Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 10:13 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਗੁਰਲਾਲ ਨੇ ਘੱਗਰ ਦੀ ਸਫਾਈ ਅਤੇ ਡੂੰਘਾ ਕਰਨ ਲਈ ਨੀਤੀ ਬਣਾਉਣ ਦੀ ਮੰਗ

ਵਿਧਾਇਕ ਗੁਰਲਾਲ ਨੇ ਘੱਗਰ ਦੀ ਸਫਾਈ ਅਤੇ ਡੂੰਘਾ ਕਰਨ ਲਈ ਨੀਤੀ ਬਣਾਉਣ ਦੀ ਮੰਗ

ਘਨੌਰ, 16 ਜੁਲਾਈ :  ਘਨੌਰ ਹਲਕੇ ਨੂੰ ਹਰ ਸਾਲ ਬਰਸਾਤਾਂ ਦੌਰਾਨ ਹੜਾਂ ਵਰਗੇ ਹਲਾਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਨੂੰ ਹੱਲ ਕਰਨ ਲਈ ਵਿਧਾਇਕ ਗੁਰਲਾਲ ਘਨੌਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਇਕ ਅਹਿਮ ਮੁੱਦਾ ਚੁੱਕਦਿਆਂ ਸਰਕਾਰ ਨੂੰ ਕਈ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਆਪਣੀ ਨਿਜੀ ਰਾਏ ਰੱਖਦਿਆਂ ਕਿਹਾ ਕਿ ਘੱਗਰ , ਜੋ ਇੱਕ ਬਰਸਾਤੀ ਨਦੀ ਹੈ ਅਤੇ ਡੇਰਾ ਬੱਸੀ, ਰਾਜਪੁਰਾ, ਘਨੌਰ, ਸਨੋਰ, ਸਮਾਣਾ, ਪਾਤੜਾਂ, ਸ਼ੁਤਰਾਣਾ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਸੈਂਕੜੇ ਪਿੰਡਾਂ ਵਿੱਚ ਹੜਾਂ ਵਾਲੀਆਂ ਸਥਿਤੀਆਂ ਪੈਦਾ ਕਰਦਾ ਹੈ, ਉਸ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਾਫ ਕਰਨ ਅਤੇ ਕੁਝ ਹੋਰ ਡੂੰਘਾ ਕਰਨ ਦੀ ਤਜਵੀਜ਼ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਵਿਧਾਇਕ ਗੁਰਲਾਲ ਘਨੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੱਕ ਅਜਿਹੀ ਨੀਤੀ ਬਣਾਈ ਜਾਵੇ ਜਿਸ ਅਧੀਨ ਆਮ ਨਾਗਰਿਕਾਂ ਨੂੰ ਘੱਗਰ ਵਿਚੋਂ ਮਿੱਟੀ ਕੱਢਣ ਦੀ ਇਜਾਜ਼ਤ ਮਿਲੇ। ਉਨ੍ਹਾਂ ਦੱਸਿਆ ਕਿ ਇਹ ਮਿੱਟੀ ਨੇੜਲੇ ਕਿਸਾਨ ਆਪਣੇ ਖੇਤਾਂ ਵਿੱਚ ਭਰ ਕੇ ਉਚਾਈ ਦਾ ਫਰਕ ਦੂਰ ਕਰ ਸਕਦੇ ਹਨ ਅਤੇ ਖੇਤਾਂ ਨੂੰ ਸਮਤਲ ਬਣਾ ਕੇ ਉਪਜਾਊ ਬਣਾਉਣਗੇ।

ਇਸ ਨਾਲ ਨਾ ਸਿਰਫ ਘੱਗਰ ਦੀ ਗਹਿਰਾਈ ਵਧੇਗੀ ਅਤੇ ਪਾਣੀ ਦਾ ਪ੍ਰਭਾਹ ਸੁਚਾਰੂ ਹੋਵੇਗਾ, ਸਗੋਂ ਕਿਸਾਨਾਂ ਨੂੰ ਵੀ ਲਾਭ ਮਿਲੇਗਾ।ਵਿਧਾਇਕ ਗੁਰਲਾਲ ਘਨੌਰ ਨੇ ਘੱਗਰ ਨੇੜਲੇ ਖੇਤਰਾਂ ਦੇ ਕਿਸਾਨਾਂ ਲਈ ਇੱਕ ਹੋਰ ਅਹਿਮ ਸੁਝਾਅ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਘੱਗਰ ਨੇੜਲੇ ਕਿਸਾਨਾਂ ਨੂੰ ਪੰਜ ਹਾਰਸ-ਪਾਵਰ ਦੇ ਬਿਜਲੀ ਕੁਨੈਕਸ਼ਨ ਮੁਹੱਈਆ ਕਰਵਾਏ ਤਾਂ ਕਿ ਉਹ ਘੱਗਰ ਦੇ ਕੰਢਿਆਂ ਤੋਂ ਵਾਧੂ ਪਾਣੀ ਨੂੰ ਆਪਣੀ ਮੋਟਰਾਂ ਰਾਹੀਂ ਖੇਤਾਂ ਵਿੱਚ ਸਿੰਚਾਈ ਲਈ ਵਰਤ ਸਕਣ।

