Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 11:13 am

+91 90915 01313 , +91 90916 01313

punjabbanni@gmail.com
punjabbani@yahoo.com

ਬਰਸਾਤ ਦੇ ਮੌਸਮ ਵਿੱਚ ਖੁਰਾਕ ਦਾ ਰੱਖਣਾ ਚਾਹੀਦਾ ਹੈ ਖਾਸ ਖਿਆਲ : ਸਿਵਲ ਸਰਜਨ

ਬਰਸਾਤ ਦੇ ਮੌਸਮ ਵਿੱਚ ਖੁਰਾਕ ਦਾ ਰੱਖਣਾ ਚਾਹੀਦਾ ਹੈ ਖਾਸ ਖਿਆਲ : ਸਿਵਲ ਸਰਜਨ

ਪਟਿਆਲਾ, 14 ਜੁਲਾਈ : ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਵੱਲੋਂ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਤਹਿਤ ਇਹ ਜਾਣਕਾਰੀ ਦਿੱਤੀ ਗਈ ਕਿ ਵਾਧੂ ਨਮੀ, ਪਾਣੀ ਦੇ ਰੁਕੇ ਹੋਣ ਅਤੇ ਵਾਤਾਵਰਨਿਕ ਤਬਦੀਲੀਆਂ ਕਾਰਨ ਖਾਣ-ਪੀਣ ਦੀਆਂ ਵਸਤੂਆਂ ਵਿੱਚ ਬੈਕਟੀਰੀਆ ਪੈਦਾ ਹੋਣ ਨਾਲ ਖੁਰਾਕ ਪ੍ਰਦੂਸ਼ਣ ਦੇ ਮਾਮਲੇ ਵਧ ਰਹੇ ਹਨ। ਇਸ ਸਬੰਧੀ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੀ ਸਿਹਤ ਦੀ ਰਾਖੀ ਲਈ ਕੁੱਝ ਜ਼ਰੂਰੀ ਸਾਵਧਾਨੀਆਂ ਵਰਤੇ ਜਾਣ ਦੀ ਲੋੜ ਹੈ।

ਸਿਵਲ ਸਰਜਨ ਨੇ ਆਖਿਆ ਕਿ ਬਰਸਾਤੀ ਮੌਸਮ ਹੋਣ ਕਾਰਨ ਸਾਨੂੰ ਖਾਣ ਪੀਣ ਦੀਆਂ ਤਾਜ਼ਾ ਵਸਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਬਾਹਰਲੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਘਰ ਦਾ ਬਣਿਆ ਸਾਫ ਖਾਣਾ ਖਾਣ ਨਾਲ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ। ਇਸ ਤੋਂ ਇਲਾਵਾ ਸਾਨੂੰ ਸਾਫ ਸੁਥਰਾ ਫਿਲਟਰ ਕੀਤਾ ਜਾਂ ਫਿਰ ਉਬਾਲ ਕੇ ਠੰਢਾ ਕੀਤਾ ਪਾਣੀ ਪੀਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖਾਣਾ ਬਣਾਉਣ, ਪੀਣ ਤੇ ਸਬਜ਼ੀਆਂ-ਫਲ ਆਦਿ ਧੋਣ ਲਈ ਵੀ ਸਾਫ ਪਾਣੀ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।

