Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਸਮਾਣਾ ਦੇ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਨੋਟਿਸ ਜਾਰੀ

ਸਮਾਣਾ ਦੇ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਨੋਟਿਸ ਜਾਰੀ

ਸਮਾਣਾ/ਪਟਿਆਲਾ, 14 ਜੁਲਾਈ :  ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਫ਼ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਮਾਣਾ ਦੇ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ-ਅੰਦਰ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਮੁਤਾਬਕ ਸਮਾਣਾ ਦੇ ਐਸ.ਡੀ.ਐਮ  ਰਿਚਾ ਗੋਇਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਤੇ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਦੀ ਟੀਮ ਵੱਲੋਂ  ਸਮਾਣਾ ਸਬ ਡਵੀਜਨ ਅੰਦਰ ਪੈਂਦੇ 8 ਪ੍ਰਾਈਵੇਟ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਸੇਫ ਸਕੂਲ ਵਾਹਨ ਨੀਤੀ ਤਹਿਤ ਸਾਹਮਣੇ ਆਈਆਂ ਖਾਮੀਆਂ ਕਰਕੇ 82 ਤੇ 66 ਚਲਾਨ ਕੱਟੇ ਗਏ ਤੇ 4 ਵਾਹਨ ਬਾਊਂਡ ਕੀਤੇ ਗਏ ਹਨ ਜਦਕਿ 1 ਲੱਖ 75 ਹਜ਼ਾਰ ਰੁਪਏ ਦੇ ਜੁਰਮਾਨੇ ਵੀ ਕੀਤੇ ਗਏ ਹਨ।

ਐਸ.ਡੀ.ਐਮ. ਰਿਚਾ ਗੋਇਲ ਨੇ ਦੱਸਿਆ ਕਿ ਮਿਤੀ 7, 9 ਅਤੇ 11 ਜੁਲਾਈ ਨੂੰ ਕ੍ਰਮਵਾਰ 2, 4 ਅਤੇ 2 ਸਕੂਲਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਬਿਨ੍ਹਾਂ ਇਨ੍ਹਾਂ ਸਕੂਲਾਂ ਵਿੱਚ ਪੋਕਸੋ ਐਕਟ ਅਤੇ ਸਕੂਲ ਬੈਗ ਬਾਰੇ ਨੀਤੀ ਤਹਿਤ ਚੈਕਿੰਗ ਕੀਤੀ ਗਈ ਅਤੇ ਲੈਕਚਰ ਵੀ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਵਾਰ-ਵਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਕੋਈ ਕੁਤਾਹੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਗਿਆ ਕਿ ਜੇਕਰ ਸਕੂਲਾਂ ਦੇ ਵਾਹਨਜ ਜਾਂ ਪ੍ਰਾਈਵੇਟ ਵਾਹਨ ਹਰ ਪਖੋਂ ਸਹੀ ਹੋਣਗੇ ਤਾਂ ਹੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਂਈ ਜਾ ਸਕਦੀ ਹੈ। ਬੱਚਿਆਂ ਦੀ ਸੁਰੱਖਿਆ ਪ੍ਰਸ਼ਾਸਨ, ਸਕੂਲਾਂ, ਮਾਪਿਆਂ ਆਦਿ ਸਭ ਦੀ ਸਮੂਹਿਕ ਜਿੰਮੇਵਾਰੀ ਹੈ।

Advertisement
Advertisement
Advertisement
Advertisement
Scroll to Top