ਘੱਗਰ ਦਾਪਾਣੀ ਸਿੰਚਾਈ ਲਈ ਵਰਤਿਆ ਜਾਵੇ

ਉਨ੍ਹਾਂ ਦੱਸਿਆ ਕਿ ਇਸ ਨਾਲ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਇਸ ਸਮੇਂ ਹਾਲਾਤ ਇਹ ਹਨ ਕਿ ਧਰਤੀ ਹੇਠਲਾ ਪਾਣੀ ਬਹੁਤ ਡੂੰਘਾ ਹੋ ਗਿਆ ਹੈ ਜਿਸ ਕਾਰਨ ਕਿਸਾਨਾਂ ਨੂੰ ਘੱਟੋ ਘੱਟ ਵੀਹ ਹਾਰਸਪਾਵਰ ਦੀ ਮੋਟਰ ਕੁਨੈਕਸ਼ਨ ਦੀ ਲੋੜ ਪੈਂਦੀ ਹੈ। ਜੇਕਰ ਘੱਗਰ ਦੇ ਪਾਣੀ ਨੂੰ ਹੀ ਸਿੰਚਾਈ ਲਈ ਵਰਤਿਆ ਜਾਵੇ ਤਾਂ ਇਹ ਇੱਕ ਸਸਤਾ ਅਤੇ ਭਰੋਸੇਯੋਗ ਵਿਕਲਪ ਸਾਬਤ ਹੋਵੇਗਾ। ਇਸ ਯੋਜਨਾ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਕਿਸਾਨ ਆਰਥਿਕ ਪੱਖੋਂ ਵੀ ਮਜ਼ਬੂਤ ਹੋਣਗੇ ਕਿਉਂਕਿ ਉਹ ਘੱਟ ਖਰਚੇ ਵਿੱਚ ਆਪਣੀ ਸਿੰਚਾਈ ਦੀ ਜ਼ਰੂਰਤ ਪੂਰੀ ਕਰ ਸਕਣਗੇ।

ਵਿਧਾਇਕ ਗੁਰਲਾਲ ਘਨੌਰ ਵੱਲੋਂ ਬੀਤੇ ਦਿਨੀਂ ਵਿਧਾਨ ਸਭਾ ਵਿਚ ਇਹ ਮੁੱਦਾ ਚੁੱਕਣ ਨਾਲ ਪ੍ਰਭਾਵਿਤ ਹਲਕਿਆਂ ਰਾਜਪੁਰਾ, ਘਨੌਰ, ਸਨੌਰ, ਸਮਾਣਾ, ਪਾਤੜਾਂ, ਸ਼ੁਤਰਾਣਾ ਤੋਂ ਅੱਗੇ ਤੱਕ ਆਦਿ ਹਲਕਿਆਂ ਦੇ ਲੋਕਾਂ ਵਿੱਚ ਉਮੀਦ ਜਾਗੀ ਹੈ। ਇਹ ਮੁੱਦਾ ਕਿਸਾਨਾਂ ਅਤੇ ਆਮ ਨਾਗਰਿਕਾਂ ਦੋਹਾਂ ਲਈ ਇੱਕ ਵੱਡੀ ਰਾਹਤ ਦਾ ਸਬਬ ਬਣ ਸਕਦਾ ਹੈ ਕਿ ਸਰਕਾਰ ਇਸ ਸੰਵੇਦਨਸ਼ੀਲ ਮੁੱਦੇ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਹੜਾਂ ਵਾਲੀ ਸਥਿਤੀ ਤੋਂ ਛੁਟਕਾਰਾ ਮਿਲੇਗਾ।

 

Advertisement
Advertisement
Advertisement
Advertisement
Scroll to Top