ਸਬਜੀਆਂ ਤੇ ਫਲਾਂ ਨੂੰ ਨਮਕ ਵਾਲੇ ਪਾਣੀ ਵਿਚ ਡੁਬੋ ਕੇ ਰਖੋ

ਅਜੋਕੇ ਮੌਸਮ ਵਿੱਚ ਸਬਜ਼ੀਆਂ ਤੇ ਫਲਾਂ ਨੂੰ ਵਰਤਣ ਤੋਂ ਪਹਿਲਾਂ ਉਨ੍ਹਾਂ ਨੂੰ ਕੁੱਝ ਦੇਰ ਲਈ ਨਮਕ ਵਾਲੇ ਪਾਣੀ ਵਿੱਚ ਡੁਬੋ ਕੇ ਰੱਖ ਦੇਣਾ ਚਾਹੀਦਾ ਹੈ ਤੇ ਜਾਂ ਫਿਰ ਪਾਣੀ ਵਿੱਚ ਸਿਰਕਾ ਪਾ ਕੇ ਸਬਜ਼ੀਆਂ-ਫਲ 10-15 ਮਿੰਟ ਲਈ ਭਿੱਜੇ ਰਹਿਣ ਦੇਣੇ ਚਾਹੀਦੇ ਹਨ।ਇਸ ਮਗਰੋਂ ਉਨ੍ਹਾਂ ਨੂੰ ਸਾਫ ਪਾਣੀ ਵਿੱਚ ਧੋ ਕੇ ਵਰਤਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਖਾਣ-ਪੀਣ ਦੀਆਂ ਨੂੰ ਚੀਜ਼ਾਂ ਬੈਕਟੀਰੀਆ ਤੋਂ ਬਚਾਉਣ ਲਈ ਢੱਕ ਕੇ ਰੱਖਣਾ ਚਾਹੀਦਾ ਹੈ ਤੇ ਧੋਣ ਤੋਂ ਬਾਅਦ ਫਰਿੱਜ ਵਿੱਚ ਰੱਖ ਦੇਣਾ ਚਾਹੀਦਾ ਹੈ। 2 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਪੱਕਿਆ ਹੋਇਆ ਖਾਣਾ ਬਾਹਰ ਨਹੀਂ ਪਿਆ ਰਹਿਣ ਦੇਣਾ ਚਾਹੀਦਾ। ਖਾਣਾ ਤਿਆਰ ਕਰਨ ਜਾਂ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ। ਖਾਣਾ ਬਣਾਉਣ ਵਾਲੀ ਥਾਂ ਤੇ ਭਾਂਡਿਆਂ ਨੂੰ ਵੀ ਚੰਗੀ ਤਰ੍ਹਾਂ ਸਾਫ ਕਰਨਾ ਚਾਹੀਦਾ ਹੈ। ਪੈਕੇਜ਼ਡ ਫੂਡ ਦੀ ਵਰਤੋਂ ਬਹੁਤ ਘੱਟ ਕਰਨੀ ਚਾਹੀਦੀ ਹੈ ਤੇ ਜੇ ਵਰਤੋਂ ਕਰਨੀ ਵੀ ਪੈ ਜਾਂਦੀ ਹੈ ਤਾਂ ਉਨ੍ਹਾਂ ਦੀ ਐਕਸਪਾਇਰੀ ਡੇਟ ਜ਼ਰੂਰ ਜਾਂਚ ਲੈਣੀ ਚਾਹੀਦੀ ਹੈ। ਮੀਂਹ ਵਾਲੇ ਮੌਸਮ ਵਿੱਚ ਬ੍ਰੈੱਡ ਤੇ ਦੁੱਧ ਤੋਂ ਬਣੀਆਂ ਚੀਜ਼ਾਂ ਜਲਦੀ ਖਰਾਬ ਹੋ ਜਾਂਦੀਆਂ ਹਨ ਜਿਸ ਲਈ ਇਨ੍ਹਾਂ ਦੀ ਵਰਤੋਂ ਸਮਾਂ ਰਹਿੰਦਿਆਂ ਕਰ ਲੈਣੀ ਚਾਹੀਦੀ ਹੈ।

ਪਤੇਦਾਰ ਸਬਜੀਆਂ ਦੀ ਵਰਤੋ ਕਰੋ ਘਟ

ਡਾ· ਜਗਪਾਲਇੰਦਰ ਸਿੰਘ ਨੇ ਅੱਗੇ ਆਖਿਆ ਕਿ ਹਰੀਆਂ ਪੱਤੇਦਾਰ ਸਬਜ਼ੀਆਂ ਜਿਵੇਂ ਕਿ ਪਾਲਕ ਤੇ ਪੱਤਾਗੋਭੀ ਆਦਿ ਮੀਂਹਾਂ ਦੇ ਮੌਸਮ ਵਿੱਚ ਜਲਦੀ ਖਰਾਬ ਹੋ ਸਕਦੀਆਂ ਹਨ ਇਸ ਲਈ ਇਨ੍ਹਾਂ ਦੀ ਘੱਟ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਸੜਕਾਂ ਉੱਤੇ ਮਿਲਣ ਵਾਲੇ ਕੱਟੇ ਹੋਏ ਫਲ, ਕੱਟੇ ਹੋਏ ਸਲਾਦ ਤੇ ਚਟਨੀਆਂ ਆਦਿ ਦੀ ਵਰਤੋਂ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਆਖਿਆ ਕਿ ਟਾਇਰਾਂ, ਮਿੱਟੀ ਦੇ ਭਾਂਡੇ, ਨਾਰੀਅਲ ਦੇ ਛਿਲਕੇ, ਪਲਾਸਟਿਕ ਦੇ ਡੱਬੇ, ਘਰੇਲੂ ਪਾਣੀ ਦੇ ਖੁੱਲ੍ਹੇ ਭੰਡਾਰ ਤੇ ਉਸਾਰੀ ਵਾਲੀਆਂ ਥਾਂਵਾਂ ਉੱਤੇ ਪਾਣੀ ਨੂੰ ਖੜ੍ਹਨ ਨਹੀਂ ਦੇਣਾ ਚਾਹੀਦਾ। ਟੁੱਟੀਆਂ ਭੱਜੀਆਂ ਚੀਜ਼ਾਂ ਘਰ ਵਿੱਚ ਨਹੀਂ ਰੱਖਣੀਆਂ ਚਾਹੀਦੀਆਂ ਤੇ ਮੱਛਰ ਪੈਦਾ ਹੋਣ ਵਾਲੀਆਂ ਹੋਰਨਾਂ ਥਾਂਵਾਂ ਜਿਵੇਂ ਕੂਲਰ ਤੇ ਫਰਿੱਜ ਦੇ ਪਿੱਛਲੇ ਹਿੱਸੇ ਵਿੱਚ ਲੱਗੀਆਂ ਟਰੇਆਂ ਨੂੰ ਵੀ ਹਫਤੇ ਵਿੱਚ ਇੱਕ ਵਾਰੀ ਜ਼ਰੂਰ ਸੁਕਾਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਾਨੂੰ ਮੱਛਰ ਭਜਾਉਣ ਵਾਲੀਆਂ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ, ਪੂਰੀਆਂ ਬਾਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ ਤੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ।

Advertisement
Advertisement
Advertisement
Advertisement
Scroll to Top