾਦਸ਼ਾਹਾਂ ਦੇ ਤਖ਼ਤਾਂ ਤੋਂ ਵੀ ਵੱਧ ਸਤਿਕਾਰਯੋਗ ਹੈ ਸਾਧ ਸੰਗਤ ਨੂੰ ‘ਦਰਬਾਰ’ ਵਰਗਾ ਮਾਣ ਪ੍ਰਾਪਤ ਹੈ। ਸਿੱਖ ਪੰਥ ਦੇ ਪੰਜ ਤਖ਼ਤ ਧਾਰਮਿਕ ਸਮਾਜਕ ਅਤੇ ਰਾਜਸੀ ਫੈਸਲਿਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪਹਿਲਾਂ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦੂਜਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਹੈ। ਇਨ੍ਹਾਂ ਦੋਹਾਂ ਤਖ਼ਤਾਂ ਦਰਮਿਆਨ ਜੋ ਮਰਯਾਦਾ ਪੱਖੋਂ ਅਤੀਤ ਵਿੱਚ ਖਿਚੋ ਤਾਣ (ਤਨਾਓ) ਪੈਦਾ ਹੋਇਆ ਸੀ ਉਹ ਅੱਜ ਦੋਹਾਂ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਵੱਲੋਂ ਇਕ ਦੂਜੇ ਵਿਰੁੱਧ ਕੀਤੇ ਆਦੇਸ ਵਾਪਸ ਲੈ ਲਏ ਜਾਣ ਨਾਲ ਕੌਮੀ ਦੁਬਿਧਾ ਦੂਰ ਹੋਈ ਹੈ।

ਆਪਸੀ ਟਕਰਾਅ ਮੰਦਭਾਗਾ

ਇਸ ਫੈਸਲੇ ਦਾ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਵਾਗਤ ਕੀਤਾ ਹੈ ਉਨ੍ਹਾਂ ਕਿਹਾ ਸਿੱਖ ਤਖ਼ਤ ਸਾਹਿਬਾਨਾਂ ਵਿਚ ਆਪਸੀ ਟਕਰਾਅ ਮੰਦਭਾਗਾ ਹੈ ਇਹ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਇਹ ਤਨਾਓ ਖ਼ਤਮ ਹੋਣ ਨਾਲ ਪੰਥਕ ਜਲੋਅ ਪੈਦਾ ਹੋਵੇਗਾ ਅਤੇ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਦੇ ਸਮਾਗਮ ਪ੍ਰਭਾਵਤ ਹੋਣ ਤੋਂ ਬਚ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ, ਜਥੇਬੰਦੀਆਂ ਵਿੱਚ ਮਤਭੇਦ ਪੈਦਾ ਹੋਣ ਨਾਲ ਪੰਥਕ ਵਿਹਾਰ ਨੂੰ ਸੱਟ ਵਜਦੀ ਹੈ। ਉਨ੍ਹਾਂ ਕਿਹਾ ਜਥੇਦਾਰ ਦੀ ਨਿਯੁਕਤੀ ਅਤੇ ਮਰਯਾਦਾ ਸਬੰਧੀ ਖੜੇ ਵਿਵਾਦ ਨੂੰ ਵੀ ਸ੍ਰੋਮਣੀ ਕਮੇਟੀ ਫੋਰੀ ਹਲ ਕਰੇ ਜਿਸ ਨਾਲ ਸਾਰਿਆ ਦਲਾਂ, ਜਥੇਬੰਦੀਆਂ ਸਮੁੱਚੇ ਖਾਲਸਾ ਪੰਥ ਅੰਦਰ ਸਦਭਾਵਨਾ ਬਣ ਸਕੇ।

Advertisement
Advertisement
Advertisement
Advertisement
Scroll to Top